ਆਜ਼ਾਦੀ ਦਿਵਸ ਸਮਾਗਮ ਦੀ ਫੁਲ ਡ੍ਰੈਸ ਰਿਹਰਸਲ ਹੋਈ
Templates by BIGtheme NET

ਆਜ਼ਾਦੀ ਦਿਵਸ ਸਮਾਗਮ ਦੀ ਫੁਲ ਡ੍ਰੈਸ ਰਿਹਰਸਲ ਹੋਈ

Must Share With Your Friends...!

ਸ੍ਰੀ ਮੁਕਤਸਰ ਸਾਹਿਬ,  ਆਜ਼ਾਦੀ ਦਿਵਸ ਸਮਾਗਮਾਂ ਦੀ ਫੁੱਲ ਡ੍ਰੈਸ ਰਿਹਸਲ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਤਿਰੰਗਾ ਲਹਿਰਾਇਆ ਅਤੇ ਪ੍ਰੇਡ ਦਾ ਨੀਰਿਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲੇ ਦੇ ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ ਵੀ ਵਿਸੇਸ਼ ਤੌਰ ਤੇ ਉਨਾਂ ਦੇ ਨਾਲ ਹਾਜਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ. ਸ੍ਰੀ ਰਾਮਵੀਰ ਆਈ.ਏ.ਐਸ., ਐਸ.ਪੀ. ਸ੍ਰੀ ਐਨ.ਪੀ.ਐਸ. ਸਿੱਧੂ ਤੇ ਗੁਰਬਿੰਦਰਜੀਤ ਸਿੰਘ, ਐਸ.ਡੀ.ਐਮ. ਸ੍ਰੀ ਰਾਮ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ: ਮਨਜੀਤ ਸਿੰਘ ਚੀਮਾ, ਸਕੱਤਰ ਰੈਡ ਕ੍ਰਾਸ ਪ੍ਰੋ: ਗੋਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੁਖਪਾਲ ਸਿੰਘ, ਮਾਰਕਫੈਡ ਦੇ ਜ਼ਿਲਾ ਪ੍ਰਬੰਧਕ ਸ: ਐਚ.ਐਸ. ਧਾਲੀਵਾਲ, ਡਿਪਟੀ ਡੀ.ਈ.ਓ. ਸ੍ਰੀ ਜਸਪਾਲ ਮੋਂਗਾ, ਸ੍ਰੀ ਰਵਿੰਦਰ ਸਿੰਘ, ਸ੍ਰੀ ਰਾਜ ਕੁਮਾਰ ਆਦਿ ਵੀ ਹਾਜਰ ਸਨ। ਇਸ ਮੌਕੇ ਪੁਲਿਸ, ਐਨ.ਸੀ.ਸੀ. ਤੇ ਸਕਾਊਟ ਦੀਆਂ ਟੁਕੜੀਆਂ ਵੱਲੋਂ ਕੀਤੇ ਮਾਰਚ ਪਾਸਟ ਦੀ ਅਗਵਾਈ ਪ੍ਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਨੇ ਕੀਤੀ। ਇਸ ਤੋਂ ਬਾਅਦ ਵੱਖ ਵੱਖ ਸਕੂਲਾਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸਮੂਹ ਗਾਣ ਅਤੇ ਕੋਰੀਓਗ੍ਰਾਫੀਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਅੰਤ ਵਿਚ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਸਬੰਧੀ ਹਦਾਇਤਾਂ ਦਿੱਤੀਆਂ। ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋ ਰਹੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਹੁੰਮਹੁਮਾ ਕੇ ਪੁੱਜਣ।

Must Share With Your Friends...!

Comments

comments

Leave a Reply

Your email address will not be published. Required fields are marked *

*