ਐਨ.ਡੀ.ਏ. ਸਰਕਾਰ ਨੇ ਪਹਿਲੀ ਵਾਰ ਪੰਜਾਬ ਨੂੰ ‘ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ’ ਵਿੱਚ ਸ਼ਾਮਲ ਕੀਤਾ‑ਬਾਦਲ
Templates by BIGtheme NET

ਐਨ.ਡੀ.ਏ. ਸਰਕਾਰ ਨੇ ਪਹਿਲੀ ਵਾਰ ਪੰਜਾਬ ਨੂੰ ‘ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ’ ਵਿੱਚ ਸ਼ਾਮਲ ਕੀਤਾ‑ਬਾਦਲ

Must Share With Your Friends...!

– ਨਵਜੋਤ ਕੌਰ ਸਿੱਧੂ ਨੇ ਆਪਣੇ ਹਲਕੇ ਲਈ ਜੋ ਮੰਗਿਆ ਉਹ ਦਿੱਤਾ, ਪੱਖਪਾਤ ਦਾ ਸਵਾਲ ਹੀ ਨਹੀਂ
ਮਲੋਟ, (ਹਰਪ੍ਰੀਤ ਸਿੰਘ ਹੈਪੀ) :  ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਪਹਿਲੀ ਵਾਰ ਪੰਜਾਬ ਨੂੰ ‘ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ’ ਵਿੱਚ ਸ਼ਾਮਲ ਕੀਤਾ ਹੈ ਜਦ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਪੰਜਾਬ ਵਿੱਚ ਐਸ.ਸੀ. ਭਾਈਚਾਰੇ ਦੀ ਸਭ ਤੋਂ ਵੱਧ ਆਬਾਦੀ ਹੋਣ ਤੋਂ ਬਾਵਜੂਦ ਉਨ੍ਹਾਂ ਦੀ ਇਸ ਮੰਗ ਨੂੰ ਲਗਾਤਾਰ ਅਣਗੌਲਿਆ ਕੀਤਾ ਸੀ। ਅੱਜ ਇੱਥੇ ਲੰਬੀ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਪਿੰਡ ਫੁੱਲੂ ਖੇੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਆਖਿਆ ਕਿ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਾਲੋਂ ਘੱਟ ਦਲਿਤ ਆਬਾਦੀ ਵਾਲੇ ਸੂਬੇ ਵੀ ਇਸ ਸਕੀਮ ਦਾ ਲਾਭ ਲੈ ਰਹੇ ਸਨ ਪਰ ਪੰਜਾਬ ਨੂੰ ਇਸ ਸਕੀਮ ਅਧੀਨ ਲਾਭ ਦੇਣ ਤੋਂ ਮੁਨਕਰ ਕੀਤਾ ਗਿਆ ਸੀ ਜਿਸ ਨਾਲ ਲੱਖਾਂ ਦਲਿਤ ਲੋਕਾਂ ਨਾਲ ਘੋਰ ਅਨਿਆਂ ਹੋਇਆ।
Cm Sahib On Lambi Darshanਸ. ਬਾਦਲ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਸਕੀਮ’ ਦਾ ਮੰਤਵ ਸੂਬੇ ਵਿੱਚ ਦਲਿਤ ਆਬਾਦੀ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣਾ ਹੈ। ਸ. ਬਾਦਲ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸੂਬੇ ਲਈ ਇਹ ਮੰਗ ਲਾਗੂ ਕਰਨ ਲਈ ਆਵਾਜ਼ ਉਠਾਉਂਦੇ ਆ ਰਹੇ ਸਨ ਕਿਉਂਕਿ ਸਾਲ-2011 ਦੀ ਮਰਦਮਸ਼ੁਮਾਰੀ ਮੁਤਾਬਕ ਦੇਸ਼ ਭਰ ਵਿੱਚੋਂ ਪੰਜਾਬ ‘ਚ ਦਲਿਤ ਭਾਈਚਾਰੇ ਦੀ ਸਭ ਤੋਂ ਵੱਧ ਆਬਾਦੀ 32 ਫੀਸਦੀ ਹੋਣ ਕਰਕੇ ਸੂਬਾ ਇਸ ਦਾ ਹੱਕਦਾਰ ਸੀ ਅਤੇ ਸੂਬੇ ਦੇ 12168 ਪਿੰਡਾਂ ਵਿੱਚੋਂ 2800 ਪਿੰਡ (23.01 ਫੀਸਦੀ) ਵਿੱਚ 50 ਫੀਸਦੀ ਜਾਂ ਇਸ ਤੋਂ ਵੱਧ ਦਲਿਤ ਆਬਾਦੀ ਵਾਲੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਇਹ ਸਕੀਮ ਸੋਲਰ ਲਾਈਟਾਂ, ਗਲੀਆਂ ਤੇ ਫਿਰਨੀਆਂ ਪੱਕੀਆਂ ਕਰਨ, ਹੈਂਡਪੰਪ, ਪਖਾਨੇ, ਜਲ ਸਪਲਾਈ ਤੇ ਸੀਵਰੇਜ ਵਰਗੀਆਂ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਬੇਹੱਦ ਸਹਾਈ ਹੋਵੇਗੀ।
