ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਛੱਤੇਆਣਾ ਵਿਖੇ ਨਰਮੇ ਦੀ ਖੇਤੀ ਸਬੰਧੀ ਖੇਤ ਦਿਵਸ ਮਨਾਇਆ
Templates by BIGtheme NET

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਛੱਤੇਆਣਾ ਵਿਖੇ ਨਰਮੇ ਦੀ ਖੇਤੀ ਸਬੰਧੀ ਖੇਤ ਦਿਵਸ ਮਨਾਇਆ

Must Share With Your Friends...!

– ਕਿਸਾਨਾਂ ਨੂੰ ਵਿਗਿਆਨਕ ਖੇਤੀ ਬਾਰੇ ਦਿੱਤੀ ਜਾਣਕਾਰੀ
ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ੀ ਵਿਗਿਆਨ ਕੇਂਦਰ, ਗੋਨੇਆਣਾ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਛੱਤੇਆਣਾ ਵਿਖੇ ਨਰਮੇਂ ਸਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਐੱਨ. ਐੱਸ. ਧਾਲੀਵਾਲ, ਐਸੋਸਇਏਟ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਉਹਨਾਂ ਨੇ ਆਪਣੇ ਸੰਬੌਧਨ ਦੌਰਾਨ ਕਿਹਾ ਕਿ ਕਿਸਾਨ ਵੀਰ ਆਪਣੇ ਖੇਤੀ ਖਰਚੇ ਘਟਾਉਣ ਲਈ ਖੇਤੀ ਵਿਗਿਆਨੀਆਂ ਦੀ ਸਲਾਹ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ। ਉਹਨਾਂ ਪੇਂਡੂ ਨੌਜਵਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੌਂ ਚਲਾਏ ਜਾ ਰਹੇ ਕਿੱਤਾ ਮੁੱਖੀ ਕੋਰਸਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਲਈ ਪ੍ਰੇਰਿਤ ਕੀਤਾ।
ਡਾ. ਗੁਰਮੇਲ ਸਿੰਘ ਸੰਧੂ ਸਹਾਇਕ ਪ੍ਰਫੈਸਰ (ਪੌਦ ਸੁਰੱਖਿਆ) ਨੇ ਨਰਮੇ ਵਿਚ ਚਿੱਟੀ ਮੱਖੀ ਅਤੇ ਝੋਨੇ/ਬਾਸਮਤੀ ਵਿਚ ਹਮਲਾ ਕਰਨ ਵਾਲੇ ਕੀੜੇ-ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਬਾਰੇ ਚਰਚਾ ਕੀਤੀ। ਉਹਨਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ 800 ਮਿਲੀਲਿਟਰ ਇਥਿਆਨ ਜਾਂ 600 ਮਿਲੀਲਿਟਰ ਟਰਾਈਜੋਫਾਸ ਜਾਂ 200 ਗ੍ਰਾਮ ਪੋਲੋ ਜਾਂ 200 ਮਿਲੀਲਿਟਰ ਉਬਰਾਨ ਦਾ ਛਿੜਕਾਅ ਸਵੇਰੇ 10 ਵਜੇ ਤੋਂ ਪਹਿਲਾਂ-ਪਹਿਲਾਂ ਕਰਨੀ ਚਾਹੀਦੀ ਹੈ। ਇਸ ਸੰਮੇਲਨ ਦੌਰਾਨ ਡਾ. ਬਲਕਰਨ ਸਿੰਘ ਸੰਧੂ ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਸਾਉਣੀ ਦੀਆਂ ਫਸਲਾਂ ਵਿੱਚ ਪਾਣੀ ਦੇ ਸੁਚੱਜੇ ਪ੍ਰਬੰਧ ਤੋਂ ਇਲਾਵਾ ਝੋਨੇ/ਬਾਸਮਤੀੇ ਦਾ ਬੀਜ ਆਪ ਤਿਆਰ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਟੇਜ ਦਾ ਸੰਚਾਲਨ ਕਰਦੇ ਹੋਏ ਡਾ.ਕਰਮਜੀਤ ਸ਼ਰਮਾ, ਸਹਿਯੋਗੀ ਪ੍ਰਫੈਸਰ (ਪਸਾਰ ਸਿੱਖਿਆ) ਨੇ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਲਈ ਪ੍ਰੇਰਿਆ। ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਆਪ ਪੜਨ ਅਤੇ ਆਪਣੇ ਬੱਚਿਆਂ ਨੂੰ ਪੜਾਉਣ ਲਈ ਕਿਹਾ। ਇਸ ਦੌਰਾਨ ਕਿਸਾਨ ਵੀਰਾਂ ਨਾਲ ਨਰਮੇਂ ਅਤੇ ਝੋਨੇ/ਬਾਸਮਤੀ ਸਬੰਧੀ ਆਈਆਂ ਮੁਸ਼ਕਿਲਾਂ ਜਿਵੇਂ ਕਿ ਤੱਤਾਂ ਦੀ ਘਾਟ, ਕੀੜੇ-ਮਕੌੜੇ ਅਤੇ ਬੀਮਾਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਕਿਸਾਨਾਂ ਦੇ ਸੁਆਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸ. ਗੁਰਮੇਲ ਸਿੰਘ ਦੇ ਖੇਤ ਵਿੱਚ ਬਿਜਾਇਆ ਗਿਆ ਨਰਮੇਂ ਸਬੰਧੀ ਪ੍ਰਦਰਸ਼ਨੀ ਪਲਾਟ ਕਿਸਾਨ ਵੀਰਾਂ ਨੂੰ ਵਿਖਾਇਆ ਗਿਆ ਜਿਸ ਵਿੱਚ ਪਿੰਡ ਛੱਤੇਆਣਾ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਕਰੀਬ 200 ਅਗਾਂਹਵਧੂ ਕਿਸਾਨਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਪ੍ਰਦਰਸ਼ਨੀ ਪਲਾਟ ਵੇਖ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।

Must Share With Your Friends...!

Comments

comments

Leave a Reply

Your email address will not be published. Required fields are marked *

*