ਆਟੋਮੇਟਿਡ ਡਰਾਈਵਿੰਗ ਟੈਸਟ, ਆਨਲਾਇਨ ਲਾਇਸੈਂਸ ਅਤੇ ਟ੍ਰੇਨਿੰਗ ਸੈਂਟਰ ਦਾ ਉਦਘਾਟਨ
Templates by BIGtheme NET

ਆਟੋਮੇਟਿਡ ਡਰਾਈਵਿੰਗ ਟੈਸਟ, ਆਨਲਾਇਨ ਲਾਇਸੈਂਸ ਅਤੇ ਟ੍ਰੇਨਿੰਗ ਸੈਂਟਰ ਦਾ ਉਦਘਾਟਨ

Must Share With Your Friends...!

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸਾਰੀਆਂ ਸੇਵਾਵਾਂ ਮਿਲਣਗੀਆਂ ਇੱਕ ਛੱਤ ਹੇਠ
1.26 ਕਰੋੜ ਦੀ ਲਾਗਤ ਨਾਲ ਬਣਿਆ ਹੈ ਸੈਂਟਰ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਜਿਲੇ ਵਿੱਚ ਵਿਖੇ ‘ਆਟੋਮੇਟਿਡ ਡਰਾਇਵਿੰਗ ਟੈਸਟ, ਆਨਲਾਇਨ ਲਾਇਸੈਂਸ ਅਤੇ ਟ੍ਰੇਨਿੰਗ ਸੈਂਟਰ ਦਾ ਉਘਦਾਟਨ ਸ੍ਰੀ ਪਰਕਾਸ਼ ਚੰਦ ਗਰਗ ਮੁੱਖ ਸੰਸਦੀ ਸਕੱਤਰ ਖੁਰਾਕ ਅਤੇ ਸਪਲਾਈ ਵਿਭਾਗ, ਪੰਜਾਬ ਨੇ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ ਐਮ.ਐਲ.ਏ. ਮਲੋਟ, ਸ੍ਰੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਹਲਕਾ ਇੰਚਾਰਜ ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੁਲਜੀਤਪਾਲ ਸਿੰਘ ਮਾਹੀ ਏ.ਡੀ.ਸੀ.,ਸ੍ਰੀ ਰਾਮ ਸਿੰਘ ਐਸ.ਡੀ.ਐਮ, ਸ੍ਰੀ ਹਰਦੀਪ ਸਿੰਘ ਜਿਲਾ ਟਰਾਂਸਪੋਰਟ ਅਫਸਰ,ਸ੍ਰੀ ਐਚ.ਐਸ.ਬੇਦੀ ਪ੍ਰਧਾਨ ਨਗਰ ਕੌਸਲ, ਸ੍ਰੀ ਰਾਜੇਸ਼ ਗੋਰਾ ਪਠੇਲਾ ਜਿਲਾ ਪਧਾਨ ਭਾਜਪਾ, ਸ੍ਰੀ ਨਵਤੇਜ ਸਿੰਘ ਕਾਉਣੀ ਮੈਂਬਰ ਐਸ.ਜੀ.ਪੀ.ਸੀ, ਸ੍ਰੀ ਜਗਦੇਵ ਸਿੰਘ ਭੁੱਲਰ ਚੇਅਰਮੈਨ, ਸ੍ਰੀ ਜਸਪ੍ਰੀਤ ਸਿੰਘ ਐਸ.ਡੀ.ਓ ,ਸ੍ਰੀ ਪਰਮਜੀਤ ਸਿੰਘ ਡੀ.ਐਫ.ਐਸ.ਸੀ.,ਸ੍ਰੀ ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀਆਂ ਨੇ ਭਾਗ ਲਿਆ।
f326f912-12c7-4b8b-9213-d4a836b87162
ਇਸ ਮੌਕੇ ਆਪਣੇ ਸੰਬੋਧਨ ਵਿਚ ਸ੍ਰੀ ਗਰਗ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਪੰਜਾਬ ਸਰਕਾਰ ਵੱਲੋਂ ਆਧੁਨਿਕ ਸੈਂਟਰ ਖੋਲਿਆ ਗਿਆ ਹੈ । ਇਸ ਸੈਂਟਰ ਵਿਖੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸਾਰੀਆਂ ਹੀ ਨਾਗਰਿਕ ਸੇਵਾਵਾਂ ਇਕ ਛੱਤ ਹੇਠਾਂ ਕੰਮ ਕਰਵਾਉਣ ਆਏ ਲੋਕਾਂ ਨੂੰ ਉਪਲਬੱਧ ਹੋਣਗੀਆਂ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਸੋਚ ਅਨੁਸਾਰ ਸਾਰੇ ਜ਼ਿਲਿਆਂ ਵਿਚ ਅਜਿਹੇ ਸੈਂਟਰ ਸਥਾਪਿਤ ਕੀਤੇ ਗਏ ਹਨ। ਇੰਨਾਂ ਸੈਂਟਰਾਂ ਦੇ ਬਣਨ ਨਾਲ ਲੋਕਾਂ ਨੂੰ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਤੇਜੀ ਅਤੇ ਪਾਰਦਰਸ਼ੀ ਢੰਗ ਨਾਲ ਮਿਲ ਸਕਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ ਲਾਗੂ ਕੀਤਾ ਗਿਆ ਹੈ ਜਿਸ ਤਹਿਤ ਇਹ ਨਾਗਰਿਕ ਸੇਵਾਵਾਂ ਨਿਸਚਿਤ ਸਮੇਂ ਵਿਚ ਆਮ ਲੋਕਾਂ ਨੂੰ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦਾ ਵੀ ਪਾਲਣ ਕਰਨ ਦੀ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਕੀਮਤੀ ਜਾਨਾ ਨੂੰ ਬਚਾਇਆ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਸੈਂਟਰ ਦੇ ਬਣਨ ਨਾਲ ਜ਼ਿਲੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ। ਉਨਾਂ ਨੇ ਪੰਜਾਬ ਸਰਕਾਰ ਨੂੰ ਲੋਕਾਂ ਦੀ ਹਮਦਰਦ ਸਰਕਾਰ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਪੈਨਸ਼ਨ ਸਕੀਮ, ਸ਼ਗਨ ਸਕੀਮ ਅਤੇ ਆਟਾ ਦਾਲ ਸਕੀਮ ਲਾਗੂ ਕੀਤੀ ਗਈ ਹੈ। ਇਸੇ ਹੀ ਤਰਾਂ ਲੋਕਾਂ ਨੂੰ ਸਿਹਤ ਸੁਰੱਖਿਆ ਉਪਲਬੱਧ ਕਰਵਾਉਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵੀ ਰਾਜ ਸਰਕਾਰ ਨੇ ਸ਼ੁਰੂ ਕੀਤੀ ਹੈ।

ਇਸ ਮੌਕੇ ਤੇ ਸ੍ਰੀ ਹਰਪ੍ਰੀਤ ਸਿੰਘ ਐਮ.ਐਲ.ਏ, ਸ੍ਰੀ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਹਲਕਾ ਇੰਚਾਰਜ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ। ਇਸ ਮੌਕੇ ਤੇ ਸ੍ਰੀ ਹਰਦੀਪ ਸਿੰਘ ਜਿਲਾ ਟਰਾਂਸਪੋਰਟ ਅਫਸਰ ਨੇ ਦੱਸਿਆਂ ਕਿ ਇਸ ਕੇਂਦਰ ਤੇ 1 ਕਰੋੜ 26 ਲੱਖ ਰੁਪਏ ਲਾਗਤ ਆਈ ਹੈ। ਇਸ ਕੇਂਦਰ ਵਿਖੇ

ਟੈਸਟ ਟਰੈਕ ਦੇ ਕਾਰਜਸ਼ੀਲ ਹੋਣ ਬਾਅਦ ਜਲਦੀ ਡਰਾਈਵਿੰਗ ਲਾਇਸੰਸ ਜਾਰੀ ਹੋ ਜਾਵੇਗਾ।

ਇਸ ਮੌਕੇ ਤੇ ਸ੍ਰੀ ਰਾਮ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਆਏ ਹੋਏ ਮਹਿਮਾਨਾ ਅਤੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਤੇ ਸਿਖਾਂਦਰੂਆਂ ਨੂੰ ਡਰਾਈਵਿੰਗ ਲਾਇਸੰਸ ਵੀ ਜਾਰੀ ਕੀਤੇ ਗਏ।

Must Share With Your Friends...!

Comments

comments

Leave a Reply

Your email address will not be published. Required fields are marked *

*