ਕੇ.ਵੀ. ਕੇ. ਵੱਲੋਂ ਤਰਖਾਣ ਵਾਲਾ ਵਿਖੇ ਕਿਸਾਨ ਸੰਮੇਲਨ ਦਾ ਆਯੋਜਨ
Templates by BIGtheme NET

ਕੇ.ਵੀ. ਕੇ. ਵੱਲੋਂ ਤਰਖਾਣ ਵਾਲਾ ਵਿਖੇ ਕਿਸਾਨ ਸੰਮੇਲਨ ਦਾ ਆਯੋਜਨ

Must Share With Your Friends...!

– ਨੌਜਵਾਨਾਂ ਨੂੰ ਕੇ.ਵੀ.ਕੇ. ਤੋਂ ਕਿੱਤਾ ਮੁੱਖੀ ਸਿਖਲਾਈ ਲੈਣ ਦਾ ਸੱਦਾ
– ਫਸਲਾਂ ਦੀ ਦੇਖਰੇਖ ਸਬੰਧੀ ਦਿੱਤੀ ਜਾਣਕਾਰੀ
ਮਲੋਟ, ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ੀ ਵਿਗਿਆਨ ਕੇਂਦਰ, ਗੋਨੇਆਣਾ ਸ਼੍ਰੀ ਮੁਕਤਸਰ ਸਾਹਿਬ ਵੱਲਂੋ ਅੱਜ ਪਿੰਡ ਤਰਖਾਣ ਵਾਲਾ ਵਿਖੇ ਸਾਉਣੀ ਦੀ ਫਸਲਾਂ ਸੰਬੰਧੀ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ 200 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਐੱਨ. ਐੱਸ. ਧਾਲੀਵਾਲ, ਐਸੋਸਇਏਟ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਉਹਨਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸਾਨ ਵੀਰ ਆਪਣੇ ਖੇਤੀ ਖਰਚੇ ਘਟਾਉਣ ਲਈ ਖੇਤੀ ਵਿਗਿਆਨੀਆਂ ਦੀ ਸਲਾਹ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ। ਉਹਨਾਂ ਪੇਂਡੂ ਨੌਜਵਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਏ ਜਾ ਰਹੇ ਕਿੱਤਾ ਮੁੱਖੀ ਕੋਰਸਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਲਈ ਪ੍ਰੇਰਿਤ ਕੀਤਾ। ਡਾ. ਗੁਰਮੇਲ ਸਿੰਘ ਸੰਧੂ ਸਹਾਇਕ ਪ੍ਰਫੈਸਰ (ਪੌਦ ਸੁਰੱਖਿਆ) ਨੇ ਨਰਮੇ ਵਿਚ ਚਿੱਟੀ ਮੱਖੀ ਅਤੇ ਝੋਨੇ/ਬਾਸਮਤੀ ਵਿਚ ਹਮਲਾ ਕਰਨ ਵਾਲੇ ਕੀੜੇ-ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਬਾਰੇ ਚਰਚਾ ਕੀਤੀ। ਉਹਨਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ 800 ਮਿਲੀਲਿਟਰ ਇਥਿਆਨ/600 ਮਿਲੀਲਿਟਰ ਟਰਾਈਜੋਫਾਸ/200 ਗ੍ਰਾਮ ਪੋਲੋ/200 ਮਿਲੀਲਿਟਰ ਉਬਰਾਨ ਦਾ ਝਿੜਕਾਅ ਸਵੇਰੇ 10 ਵਜੇ ਤੋਂ ਪਹਿਲਾਂ-ਪਹਿਲਾਂ ਕਰਨੀ ਚਾਹੀਦੀ ਹੈ। ਇਸ ਸੰਮੇਲਨ ਦੌਰਾਨ ਡਾ. ਬਲਕਰਨ ਸਿੰਘ ਸੰਧੂ ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਸਾਉਣੀ ਦੀਆਂ ਫਸਲਾਂ ਵਿੱਚ ਪਾਣੀ ਅਤੇ ਨਦੀਨਾਂ ਦੇ ਸੁਚੱਜੇ ਪ੍ਰਬੰਧ ਤੋਂ ਇਲਾਵਾ ਝੋਨੇ/ਬਾਸਮਤੀੇ ਦਾ ਬੀਜ ਆਪ ਤਿਆਰ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਅਜੇੈ ਕੁਮਾਰ, ਸਹਾਇਕ ਪ੍ਰਫੈਸਰ (ਭੂਮੀ ਵਿਗਿਆਨ) ਨੇ ਨਰਮੇ ਵਿਚ ਪੋਟਾਸ਼ੀਅਮ ਨਾਈਟ੍ਰੇਟ ਅਤੇ ਮੈਗਨੀਸ਼ੀਅਮ ਸਲਫੇਟ ਦੇ ਝਿੜਕਾਅ ਬਾਰੇ ਚਾਨਣਾ ਪਾਇਆ। ਸਟੇਜ ਦਾ ਸੰਚਾਲਨ ਕਰਦੇ ਹੋਏ ਡਾ.ਕਰਮਜੀਤ ਸ਼ਰਮਾ, ਸਹਿਯੋਗੀ ਪ੍ਰਫੈਸਰ (ਪਸਾਰ ਸਿੱਖਿਆ) ਨੇ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਲਈ ਪ੍ਰੇਰਿਆ। ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਆਪ ਪੜਨ ਅਤੇ ਆਪਣੇ ਬੱਚਿਆਂ ਨੂੰ ਪੜਾਉਣ ਲਈ ਕਿਹਾ।

Must Share With Your Friends...!

Comments

comments

Leave a Reply

Your email address will not be published. Required fields are marked *

*