ਕਿਸਾਨਾਂ ਨੂੰ ਫਸਲ ਦੇ ਖਰਾਬੇ ਲਈ ਮੁਆਵਜੇ ਦੀ ਵੰਡ ਸ਼ੁਰੂ
Templates by BIGtheme NET

ਕਿਸਾਨਾਂ ਨੂੰ ਫਸਲ ਦੇ ਖਰਾਬੇ ਲਈ ਮੁਆਵਜੇ ਦੀ ਵੰਡ ਸ਼ੁਰੂ

Must Share With Your Friends...!

ਲੰਬੀ/ ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਦੇ ਖਰਾਬੇ ਸਬੰਧੀ ਜਾਰੀ ਕੀਤੇ ਮੁਆਵਜੇ ਦੀ ਰਕਮ ਦੇ ਚੈਕ ਕਿਸਾਨਾਂ ਨੂੰ ਵੰਡਣ ਦੀ ਪ੍ਰਕ੍ਰਿਆ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਸ਼ੁਰੂ ਹੋ ਗਈ ਹੈ। ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਅਤੇ ਮੁੱਖ ਮੰਤਰੀ ਦੇ ਵਿਸੇਸ਼ ਕਾਰਜ ਅਫ਼ਸਰ ਸ: ਗੁਰਚਰਨ ਸਿੰਘ ਨੇ ਚੈਕ ਵੰਡੇ। ਇਸ ਮਲੋਟ ਦੇ ਐਸ.ਡੀ.ਐਮ. ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਤਹਸੀਲਦਾਰ ਸ੍ਰੀ ਅਸੋੋਕ ਬਾਂਸਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਖਮੀਤ ਸਿੰਘ, ਸਰਪੰਚ ਕਸਮੀਰੀ ਲਾਲ ਆਦਿ ਵੀ ਹਾਜਰ ਸਨ।

08 MKT-12

ਇਸ ਮੌਕੇ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਪੂਰੀ ਮਦਦ ਕਰ ਰਹੀ ਹੈ। ਇਸ ਪਿੰਡ ਵਿਚ 343 ਕਿਸਾਨਾਂ ਲਈ ਪੰਜਾਬ ਸਰਕਾਰ ਨੇ 30 ਲੱਖ 80 ਹਜਾਰ ਰੁਪਏ ਦਾ ਮੁਆਵਜਾ ਰਾਸ਼ੀ ਜਾਰੀ ਕੀਤੀ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*