ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਡਰਾਈਵਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Templates by BIGtheme NET

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਡਰਾਈਵਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Must Share With Your Friends...!

– ਐਸ.ਡੀ.ਐਮ ਦਫਤਰ ਵਿਖੇ ਕੰਮ ਕਰਦੇ ਡਰਾਈਵਰ ਦੇ ਅਕਾਲ ਚਲਾਣਾ ਕਰ ਜਾਣ ਤੇ ਉਸ ਦੇ ਲੜਕੇ ਨੂੰ ਕਲਰਕ ਦੀ ਨੌਕਰੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ 
ਸ੍ਰੀ ਮੁਕਤਸਰ ਸਾਹਿਬ, ਬੀਤੀ ਦਿਨੀਂ ਐਸ.ਡੀ.ਐਮ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਸਵਰਗੀ ਨਛੱਤਰ ਸਿੰਘ ਡਰਾਈਵਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ  ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਉਸ ਦੇ ਘਰ ਜਾਂ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ, ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਅਤੇ ਪਿੱਛੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਕਿਹਾ ।

ਇਸ ਮੌਕੇ ਤੇ ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸਵਰਗੀ ਨਛੱਤਰ ਸਿੰਘ ਦੇ ਲੜਕੇ  ਸੁਖਮੰਦਰ ਸਿੰਘ ਉਰਫ ਸੋਨੂੰ ਨੂੰ ਕਲਰਕ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ। ਇਸ ਮੌਕੇ ਤੇ ਉਹਨਾਂ ਨਾਲ ਸ੍ਰੀ ਰਾਮ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਸ੍ਰੀ ਵਰਿੰਦਰ ਸਿੰਘ ਢੋਸੀਵਾਲਾ, ਸ੍ਰੀ ਭੋਲਾ ਰਾਮ ਵੀ ਮੌਕੇ ਤੇ ਮੌਜੂਦ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*