ਐਸ.ਡੀ.ਐਮ ਗਿੱਦੜਬਾਹਾ ਨੇ ਸਰਕਾਰੀ ਦਫਤਰਾਂ ਦੀ ਕੀਤੀ ਅਚਨਚੇਤੀ ਚੈਕਿੰਗ
Templates by BIGtheme NET

ਐਸ.ਡੀ.ਐਮ ਗਿੱਦੜਬਾਹਾ ਨੇ ਸਰਕਾਰੀ ਦਫਤਰਾਂ ਦੀ ਕੀਤੀ ਅਚਨਚੇਤੀ ਚੈਕਿੰਗ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਮੈਡਮ ਨਵਦੀਪ ਕੌਰ  ਐਸ.ਡੀ.ਐਮ ਗਿੱਦੜਬਾਹਾ ਨੇ ਅੱਜ ਗਿੱਦੜਬਾਹਾ ਵਿਖੇ ਪੀ.ਡਬਲਯੂ.ਡੀ .ਬੀ.ਐਂਡ ਆਰ, ਜਨ ਸਿਹਤ, ਭੂਮੀ ਰੱਖਿਆ, ਖੁਰਾਕ ਸਪਲਾਈ, ਸੀ.ਡੀ.ਪੀ.ਓ, ਖੇਤੀਬਾੜੀ, ਡਰੇਨਜ ਵਿਭਾਗਾਂ ਦੇ ਦਫਤਰਾਂ ਦੀ ਅੱਜ ਅਚਨਚੇਤੀ ਚੈਕਿੰਗ ਕੀਤੀ ਗਈ  ਅਤੇ ਇਸ ਚੈਕਿੰਗ ਦੌਰਾਨ 19 ਅਫਸਰ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆਂ ਕਿ  ਜਗਮੋਹਨ ਸਿੰਘ ਭੂਮੀ ਰੱਖਿਆ ਅਫਸਰ, ਸ਼ਮਿੰਦਰ ਸਿੰਘ ਐਸ.ਡੀ.ਓ ਜਨ ਸਿਹਤ,ਬਿੱਕਰ ਸਿੰਘ ਬਲਾਕ ਖੇਤੀਬਾੜੀ ਅਫਸਰ, ਦਲਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਣਜੀਤ ਸਿੰਘ ਐਸ.ਡੀ.ਓ ਬੀ.ਐਂਡ ਆਰ ਤੋਂ ਇਲਾਵਾ  ਸਬੰਧਿਤ ਵਿਭਾਗਾਂ ਦੇ ਕਲੈਰੀਕਲ ਸਟਾਫ ਅਤੇ ਦਰਜਾ ਚਾਰ ਕਰਮਚਾਰੀ ਗੈਰ ਹਾਜ਼ਰ ਪਾਏ ਗਏ।  ਉਹਨਾਂ ਅੱਗੇ ਦੱਸਿਆਂ ਕਿ ਸਰਕਾਰੀ ਦਫਤਰ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਰਕਾਰੀ ਨਿਯਮਾ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Must Share With Your Friends...!

Comments

comments

Leave a Reply

Your email address will not be published. Required fields are marked *

*