ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਹਮੇਸ਼ਾ ਕਾਇਮ ਰੱਖਣਾ ਚਾਹੀਦਾ ਹੈ– ਮਾਹੀ
Templates by BIGtheme NET

ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਹਮੇਸ਼ਾ ਕਾਇਮ ਰੱਖਣਾ ਚਾਹੀਦਾ ਹੈ– ਮਾਹੀ

Must Share With Your Friends...!

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਵਰੇਗੰਢ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ 

ਸ਼੍ਰੀ ਮੁਕਤਸਰ ਸਾਹਿਬ:-ਭਾਰਤ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰੇਗੰਢ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਣ ਲਈ ਜਿਲਾ ਪੱਧਰ ਦਾ ਸਮਾਗਮ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਸ.ਕੁਲਜੀਤਪਾਲ ਸਿੰਘ ਮਾਹੀ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਡਮ ਸਾਕਸ਼ੀ ਸਾਹਣੀ  ਆਈ.ਏ.ਐਸ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ, ਸ੍ਰੀ ਅਰਵਿੰਦ ਕੁਮਾਰ ਸਹਾਇਕ ਕਮਿਸ਼ਨਰ,ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਦੇ ਅਧਿਕਾਰੀਆਂ,ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਨ ਵੀੇ ਭਾਗ ਲਿਆ।

6

        ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ  ਕਿਹਾ ਕਿ ਕਿ ਸਰਦਾਰ ਵੱਲਭ ਭਾਈ ਪਟੇਲ ਰਾਸ਼ਟਰੀ ਏਕਤਾ ਨੂੰ ਸਮਰਪਿਤ ਉਹ ਸਖਸ਼ੀਅਤ ਸਨ, ਜਿਨਾਂ ਆਪਣੀ ਸੂਝਵਾਨਤਾ ਅਤੇ ਦੂਰ-ਦ੍ਰਿਸ਼ਟੀ ਨਾਲ ਭਾਸ਼ਾਈ, ਇਲਾਕਾਈ ਤੇ ਸਭਿਆਚਾਰਕ ਵਿਭਿੰਨਤਾਵਾਂ ਵਾਲੇ ਇਸ ਦੇਸ਼ ਨੂੰ ਇੱਕ ਮਜ਼ਬੂਤ ਰਾਸ਼ਟਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਸਰਦਾਰ ਪਟੇਲ ਦੀ ਇਸ ਰਾਸ਼ਟਰੀ ਏਕਤਾ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਹਨਾਂ ਅੱਗੇ ਕਿਹਾ ਕਿ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਹਮੇਸ਼ਾ ਕਾਮਯਾਬ ਰੱਖਣਾ ਚਾਹੀਦਾ ਹੈ ਤਾਂ ਜੋ ਸਾਡੇ ਦੇਸ਼ ਦਿਨ-ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੇਸ਼ ਵਿੱਚ ਹਮੇਸ਼ਾ ਅਮਨ ਸ਼ਾਂਤੀ ਬਰਕਰਾਰ ਰਹੇ।

         ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ  ਨੇ ਸਮਾਗਮ ਵਿੱਚ ਸ਼ਾਮਿਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆਂ ਨੂੰ ਹਮੇਸ਼ਾ ਕਾਇਮ ਰੱਖਣ ਲਈ ਸਹੁੰ  ਵੀ ਚੁਕਾਈ ਗਈ ।

Must Share With Your Friends...!

Comments

comments

Leave a Reply

Your email address will not be published. Required fields are marked *

*