ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਪੰਜਾਬ ਦੀਆਂ ਧੀਆਂ ਨੂੰ ਕੌਮੀ ਪੱਧਰ ਤੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ
Templates by BIGtheme NET

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਪੰਜਾਬ ਦੀਆਂ ਧੀਆਂ ਨੂੰ ਕੌਮੀ ਪੱਧਰ ਤੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ

Must Share With Your Friends...!

– ਕੌਮੀ ਕਲਾ ਉਤਸਵ ਦੇਸ਼ ਨੂੰ ਇਕ ਧਾਗੇ ਵਿਚ ਪ੍ਰੋਣ ਵਿਚ ਹੋਵੇਗਾ ਸਹਾਈ
– ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਚਲਾਈ ਸਮਾਜਿਕ ਲੋਕ ਲਹਿਰ ਨੰਨੀ ਛਾਂ ਦੀ ਕੀਤੀ ਸਲਾਘਾ
ਬਾਦਲ, ਸ੍ਰੀ ਮੁਕਤਸਰ ਸਾਹਿਬ : ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਜੁਬਿਨ ਇਰਾਨੀ ਨੇ ਪੰਜਾਬ ਦੀਆਂ ਧੀਆਂ ਦੇ ਹੁਨਰ ਤੇ ਜਜਬੇ ਦੀ ਸਲਾਘਾ ਕਰਦਿਆਂ ਪੰਜਾਬ ਦੀਆਂ ਧੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਉਂਦਿਆਂ ਕੌਮੀ ਪੱਧਰ ਤੇ ਮਹਿਲਾ ਸਸ਼ਕਤੀਕਰਨ ਵਿਚ ਆਪਣਾ ਯੋਗਦਾਨ ਪਾਉਣ। ਉਹ ਅੱਜ ਇੱਥੇ ਦਸਮੇਸ਼ ਕਾਲਜ ਆਫ ਗਰਲਜ਼ ਵਿਖੇ ਵਿਦਿਆਰਥਣਾਂ ਨੂੰ ਸੰਬੋਧਨ ਕਰ ਰਹੇ ਸਨ। ਆਪਣੇ ਸੰਬੋਧਨ ਵਿਚ ਸ੍ਰੀਮਤੀ ਇਰਾਨੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਾਲ ਦਸੰਬਰ ਵਿਚ ਕੌਮੀ ਕਲਾ ਉਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜਿਸ ਵਿਚ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੂੰ ਆਪਣੇ ਰਾਜਾਂ ਦੀ ਸੰਸਕ੍ਰਿਤੀ ਅਤੇ ਸਭਿਆਚਾਰ ਦਾ ਕੌਮੀ ਮੰਚ ਤੇ ਪ੍ਰਗਟਾਵਾ ਕਰਨ ਦਾ ਮੌਕਾ ਮਿਲੇਗਾ। ਉਨਾਂ ਕਿਹਾ ਕਿ ਇਹ ਕਲਾ ਉਤਸਵ ਪੂਰੇ ਦੇਸ਼ ਨੂੰ ਇਕ ਸੂਤਰ ਵਿਚ ਪ੍ਰੋਣ ਵਿਚ ਸਹਾਈ ਸਿੱਧ ਹੋਵੇਗਾ ਅਤੇ ਦੇਸ਼ ਦੀ ਸਤਰੰਗੀ ਸਸ਼ਕ੍ਰਿਤੀ ਤੋਂ ਪੂਰੇ ਮੁਲਕ ਦੀ ਨਵੀਂ ਪੀੜੀ ਜਾਣੂ ਹੋ ਸਕੇਗੀ। ਉਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅਧਿਆਪਕ ਦਿਵਸ ਦੇ ਸਬੰਧੀ ਆਯੋਜਿਤ ਸਮਾਗਮ ਦੌਰਾਨ ਇਸ ਕਲਾ ਉਤਸਵ ਦਾ ਐਲਾਣ ਕੀਤਾ ਹੈ। ਉਨਾਂ ਨੇ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪੇਸ ਲੋਕਰੰਗ ਗਿੱਧਾ ਅਤੇ ਸ਼ੰਮੀ ਨੂੰ ਦੇਖਣ ਤੋਂ ਬਾਅਦ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਸਲਾਘਾ ਕਰਦਿਆਂ ਇੰਨਾਂ ਵਿਦਿਆਰਥਣਾਂ ਨੂੰ ਸੱਦਾ ਦਿੱਤਾ ਕਿ ਉਹ ਕੌਮੀ ਕਲਾ ਉਤਸਵ ਵਿਚ ਭਾਗ ਲੈਣ ਵਾਲੇ  ਪੰਜਾਬ ਦੇ ਬੱਚਿਆ ਨੂੰ ਇਸ ਕਾਲਜ ਵੱਲੋਂ ਸਿਖਲਾਈ ਦਿੱਤੀ ਜਾਵੇ ਤਾਂ ਇੰਨਾਂ ਬੱਚਿਆਂ ਵੱਨੋਂ ਨਿਸਚੈ ਹੀ ਪੰਜਾਬ ਦੀ ਸੰਸਕ੍ਰਿਤੀ ਦੇ ਰੰਗਾਂ ਦੀ ਦਿੱਲੀ ਵਿਖੇ ਕੌਮੀ ਮੰਚ ਤੇ ਆਪਣੀ ਸਫਲ ਹਾਜਰੀ ਲਗਵਾਉਣਗੇ। ਉਨਾਂ ਨੇ ਨੌਜਵਾਨ ਪੀੜੀ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਭਿਆਚਾਰ ਤੇ ਵਿਰਾਸਤ ਨਾਲ ਇਸ ਕਲਾ ਉਤਸਵ ਰਾਹੀਂ ਪੂਰੇ ਮੁਲਕ ਨੂੰ ਇਕ ਧਾਗੇ ਵਿਚ ਪ੍ਰੋਣ ਲਈ ਅੱਗੇ ਆਉਣ। ਉਨਾਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ‘ਰੁੱਖ ਅਤੇ ਕੁੱਖ’ ਦੀ ਰਾਖੀ ਲਈ ਚਲਾਈ ਜਾ ਰਹੀ ‘ਨੰਨੀ ਛਾਂ’ ਮੁਹਿੰਮ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਇਸ ਵਾਰ ਕੌਮੀ ਕਲਾ ਉਤਸਵ ਦਾ ਥੀਮ ਵੀ ‘ਬੇਟੀ ਬਚਾਓ, ਬੇਟੀ ਪੜਾਓ’ ਰੱਖਿਆ ਗਿਆ ਹੈ। ਉਨਾਂ ਨੇ ਕਿਹਾ ਕਿ ਸ੍ਰੀਮਤੀ ਬਾਦਲ ਵੱਲੋਂ ਚਲਾਈ ਇਹ ਸਮਾਜਿਕ ਲਹਿਰ ਅੱਜ ਪੰਜਾਬ ਵਿਚ ਲਿੰਗ ਅਨੁਪਾਤ ਵਿਚ ਸੁਧਾਰ ਲਈ ਬਹੁਤ ਹੀ ਸਲਾਘਾਯੋਗ ਯੋਗਦਾਨ ਪਾ ਰਹੀ ਹੈ।

ਇਸ ਮੌਕੇ ਕੇਂਦਰੀ ਮਨੁੱਖੀ ਵਸੀਲਿਆਂ ਵਾਲੇ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਜੁਬਿਨ ਇਰਾਨੀ ਨੇ ਦਿਹਾਤੀ ਖੇਤਰ ਵਿਚ ਰਾਸ਼ਟਰੀ ਪੱਧਰ ਦੇ ਵਿਦਿਅਕ ਅਦਾਰੇ ਸਥਾਪਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਇੱਥੇ ਆ ਕੇ ਬੱਚੀਆਂ ਦੇ ਰੂਬਰੂ ਹੋਣ ਦਾ ਮੌਕੇ ਦੇਣ ਲਈ ਵੀ ਉਨਾਂ ਦਾ ਧੰਨਵਾਦ ਕੀਤਾ। ਉਨਾਂ ਨੇ ਕਿਹਾ ਕਿ ਸਿੱਖਿਆ ਦਾ ਹੇਠਲੇ ਪੱਧਰ ਤੱਕ ਪ੍ਰਸਾਰ ਨਾਲ ਹੀ ਦੇਸ਼ ਮਜਬੂਤ ਹੋਵੇਗਾ।
ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਦੌਰਾਨ ਕੇਂਦਰੀ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪ੍ਰੋਟੋਕਾਲ ਤੋਂ ਬਾਹਰ ਜਾਂਦਿਆਂ ਵਿਦਿਆਰਥਣਾਂ ਨਾਲ ‘ਕਿਕਲੀ’ ਪਾਂਦਿਆਂ ਵਿਦਿਆਰਥਣਾਂ ਦੀ ਪੇੇਸ਼ਕਾਰੀ ਦੀ ਹੌਸਲਾਂ ਅਫਜਾਈ ਕੀਤੀ।
ਇਸ ਤੋਂ ਪਹਿਲਾਂ ਉਨਾਂ ਨੂੰ ਇੱਥੇ ਪੁੱਜਣ ਤੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਉਨਾਂ ਨੂੰ ਨਿੱਘੀ ਜੀ ਆਇਆਂ ਨੂੰ ਕਿਹਾ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਐਸ.ਐਸ. ਸੰਘਾ ਨੇ ਕਾਲਜ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਤੇ ਸ੍ਰੀਮਤੀ ਇਰਾਨੀ ਨੂੰ ਯਾਦਗਾਰੀ ਚਿੰਨ ਵੀ ਭੇਂਟ ਕੀਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਆਈ.ਜੀ. ਸ੍ਰੀ ਬੀ.ਕੇ. ਬਾਵਾ, ਡੀ.ਆਈ.ਜੀ. ਸ੍ਰੀ ਮੁਨੀਸ਼ ਚਾਵਲਾ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਸ: ਹਰਵਿੰਦਰ ਸਿੰਘ ਹਰਵੀ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਲੰਬੀ ਸਕਰਲ ਦੇ ਪ੍ਰਧਾਨ ਸ: ਅਵਤਾਰ ਸਿੰਘ ਵਣਵਾਲਾ, ਸ: ਗੁਰਬਖਸ਼ੀਸ ਸਿੰਘ ਵਿੱਕੀ ਮਿੱਡੁਖੇੜਾ, ਸ: ਪਰਮਿੰਦਰ ਸਿੰਘ ਕੋਲਿਆਂ ਵਾਲੀ, ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈਕਾਕੇਰਾ, ਸ੍ਰੀਮਤੀ ਵੀਰਪਾਲ ਕੌਰ ਤਰਮਾਲਾ, ਸ੍ਰੀ ਅਕਾਸ਼ਦੀਪ ਸਿੰਘ ਮਿੱਡੂਖੇੜਾ, ਸ: ਜਸਵਿੰਦਰ ਸਿੰਘ ਧੌਲਾ, ਸ: ਬਿੱਕਰ ਸਿੰਘ ਚਨੂੰ, ਸ: ਮਨਜੀਤ ਲਾਲਬਾਈ, ਸ੍ਰੀ ਪੱਪੀ ਤਰਮਾਲਾ, ਸ੍ਰੀ ਗੋਪੀ ਤਰਮਾਲਾ, ਸ: ਜਸਵੰਤ ਚੌਧਰੀ, ਪ੍ਰਿੰਸੀਪਲ ਸ੍ਰੀਮਤੀ ਜਗਦੀਸ਼ ਕੌਰ ਸਿੱਧੂ, ਪ੍ਰਿੰਸਪਲ ਸ੍ਰੀਮਤੀ ਕੁਲਦੀਪ ਕੌਰ, ਕਰਨਲ ਅਨੰਦ ਸਵਰੂਪ, ਸ੍ਰੀ ਹਰਮੇਸ਼ ਖੁੱਡੀਆ ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*