ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਵਿਚਕਾਰ ਜਾਇਦਾਦ ਦੇ ਤਬਾਦਲੇ ‘ਤੇ ਰਜਿਸਟ੍ਰੇਸ਼ਨ ਫ਼ੀਸ ਮੁਆਫ਼ੀ ਦੀ ਅਧਿਸੂਚਨਾ ਜਾਰੀ
Templates by BIGtheme NET

ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਵਿਚਕਾਰ ਜਾਇਦਾਦ ਦੇ ਤਬਾਦਲੇ ‘ਤੇ ਰਜਿਸਟ੍ਰੇਸ਼ਨ ਫ਼ੀਸ ਮੁਆਫ਼ੀ ਦੀ ਅਧਿਸੂਚਨਾ ਜਾਰੀ

Must Share With Your Friends...!

***ਸਮਾਜਿਕ ਸੁਰੱਖਿਆ ਫੰਡ ਅਤੇ ਬੁਨਿਆਦੀ ਢਾਂਚਾ ਸੈੱਸ ਤੋਂ ਵੀ ਛੋਟ
 ****ਪਤੀ-ਪਤਨੀ, ਮਾਂ-ਬਾਪ, ਭਰਾ-ਭੈਣ, ਪੁੱਤਰ-ਧੀ ਅਤੇ ਪੋਤਾ-ਪੋਤਰੀ ਨੂੰ ਮਿਲੇਗਾ ਲਾਭ
ਸ਼੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵਲੋਂ  ਲੋਕ ਹਿੱਤ ਵਿੱਚ ਲਏ ਗਏ ਇੱਕ ਅਹਿਮ ਫੈਸਲੇ ਤਹਿਤ  ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਜਾਇਦਾਦ ਦੇ ਤਬਾਦਲੇ ‘ਤੇ  ਲੱਗਣ ਵਾਲੀ ਰਜਿਸਟਰੀ ਫੀਸ ਨੂੰ ਪੂਰੀ ਤਰਾਂ ਖਤਮ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਮੁਕੰਮਲ ਕਰਨ ਬਾਅਦ 3 ਨਵੰਬਰ 2015 ਨੂੰ ਇਸ ਨੂੰ ਸਰਕਾਰੀ ਗਜ਼ਟ ਵਿੱਚ ਵੀ ਅਧਿਸੂਚਿਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਦਿੱਤੀ ਹੈ।

mukstar dc
ਡਿਪਟੀ ਕਮਿਸ਼ਨਰ ਸ. ਜਸਕਿਰਨ ਸਿੰਘ ਨੇ ਦੱਸਿਆ ਕਿ ਮਾਲ ਤੇ ਮੁੜ ਵਸੇਬਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਪਹਿਲ ਕਦਮੀ ‘ਤੇ ਰਾਜ ਸਰਕਾਰ ਵੱਲੋਂ ਇਹ ਫ਼ੈਸਲਾ ਲੈਣ ਦਾ ਮੰਤਵ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੀ ