ਡਿਪਟੀ ਕਮਿਸ਼ਨਰ ਵੱਲੋਂ ਕੌਮਾਂਤਰੀ ਅਹਿੰਸਾ ਦਿਵਸ ਮੌਕੇ ਸਹੁੰ ਚੁਕਵਾਈ ਗਈ
Templates by BIGtheme NET

ਡਿਪਟੀ ਕਮਿਸ਼ਨਰ ਵੱਲੋਂ ਕੌਮਾਂਤਰੀ ਅਹਿੰਸਾ ਦਿਵਸ ਮੌਕੇ ਸਹੁੰ ਚੁਕਵਾਈ ਗਈ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਅੱਜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਕੌਮਾਂਤਰੀ ਅਹਿੰਸਾ ਦਿਵਸ ਵਜੋਂ ਮਨਾਇਆ ਗਿਆ ਅਤੇ ਇੱਥੇ ਡਿਪਟੀ ਕਮਿਸ਼ਨਰ ਸ. ਜਸਕਿਰਨ ਸਿੰਘ ਦੀ ਅਗਵਾਈ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ।

unnamed

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਕੁਲਜੀਤ ਪਾਲ ਸਿੰਘ ਮਾਹੀ, ਏ.ਸੀ.ਯੂ.ਟੀ. ਮੈਡਮ ਸ਼ਾਕਸ਼ੀ ਸਾਹਣੀ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦਾ ਸਮੂਚਾ ਸਟਾਫ ਹਾਜਰ ਸੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਸਭ ਨੂੰੂ ਸਮਾਜ ਵਿੱਚ ਅਮਨ, ਅਹਿੰਸਾ ਅਤੇ ਪਿਆਰ ਨੂੰ ਵਧਾਉਣ, ਜਾਤੀ, ਧਰਮ, ਭਾਸ਼ਾ, ਲਿੰਗ ਅਤੇ ਕੌਮੀਅਤ ਦਾ ਬਿਨਾਂ ਭੇਦਭਾਵ ਕੀਤਿਆਂ ਹਰੇਕ ਵਿਅਕਤੀ ਨੂੰ ਮਾਣ-ਸਤਿਕਾਰ ਦੇਣ, ਹਿੰਸਾ ਨੂੰ ਕਿਸੇ ਵੀ ਸੂਰਤ ਵਿੱਚ ਸਮਰਥਨ ਨਾ ਦੇਣ, ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਸੱਚ ਤੇ ਨਿਆਂ ਦਾ ਸਾਥ ਦੇਣ, ਹਰ ਤਰਾਂ ਦੇ ਹਥਿਆਰਾਂ ਅਤੇ ਹਿੰਸਕ ਵਸਤੂਆਂ ਦੇ ਖਾਤਮੇ ਲਈ ਉਪਰਾਲੇ ਕਰਨ, ਹਰ ਤਰਾਂ ਦੇ ਵਿਵਾਦ ਨੂੰ ਗੱਲਬਾਤ ਅਤੇ ਸੰਵਿਧਾਨਿਕ ਤਰੀਕੇ ਨਾਲ ਬਿਨਾਂ ਹਿੰਸਕ ਰਾਹ ਅਪਣਾਏ ਸੁਲਝਾਉਣ ਦੀ ਕੋਸ਼ਿਸ਼ ਕਰਨਾ ਅਤੇ ਵਿਸ਼ਵ ਵਿੱਚ ਅਮਨ, ਪਿਆਰ ਅਤੇ ਏਕਤਾ ਸਥਾਪਿਤ ਕਰਨ ਦੇ ਪੁਰਜ਼ੋਰ ਯਤਨ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ। ਉਨਾਂ ਨੇ ਮਹਾਤਮਾ ਗਾਂਧੀ ਵੱਲੋਂ ਦੇਸ਼ ਦੇ ਅਜਾਦੀ ਸੰਘਰਾਮ ਵਿਚ ਪਾਏ ਯੋਗਦਾਨ ਬਾਰੇ ਵੀ ਦੱਸਿਆ।

ਇਸ ਮੌਕੇ ਸ੍ਰੀ ਜਸਪਾਲ ਸਿੰਘ, ਸ੍ਰੀ ਸੁਰਿੰਦਰ ਕੁਮਾਰ ਪੀ.ਏ., ਸ੍ਰੀ ਹਰਜਿੰਦਰ ਸਿੰਘ, ਸ੍ਰੀ ਭੁਪਿੰਦਰ ਸਿੰਘ ਬੰਟੀ ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*