ਕਾਨੂੰਨੀ ਸਾਖ਼ਰਤਾ ਕੈਂਪ ਦਾ ਆਯੋਜਨ
Templates by BIGtheme NET

ਕਾਨੂੰਨੀ ਸਾਖ਼ਰਤਾ ਕੈਂਪ ਦਾ ਆਯੋਜਨ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਇੰਚਾਰਜ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਥਾਰਟੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਲੜਕੇ ਭਾਗਸਰ ਵਿਖੇ ਕਾਨੂੰਨੀ ਸਾਖ਼ਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਦੱਸਦਿਆਂ ਨਸ਼ਿਆ ਖਿਲਾਫ ਲੋਕ ਚੇਤਨਾ ਲਈ ਅੱਗੇ ਆਉਣ ਦਾ ਸੱਦਾ ਵੀ ਵਿਦਿਆਰਥੀਆਂ ਨੂੰ ਦਿੱਤਾ। ਉਨਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਨਸ਼ਿਆ ਨੂੰ ਸਮਾਜ ਵਿਚੋਂ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸ਼ਹੀਦ ਭਗਤ ਸਿੰਘ ਕਾਨੂੰਨੀ ਸਾਖ਼ਰਤਾ ਕਲੱਬ ਦੇ ਮੈਂਬਰ ਨੇ ਵੀ ਭਾਗ ਲਿਆ ਅਤੇ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਨੇ ਵੀ ਸੰਬੋਧਨ ਕੀਤਾ।

Must Share With Your Friends...!

Comments

comments

Leave a Reply

Your email address will not be published. Required fields are marked *

*