ਚੋਣ ਕਮਿਸ਼ਨ ਵੱਲੋਂ ਆਨਲਾਈਨ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ
Templates by BIGtheme NET

ਚੋਣ ਕਮਿਸ਼ਨ ਵੱਲੋਂ ਆਨਲਾਈਨ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ

Must Share With Your Friends...!

– ਭਾਗ ਲੈਣ ਦੇ ਇੱਛੁਕ ਜ਼ਿਲੇ ਦੀ ਸਰਕਾਰੀ ਵੇਬਸਾਈਟ ਤੇ ਲਾਗਇਨ ਕਰ ਸਕਦੇ ਹਨ
ਸ੍ਰੀ ਮੁਕਤਸਰ ਸਾਹਿਬ, ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਦਿੱਤੀ। ਇਨਾਂ ਆਨਲਾਈਨ ਮੁਕਾਬਲਿਆਂ ਵਿਚ ਲੇਖ ਰਚਨਾ, ਸਲੋਗਨ ਰਚਨਾ, ਸੁਝਾਵ, ਗੀਤ, ਪੋਸਟਰ ਚਿੱਤਰਕਾਰੀ, ਲਘੂ ਫਿਲਮ ਅਤੇ ਕੁਇਜ ਸ਼ਾਮਲ ਹਨ। ਉਨਾਂ ਨੇ ਦੱਸਿਆ ਕਿ ਇਸ ਲਈ ਕੋਈ ਵੀ ਭਾਰਤ ਚੋਣ ਕਮਿਸ਼ਨ ਦੀ ਵੇਬਸਾਈਟ www.eci.nic.in ਤੇ ਜਾ ਲਾਗ ਇਨ ਕਰਕੇ ਇੰਨਾਂ ਮੁਕਾਬਲਿਆਂ ਵਿਚ ਭਾਗ ਲੈ ਸਕਦਾ ਹੈ। ਇਸ ਤੋਂ ਬਿਨਾਂ ਇੰਨਾ ਮੁਕਾਬਲਿਆਂ ਦੀ ਲਿੰਕ ਜ਼ਿਲੇ ਦੀ ਸਰਕਾਰੀ ਵੇਬਸਾਈਟ  www.muktsar.nic.in  ਤੇ ਵੀ ਪਾ ਦਿੱਤਾ ਗਿਆ ਹੈ ਜਿੱਥੇ ਕੋਈ ਵੀ ਲਾਗਇਨ ਕਰਕੇ ਇੰਨਾਂ ਮੁਕਾਬਲਿਆਂ ਵਿਚ ਭਾਗ ਲੈ ਸਕਦਾ ਹੈ। ਉਨਾਂ ਨੇ ਦੱਸਿਆ ਕਿ ਜੇਤੂਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੀ ਚੋਣ ਕਮਿਸ਼ਨ ਵੱਲੋਂ ਦਿੱਤੇ ਜਾਣਗੇ।

Must Share With Your Friends...!

Comments

comments

Leave a Reply

Your email address will not be published. Required fields are marked *

*