ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ– ਕੇ.ਜੇ.ਐਸ.ਚੀਮਾ
Templates by BIGtheme NET

ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ– ਕੇ.ਜੇ.ਐਸ.ਚੀਮਾ

Must Share With Your Friends...!

*****ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

****ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 5 ਲੱਖ ਤੋਂ ਵੱਧ ਝੋਨਾ ਆਉਣ ਦੀ ਆਸ

ਲੰਬੀ/ ਮਲੋਟ:-ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ ਸ.ਕੇ.ਜੇ.ਐਸ. ਚੀਮਾ ਵਿਸ਼ੇਸ਼ ਪ੍ਰਮੁੱਖ ਸਕੱਤਰ ਟੂ ਮੁੱਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਆ ਲੈਣ ਉਪਰੰਤ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ,ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਐਸ.ਡੀ.ਐਮ ਮਲੋਟ, ਚੇਅਰਮੈਨ  ਸ੍ਰੀ ਕੁਲਵਿੰਦਰ ਸਿੰਘ ਕਾਕਾ ਭਾਈ ਕਾ ਕੇਰਾ, ਸ੍ਰੀ ਬਸੰਤ ਕੰਗ ਚੇਅਰਮੈਨ ਮਾਰਕੀਟ ਕਮੇਟੀ,ਸ: ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ,ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਗੀਤਾ ਬਿਸੰਭੁ, ਸ੍ਰੀ ਐਚ.ਐਸ.ਧਾਲੀਵਾਲ ਡੀ.ਐਮ ਮਾਰਕਫੈਡ, ਸ੍ਰੀ ਅਜੈਪਾਲ ਸਿੰਘ ਬਰਾੜ ਸਕੱਤਰ ਮਾਰਕੀਟ ਕਮੇਟੀ ਮਲੋਟ ਸ੍ਰੀ ਬਲਜਿੰਦਰ ਸ਼ਰਮਾ ਵੀ ਮੌਜੂਦ ਸਨ।

2

       ਇਸ ਮੌਕੇ ਤੇ ਉਹਨਾਂ  ਦੱਸਿਆਂ ਕਿ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ 5 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਵਲੋਂ ਖੂਨ ਪੀਸਣਾ ਇੱਕ ਕਰਕੇ ਪੈਦਾ ਕੀਤੀ ਝੋਨੇ ਦੀ ਫਸਲ ਪੰਜਾਬ ਸਰਕਾਰ ਵਲੋਂ ਖਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆਂ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਹੁਣ ਤੱਕ 80 ਪ੍ਰਤੀਸਤ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਅਤੇ 70 ਪ੍ਰਤੀਸਤ ਤੋ ਵੱਧ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਭਵਿੱਖ ਵਿੱਚ ਉਹਨਾਂ ਨੂੰ ਬਾਰਦਾਨਾ  ਜਾਂ ਲਿਫਟਿੰਗ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਉਣ ਅਤੇ ਘੱਟ ਨਮੀ ਵਾਲੇ ਝੋਨੇ ਦੀ ਤੁਰੰਤ ਸਫਾਈ ਕਰਕੇ ਖਰੀਦ ਕੀਤਾ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਖਰੀਦ ਏਜੰਸੀ ਦਾ ਅਧਿਕਾਰੀ ਜਾਂ ਕਰਮਚਾਰੀ ਮੰਦਭਾਵਨਾ ਨਾਲ ਕਿਸਾਨਾਂ ਨੂੰ ਖੱਜਲ ਖੁਆਰ ਜਾਂ ਚੂਨਾ ਲਗਾਉਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਅਨਾਜ ਮੰਡੀ ਭੀਟੀਵਾਲਾ ਵਿਖੇ ਤਾਇਨਾਤ ਐਫ.ਸੀ.ਆਈ ਦੇ ਇੰਸਪੈਕਟਰ ਸ਼ੇਰ ਸਿੰਘ ਵਲੋਂ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਖੱਜਲ ਖੁਆਰ ਕਰਨ ਅਤੇ ਗੈਰ ਹਾਜ਼ਰ ਰਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਕਰਮਚਾਰੀ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਸਾਨ ਜੱਥੇਬੰਦੀਆਂ,ਆੜਤੀਆ ਐਸੋਸ਼ੀਅਨ ਅਤੇ ਸੈਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹੇ ਵਿੱਚ ਕਿਸਾਨਾ ਪਾਸੋ ਝੋਨਾ ਖਰੀਦ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

ਇਸ ਮੌਕੇ ਤੇ ਉਹਨਾਂ ਕਿਲਿਆਵਾਲੀ,ਭੀਟੀਵਾਲਾ,ਰੋਡਾਂਵਾਲੀ, ਭਾਈ ਕੇਰਾ, ਕੋਲਿਆਂਵਾਲੀ ਅਤੇ ਮਲੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ ਅਤੇ ਮਲੋਟ ਵਿਖੇ ਕੱਚਾ ਆੜਤੀਆਂ ਐਸੋਸੀਏਸ਼ਨਾਂ,ਸੈਲਰ ਮਾਲਕਾਂ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਵੀ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦੁਆਇਆ।

ਇਸ ਮੌਕੇ ਤੇ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ  ਨੇ ਦੱਸਿਆਂ ਕਿ ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 413366 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 392094 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 343116 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਤੱਕ  ਪਨਗ੍ਰੇਨ ਵੱਲੋਂ 98751 ਟਨ, ਐਫ.ਸੀ.ਆਈ. ਵੱਲੋਂ 63606 ਟਨ, ਮਾਰਕਫੈਡ ਵੱਲੋਂ 90450 ਟਨ, ਪਨਸਪ ਵੱਲੋਂ 65552 ਟਨ, ਵੇਅਰ ਹਾਉਸ ਵੱਲੋਂ 35687 ਟਨ, ਪੰਜਾਬ ਐਗਰੋ ਵੱਲੋਂ 37875 ਟਨ ਅਤੇ 173 ਮੀਟਰਕ ਟਨ ਪ੍ਰਾਈਵੇਟ ਮਿੱਲਰਾਂ ਵੱਲੋ ਝੋਨੇ ਦੀ ਖਰੀਦ ਕੀਤੀ ਗਈ ਹੈ ।

Must Share With Your Friends...!

Comments

comments

Leave a Reply

Your email address will not be published. Required fields are marked *

*