ਇਸ ਯੋਜਨਾ ਬਾਰੇ ਦੱਸਦਿਆਂ ਸ. ਬਾਦਲ ਨੇ ਆਖਿਆ ਕਿ ਇਸ ਤਹਿਤ ਪੰਜਾਬ ਵਿੱਚ ਸਭ ਤੋਂ ਵੱਧ ਐਸ.ਸੀ. ਆਬਾਦੀ ਵਾਲੇ ਦੋ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਵੱਧ ਦਲਿਤ ਵਸੋਂ ਵਾਲੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਦਲਿਤ ਅਬਾਦੀ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੈ ਜਿਸ ਦੇ ਵੱਧ ਐਸ.ਸੀ. ਅਬਾਦੀ ਵਾਲੇ 50 ਪਿੰਡ ਇਸ ਯੋਜਨਾ ਅਧੀਨ ਚੁਣੇ ਗਏ ਹਨ ਜਿੰਨ੍ਹਾਂ ਨੂੰ ਪਹਿਲੀ ਕਿਸਤ ਵਜੋਂ 35‑35 ਲੱਖ ਰੁਪਏ ਦੀਆਂ ਗ੍ਰਾਂਟਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਜਾਰੀ ਵੀ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰਾਂ ਹੁਸਿਆਰਪੁਰ ਜ਼ਿਲ੍ਹੇ ਦੇ ਵੀ 57 ਪਿੰਡ ਇਸ ਯੋਜਨਾ ਵਿਚ ਸ਼ਾਮਿਲ ਕੀਤੇ ਗਏ ਹਨ।
ਮੁੱਖ ਸੰਸਦੀ ਸਕੱਤਰ ਸ੍ਰੀਮਤੀ ਨਵਜੋਤ ਕੌਰ ਸਿੱਧੂ ਵੱਲੋਂ ਉਨ੍ਹਾਂ ਦੇ ਹਲਕੇ ਦੇ ਵਿਕਾਸ ਨਾ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ: ਬਾਦਲ ਨੇ ਕਿਹਾ ਕਿ ਬੀਬੀ ਸਿੱਧੂ ਨੇ ਆਪਣੇ ਹਲਕੇ ਲਈ 10 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਹੀ ਮੰਗ ਕੀਤੀ ਸੀ ਜੋ ਮੰਜੂਰ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਉਹ ਹੋਰ ਪ੍ਰੋਜੈਕਟਾਂ ਦੀ ਮੰਗ ਕਰਨਗੇ ਤਾਂ ਉਨ੍ਹਾਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬੇ ਦੇ ਵਿਕਾਸ ਵਿੱਚ ਪੱਖਪਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।
ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਦੇਸ਼  ਵਿਚ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਤੇ ਸਮੁੱਚਾ ਪ੍ਰਸਾਸ਼ਨ ਖੁਦ ਪਿੰਡ‑ਪਿੰਡ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਹਨ ਅਤੇ ਪਿੰਡਾ ਦੇ ਵਿਕਾਸ ਲਈ ਮੌਕੇ ‘ਤੇ ਹੀ ਸਥਾਨਕ ਲੋੜਾਂ ਅਨੁਸਾਰ ਪੰਚਾਇਤਾਂ ਨੂੰ ਗ੍ਰਾਂਟਾਂ ਦਿੰਦੇ ਹਨ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਇਕ ਨੁਕਾਤੀ ਮਿਸ਼ਨ ‘ਰਾਜ ਨਹੀਂ, ਸੇਵਾ’ ਦਾ ਹੈ ਅਤੇ ਉਹ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੰਗਤ ਦਰਸ਼ਨ ਪ੍ਰੋਗਰਾਮ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਪ੍ਰਵਾਹ ਨਹੀਂ ਕਰਦੇ ਅਤੇ ਇਸ ਪ੍ਰੋਗਰਾਮ ਨੂੰ ਉਹ ਇਸੇ ਤਰ੍ਹਾਂ ਹੀ ਪੂਰੇ ਸੂਬੇ ਵਿੱਚ ਜਾਰੀ ਰੱਖਣਗੇ।
ਮੁੱਖ ਮੰਤਰੀ ਨੇ ਅੱਜ ਪਿੰਡ ਤੱਪਾ ਖੇੜਾ, ਦਿਓਣ ਖੇੜਾ, ਫਤਿਹਪੁਰ ਮਨੀਆਂ, ਅਰਨੀਵਾਲਾ, ਫੁੱਲੂ ਖੇੜਾ, ਸ਼ੇਰਾ ਵਾਲਾ, ਤਰਮਾਲਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਇੰਨ੍ਹਾਂ ਦੇ ਹੱਲ ਲਈ ਗ੍ਰਾਂਟਾ ਜਾਰੀ ਕੀਤੀਆਂ ਅਤੇ ਅਧਿਕਾਰੀਆਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਤਜਿੰਦਰ ਸਿੰਘ ਮਿੱਡੂ ਖੇੜਾ, ਸਰਕਲ ਪ੍ਰਧਾਨ ਅਵਤਾਰ ਸਿੰਘ ਵਣਵਾਲਾ, ਸਤਿੰਦਰਜੀਤ ਸਿੰਘ ਮੰਟਾ, ਚੇਅਰਮੈਨ ਕੁਲਵਿੰਦਰ ਸਿੰਘ ਭਾਈਕਾਕੇਰਾ, ਗੁਰਬਖਸ਼ੀਸ ਸਿੰਘ ਮਿੱਡੂਖੇੜਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਮਨਦੀਪ ਸਿੰਘ ਪੱਪੀ ਤਰਮਾਲਾ, ਹਰਮੇਸ਼ ਸਿੰਘ ਖੁੱਡੀਆ, ਵੀਰਪਾਲ ਕੌਰ ਤਰਮਾਲਾ, ਬਿੱਕਰ ਸਿੰਘ ਚਨੂੰ, ਜਸਵਿੰਦਰ ਸਿੰਘ ਧੌਲਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਮਨਜੀਤ ਲਾਲਬਾਈ, ਜਸਮੇਲ ਸਿੰਘ ਮਿੱਠੜੀ, ਜਗਜੀਤ ਸਿੰਘ ਪੰਜਾਵਾ, ਗੋਗੀ ਤਰਮਾਲਾ ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*