ਜਿਲੇ ਭਰ ਵਿਚ 13 ਤੋਂ 15 ਸਤੰਬਰ ਤੱਕ ਚੱਲੇਗੀ ‘ਪਲਸ ਪੋਲੀਓ’ ਮੁਹਿੰਮ
Templates by BIGtheme NET

ਜਿਲੇ ਭਰ ਵਿਚ 13 ਤੋਂ 15 ਸਤੰਬਰ ਤੱਕ ਚੱਲੇਗੀ ‘ਪਲਸ ਪੋਲੀਓ’ ਮੁਹਿੰਮ

Must Share With Your Friends...!

– 37695 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ
 180 ਟੀਮਾਂ ਦਾ ਗਠਨ
ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਜਿਲੇ ਵਿਚ ਸਿਹਤ ਵਿਭਾਗ ਵੱਲੋਂ ਸਾਰੇ ਸ਼ਹਿਰੀ ਇਲਾਕਿਆਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ 13 ਤੋਂ 15 ਸਤੰਬਰ ਤੱਕ ‘ਪਲਸ ਪੋਲੀਓ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ 0-5 ਸਾਲ ਦੇ 37695 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਸਬੰਧੀ ਸਿਵਲ ਸਰਜਨ ਡਾ: ਜਗਜੀਵਨ ਲਾਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੁੱਲ 180 ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਸ ਵਿਚੋਂ 26 ਮੋਬਾਇਲ ਟੀਮਾਂ ਤੇ ਘਰ-ਘਰ ਜਾ ਕੇ ਬੂੰਦਾਂ ਪਿਲਾਉਣ ਲਈ 154 ਟੀਮਾਂ ਸ਼ਾਮਿਲ ਹਨ। ਡੀ.ਐਮ.ਸੀ. ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਸ਼ਹਿਰੀ ਖੇਤਰਾਂ ਨੂੰ 100 ਫੀਸਦੀ ਕਵਰ ਕੀਤਾ ਜਾਵੇਗਾ ਜਦਕਿ ਬਾਕੀ ਸ਼ਹਿਰੀ  ਤੇੇ ਪੇਂਡੂ ਖੇਤਰਾਂ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੰਦਾਂ ਪਿਲਾਈਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਬੇਘਰੇ, ਭੱਠਿਆਂ ‘ਤੇ ਕੰਮ ਕਰਦੇ ਕਿਰਤੀਆਂ ਤੇ ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। 

ਜ਼ਿਲਾ ਟੀਕਾਕਰਨ ਅਫ਼ਸਰ ਡਾ: ਲਖਵਿੰਦਰ ਸਿੰਘ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਇਸ ਮੁਹਿੰਮ ਨਾਲ ਜੁੜਨ ਤਾਂ ਜੋ ਇਸ ਮੁਹਿੰਮ ਦੇ ਸਾਰਥਿਕ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਉਨਾਂ ਗੈਰ ਸਰਕਾਰੀ ਸੰਸਥਾਵਾਂ ਤੇ ਪੰਚਾਇਤਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਇਸ ਮੁਹਿੰਮ ਵਿਚ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।  ਉਨਾਂ ਨੇ ਦੱਸਿਆ ਕਿ ਭਾਰਤ ਵਿਚੋਂ ਪੋਲੀਓ ਦਾ ਮੁਕੰਮਲ ਖਾਤਮਾ ਹੋ ਚੁੱਕਾ ਹੈ ਪਰ ਗੁਆਂਢੀ ਦੇਸ਼ ਪਾਕਿਸਤਾਨ, ਅਫਗਾਨਿਸਤਾਨ ਵਿਚ ਪੋਲੀਓ ਦੇ ਕੇਸ ਸਾਹਮਣੇ ਆਉਣ ਕਾਰਨ ਭਾਰਤ ਅੰਦਰ ਇਹਤਿਆਤੀ ਕਦਮਾਂ ਵਜੋਂ ਬੱੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। 

ਇਸ ਮੌਕੇ ਡਾ: ਬੋਹੜ ਸਿੰਘ, ਡਾ: ਵੀ.ਪੀ. ਸਿੰਘ, ਸ: ਗੁਰਤੇਜ ਸਿੰਘ ਮਾਸ ਮੀਡੀਆ ਅਫ਼ਸਰ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਮਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜਰ ਸਨ। 

Must Share With Your Friends...!

Comments

comments

Leave a Reply

Your email address will not be published. Required fields are marked *

*