ਕੌਮੀ ਲੋਕ ਅਦਾਲਤ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ 7214 ਕੇਸਾਂ ਦਾ ਨਿਪਟਾਰਾ
Templates by BIGtheme NET

ਕੌਮੀ ਲੋਕ ਅਦਾਲਤ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ 7214 ਕੇਸਾਂ ਦਾ ਨਿਪਟਾਰਾ

Must Share With Your Friends...!

****ਟੈ੍ਰਫਿਕ ਨਾਲ ਸਬੰਧਤ ਮਾਮਲੇ ਵਿਚਾਰੇ ਗਏ
***ਕੁੱਲ 7882 ਮਾਮਲੇ ਵਿਚਾਰੇ ਗਏ, 35 ਲੱਖ ਦੇ ਅਵਾਰਡ ਪਾਸ
ਸ੍ਰੀ ਮੁਕਤਸਰ ਸਾਹਿਬ:-ਮਾਣਯੋਗ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਵਿਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਸ ਲਈ ਜ਼ਿਲੇ ਵਿਚ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਅਤੇ ਇਕ ਬੈਚ ਜ਼ਿਲਾ ਟਰਾਂਸਪੋਰਟ ਅਧਿਕਾਰੀ ਵੱਲੋਂ ਸਥਾਪਿਤ ਕੀਤਾ ਗਿਆ।

DSCN1511
ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਦੱਸਿਆ ਕਿ ਅੱਜ ਦੀਆਂ ਲੋਕ ਅਦਾਲਤਾਂ ਵਿਚ ਟੈ੍ਰਫਿਕ ਨਾਲ ਜੁੜੇ ਕੇਸ ਵਿਚਾਰਨ ਲਈ ਰੱਖੇ ਗਏ। ਅੱਜ ਸਥਾਪਿਤ ਕੀਤੇ ਗਏ ਚਾਰ ਬੈਚਾਂ ਸਨਮੁੱਖ ਕੁੱਲ 7882 ਮਾਮਲੇ ਵਿਚਾਰਨ ਲਈ ਆਏ ਜਿੰਨਾਂ ਵਿਚੋਂ 7214 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਦਿਆਂ 35 ਲੱਖ 70 ਹਜਾਰ 350 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਉਦੇਸ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣਾ ਹੈ ਅਤੇ ਇੰਨਾਂ ਵਿਚ ਆਪਸੀ ਸਹਿਮਤੀ ਨਾਲ ਮਸਲੇ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਦੇ ਨਾਲ ਹੀ ਅਦਾਲਤਾਂ ਤੋਂ ਕੰਮ ਦਾ ਬੋਝ ਘੱਟਦਾ ਹੈ ਅਤੇ ਲੋਕਾਂ ਨੂੰ ਤੁਰੰਤ ਨਿਆਂ ਮਿਲ ਜਾਂਦਾ ਹੈ। ਲੋਕ ਅਦਾਲਤ ਦੇ ਫੈਸਲੇ ਦੇ ਖਿਲਾਫ ਅੱਗੇ ਅਪੀਲ ਵੀ ਨਹੀਂ ਕੀਤੀ ਜਾ ਸਕਦੀ ਹੈ ਅਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿਚ ਲਗਵਾਉਣ ਲਈ ਜਿੱਥੇ ਉਸਦਾ ਕੇਸ ਚਲਦਾ ਹੈ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਅਰਜੀ ਦੇ ਸਕਦਾ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*