ਅਕਾਲੀ ਭਾਜਪਾ ਗਠਜੋੜ ਕਿਸੇ ਵੀ ਸਮੇਂ ਚੋਣਾਂ ਲਈ ਪੂਰੀ ਤਰਾਂ ਤਿਆਰ ਬਾਦਲ
Templates by BIGtheme NET

ਅਕਾਲੀ ਭਾਜਪਾ ਗਠਜੋੜ ਕਿਸੇ ਵੀ ਸਮੇਂ ਚੋਣਾਂ ਲਈ ਪੂਰੀ ਤਰਾਂ ਤਿਆਰ ਬਾਦਲ

Must Share With Your Friends...!

– ਖਹਿਰਾ ਦੇ ਆਪ ਵਿਚ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ
– ਕਾਂਗਰਸ ਪਾਰਟੀ ਦੇ ਗੈਰਜਿੰਮੇਵਾਰ ਬਿਆਨਾਂ ਦੀ ਕੀਤੀ ਅਲੋਚਣਾ
– ਸੂਬੇ ਵਿਚ ਅਮਨ ਕਾਨੂੰਨ ਖਰਾਬ ਕਰਨ ਵਾਲਿਆਂ ਨੂੰ ਨਹੀਂ ਬਖ਼ਸਿਆ ਜਾਵੇਗਾ
– ਸੂਬਾ ਸਰਕਾਰ ਵੱਲੋਂ ਲੋਕ ਪੱਖੀ ਫੈਸਲਿਆਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ
– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੋਕਾਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ
– ਮੁੱਖ ਮੰਤਰੀ ਵੱਲੋਂ ਲੰਬੀ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ
ਭਾਈ ਕਾ ਕੇਰਾ, ਸ਼੍ਰੀ ਮੁਕਤਸਰ ਸਾਹਿਬ, ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਸਬੰਧੀ ਮੀਡੀਆਂ ਦੇ ਇਕ ਹਿੱਸੇ ਵਿਚ ਆਈਆਂ ਖ਼ਬਰਾਂ ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸੇ ਵੀ ਸਮੇਂ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ।
ਅੱਜ ਇੱਥੇ ਲੰਬੀ ਹਲਕੇ ਦੇ ਸੰਗਤ ਦਰਸ਼ਨ ਸਮਾਗਮਾਂ ਦੇ ਦੁੱਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੋਕਤਾਂਤਰਿਕ ਪ੍ਰਣਾਲੀ ਵਿਚ ਪਾਰਟੀਆਂ ਹਮੇਸਾਂ ਚੋਣਾਂ ਲਈ ਤਿਆਰ ਰਹਿੰਦੀਆਂ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਵੀ ਉਨਾਂ ਹੀ ਪਾਰਟੀਆਂ ਵਿਚੋਂ ਇਕ ਹੈ। ਉਨਾਂ ਕਿਹਾ ਕਿ ਜਦੋਂ ਵੀ ਚੋਣਾਂ ਹੋਣ ਉਹ ਉਨਾਂ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਹਨ।
83f0954b-23ae-4f58-a418-8228e5aad370
ਕਾਂਗਰਸ ਦੇ ਸਪੋਕਸਮੈਨ ਸ: ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਲਈ ਇਹ ਕੋਈ ਮੁੱਦਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ: ਖਹਿਰਾ ਨੇ ਭੁੱਲਥ ਤੋਂ ਹੀ ਚੋਣ ਲੜਨੀ ਸੀ, ਉਹ ਚਾਹੇ ਕਾਂਗਰਸ ਪਾਰਟੀ ਦੇ ਊਮੀਦਵਾਰ ਵਜੋਂ ਲੜਦੇ ਚਾਹੇ ਹੁਣ ਆਮ ਆਦਮੀ ਪਾਰਟੀ ਊਮੀਦਵਾਰ ਵਜੋਂ ਲੜਨ, ਇਸ ਦਾ ਅਕਾਲੀ ਭਾਜਪਾ ਗਠਜੋੜ ਦੇ ਊਮੀਦਵਾਰ ਦੀ ਜਿੱਤ ਤੇ ਕੋਈ ਅਸਰ ਨਹੀਂ ਹੋਣ ਵਾਲਾ ਹੈ।
ਕਾਂਗਰਸ ਵੱਲੋਂ ਸੂਬਾ ਸਰਕਾਰ ਤੇ ਗੈਰ ਲੋਕਤਾਂਤਰਿਕ ਫੈਸਲੇ ਲੈਣ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਲਕੁੱਲ ਨਿਰਅਧਾਰ ਅਰੋਪ ਹਨ। ਸ: ਬਾਦਲ ਨੇ ਕਿਹਾ ਕਿ ਵਿਰੋਧੀ ਧਿਰ ਸਿਰਫ ਵਿਰੋਧ ਕਰਨ ਦੇ ਨਾਂਅ ਤੇ ਹੀ ਪੰਜਾਬ ਸਰਕਾਰ ਦਾ ਵਿਰੋਧ ਕਰਦੀ ਆ ਰਹੀ ਹੈ ਅਤੇ ਉਸਦੇ ਕੋਲ ਕੋਈ ਮੁੱਦਾ ਨਹੀਂ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਦ੍ਰਿੜ ਸਕੰਲਪਤ ਹੈ ਅਤੇ ਅਬੋਹਰ ਕਾਂਡ ਸਬੰਧੀ ਵੀ ਸੂਬਾ ਸਰਕਾਰ ਵੱਲੋਂ ਪੀੜਤ ਨੂੰ ਇਨਸਾਫ ਦੇਣ ਲਈ ਹਰ ਯੋਗ ਕਦਮ ਚੁੱਕਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਕਾਨੂੰਨ ਆਪਣਾ ਕੰਮ ਕਰੇਗਾ। ਉਨਾਂ ਕਿਹਾ ਕਿ ਸੂੁਬਾ ਸਰਕਾਰ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਦੀ ਹੈ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਪਿੰਡ ਡੱਬਵਾਲੀ ਮੱਲਕੋ ਕੀ, ਕੰਗਣ ਖੇੜਾ, ਮਾਹਣੀ ਖੇੜਾ, ਰਸੂਲ ਪੁਰਾ, ਭਾਈ ਕਾ ਕੇਰਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਕ ਤੋਂ ਵੱਧ ਕੇ ਇਕ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਹਨ। ਉਨਾਂ ਕਿਹਾ ਕਿ ਪੰਜਾਬ ਇੱਕੋ ਇਕ ਸੂਬਾ ਹੈ ਜਿਸ ਨੇ ਸਭ ਤੋਂ ਪਹਿਲਾਂ ਗਰੀਬ ਪਰਿਵਾਰਾਂ ਲਈ ਆਟਾ ਦਾਲ ਅਤੇ ਸ਼ਗੁਨ ਸਕੀਮ ਵਰਗੀਆਂ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਹਨ। ਇਸੇ ਤਰਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਨਾ ਕੋਈ 5000 ਕਰੋੜ ਰੁਪਏ ਦੀ ਬਿਜਲੀ ਮੁਫ਼ਤ ਖੇਤੀ ਲਈ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਜ਼ਿਕਰ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਕਟਰਾ, ਅਜਮੇਰ ਸ਼ਰੀਫ ਆਦਿ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚ ਸੂਬਾ ਸਰਕਾਰ ਚੁੱਕੇਗੀ।  ਉਨਾਂ ਨੇ ਕਿਹਾ ਕਿ ਪੰਜਾਬ ਅਜਿਹੀ ਯੋਜਨਾ ਸ਼ੁਰੂ ਕਰਨ ਵਾਲਾ ਪਹਿਲਾ ਸੂੁਬਾ ਹੈ।
ਸੰਗਤ ਦਰਸ਼ਨ ਸਮਾਗਮਾਂ ਦੀ ਮਹੱਤਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋ੍ਰਮਣੀ ਅਕਾਲ ਦਲ ਭਾਜਪਾ ਸਰਕਾਰ ਦਾ ਮਹੱਤਵਪੂਰਨ ਪ੍ਰੋਗਰਾਮ ਹੈ, ਜਿਸ ਤਹਿਤ ਮੌਕੇ ਤੇ ਹੀ ਜਨਤਕ ਮਸਲਿਆਂ ਦਾ ਹੱਲ ਕਰ ਦਿੱਤਾ ਜਾਂਦਾ ਹੈ। ਇਹ ਪ੍ਰੋਗਰਾਮ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਦਾ ਵੀ ਵਧੀਆ ਸਾਧਨ ਹੈ। ਉਨਾਂ ਕਿਹਾ ਕਿ ਸੰਗਤ ਦਰਸ਼ਨ ਕੇਵਲ ਪੰਜਾਬ ਵਿਚ ਹੀ ਹੁੰਦੇ ਹਨ ਅਤੇ ਉਹ ਵੀ ਜਦ ਪੰਜਾਬ ਵਿਚ ਉਨਾਂ ਦੀ ਸਰਕਾਰ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੂੁਰੇ ਮੁਲਕ ਵਿਚ ਹੋਰ ਕੋਈ ਵੀ ਮੁੱਖ ਮੰਤਰੀ ਇਸ ਤਰਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਨਹੀਂ ਕਰਦਾ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ: ਪਰਮਜੀਤ ਸਿੰਘ ਲਾਲੀ ਬਾਦਲ, ਸਰਕਲ ਪ੍ਰਧਾਨ ਸ: ਅਵਤਾਰ ਸਿੰਘ ਵਣਵਾਲਾ, ਚੇਅਰਮੈਨ ਪਨਕੋਫੈਡ ਸ: ਕੁਲਵਿੰਦਰ ਸਿੰਘ ਭਾਈਕਾ ਕੇਰਾ, ਸ: ਹਰਦੀਪ ਸਿੰਘ ਡਿੰਪੀ ਢਿੱਲੋਂ, ਸ: ਸਤਿੰਦਰਜੀਤ ਸਿੰਘ ਮੰਟਾ,  ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ ਅਤੇ ਅਜੋਏ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਵਿਕਾਸ ਸ੍ਰੀ ਕੁਲਵੰਤ ਸਿੰਘ, ਸ: ਕੁਲਬੀਰਇੰਦਰ ਸਿੰਘ ਭਾਟੀ, ਸ: ਮਨਦੀਪ ਸਿੰਘ ਪੱਪੀ ਤਰਮਾਲਾ, ਸ: ਜਸਵਿੰਦਰ ਸਿੰਘ ਧੌਲਾ, ਸ: ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਗਜੀਤ ਸਿੰਘ ਪੰਜਾਵਾ, ਸ: ਰਣਜੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ, ਸੁਖਦੇਵ ਸਿੰਘ ਮਾਹਣੀ ਖੇੜਾ, ਹਰਿੰਦਰ ਸਿੰਘ, ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*