ਤੰਬਾਕੂ ਦੀ ਵਰਤੋਂ ਅਤੇ ਵਿਕਰੀ ਸਬੰਧੀ ਜਾਗਰੂਕ ਕੀਤਾ
Templates by BIGtheme NET

ਤੰਬਾਕੂ ਦੀ ਵਰਤੋਂ ਅਤੇ ਵਿਕਰੀ ਸਬੰਧੀ ਜਾਗਰੂਕ ਕੀਤਾ

Must Share With Your Friends...!

ਕ੍ਰਿਸ਼ਨ ਮਿੱਡਾ ਮਲੋਟ, (ਸ੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸਿਵਲ ਸਰਜਨ ਡਾ: ਜਗਜੀਵਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਅਰੁਣ ਗੁਪਤਾ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਖੋਖੇ ਵਾਲਿਆਂ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਅਤੇ ਵਿਕਰੀ ਸਬੰਧੀ ਜਾਗਰੂਕ ਕੀਤਾ ਗਿਆ। ਪੀ.ਐਚ.ਸੀ.ਆਲਮਵਾਲਾ ਦੇ ਐਸ.ਆਈ. ਸੁਖਮੰਦਰ ਸਿੰਘ ਅਤੇ ਵਿਨੋਦ ਕੁਮਾਰ ਵੱਲੋਂ ਮਲੋਟ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸਿਨੇਮਾ ਘਰਾਂ ਦੇ ਬਾਹਰ ਤੰਬਾਕੂ ਪਦਾਰਥ ਵੇਚਣ ਵਾਲੇ ਖੋਖੇ ਵਾਲਿਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚਿਆਂ ਨੂੰ ਤੰਬਾਕੂ ਪਦਾਰਥ ਨਾ ਵੇਚਣ ਕਿਉਂਕਿ ਅਜਿਹਾ ਕਰਨ ਤੇ ਉਨ੍ਹਾਂ ਨੂੰ ਕੋਟਪਾ ਐਕਟ ਤਹਿਤ 200 ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਵੱਲੋਂ ਖੋਖਿਆਂ ਦੇ ਬਾਹਰ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚਿਆਂ ਨੂੰ ਤੰਬਾਕੂ ਨਾ ਵੇਚਣ ਸਬੰਧੀ ਚਿਤਾਵਨੀ ਦੇ ਲਿਖਤੀ ਰੂਪ ਵਿਚ ਬੋਰਡ ਲਾਉਣ ਦੀ ਹਦਾਇਤ ਕੀਤੀ।ਇਸ ਮੌਕੇ ਖੋਖਿਆਂ ਦੇ ਬਾਹਰ ਤੰਬਾਕੂ ਦੀ ਵਰਤੋਂ ਨਾਲ ਹੋਣ ਸਰੀਰਕ ਅਤੇ ਮਾਨਸਿਕ ਪ੍ਰਭਾਵਾਂ ਵਾਲੇ ਸਟਿੱਕਰ ਵੀ ਲਗਾਏ ਗਏ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਜਾਗਰੂਕ ਕਰਦੋ ਹੋਏ ਕਿਹਾ ਕਿ ਉਹ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਸਿਨੇਮਾ ਘਰਾਂ ਆਦਿ ਜਨਤਕ ਥਾਵਾਂ ਤੇ ਤੰਬਾਕੂ ਪਦਾਰਥ ਵੇਚਣ ਤੋਂ ਗੁਰੇਜ ਕਰਨ।

Must Share With Your Friends...!

Comments

comments

Leave a Reply

Your email address will not be published. Required fields are marked *

*