ਜਿਲਾ ਵਿੱਚ ਰਾਤੀ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਦੀ ਸਖਤ ਪਾਬੰਦੀ-ਜਿਲਾ ਮੈਜਿਸਟ੍ਰੇਟ
Templates by BIGtheme NET

ਜਿਲਾ ਵਿੱਚ ਰਾਤੀ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਦੀ ਸਖਤ ਪਾਬੰਦੀ-ਜਿਲਾ ਮੈਜਿਸਟ੍ਰੇਟ

Must Share With Your Friends...!

ਸ੍ਰੀ ਮੁਕਤਸਰ ਸਾਹਿਬ, (ਆਰਤੀ ਕਮਲ) : ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ. ਸੁਮੀਤ ਜਾਰੰਗਲ ਆਈ.ਏ.ਐਸ. ਨੇ ਵਿਸ਼ੇਸ ਹੁਕਮ ਜਾਰੀ ਕਰਦੇ ਹੋਏ ਕਣਕ ਵਿੱਚ ਵੱਧ ਨਮੀ ਤੋਂ ਬਚਣ ਲਈ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤੀ 7.00 ਵਜੇ ਤੋਂ ਸਵੇਰੇ 7.00 ਵਜੇ ਤੱਕ ਕਣਕ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ਦੀ ਮੁਕੰਮਲ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਆਪਣੇ ਇਹਨਾਂ ਹੁਕਮਾਂ ਅਨੁਸਾਰ ਉਹ ਸਾਰੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਕਣਕ ਦੇ ਦਾਣਿਆਂ ਦੀ ਕੁਆਲਟੀ ਨੂੰ ਬੁਰੀ ਤਰਾ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਹੋਏ ਦਾਣਿਆਂ ਦੀ ਮਾਤਰਾਂ ਵੀ ਮਾਪਦੰਦਾ ਤੋਂ ਕਾਫੀ ਵੱਧ ਜਾਂਦੀ ਹੈ, ਅਜਿਹੀਆਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਦੀ ਵੀ ਸਖਤ ਪਾਬੰਦੀ ਲਗਾਈ ਗਈ ਹੈ।
ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਇੱਕ ਹੋਰ ਹੁਕਮ ਰਾਹੀਂ ਜਿਲਾ ਦੀ ਹਦੂਦ ਅੰਦਰ ਕਣਕ ਦੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਦੀ ਵੀ ਸਖਤ ਪਾਬੰਦੀ ਲਗਾਈ ਗਈ ਹੈ ਤਾਂ ਜੋ ਆਲੇ ਦੁਆਲੇ ਖੜੀ ਫਸਲ, ਘਰਾਂ ਅਤੇ ਲੋਕਾਂ ਦੀ ਜਾਨ ਅਤੇ ਮਾਲ ਨੂੰ ਅੱਗ ਲੱਗਣ ਤੋਂ ਬਚਾਇਆ ਜਾ ਸਕੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਮਈ 2016 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Must Share With Your Friends...!

Comments

comments

Leave a Reply

Your email address will not be published. Required fields are marked *

*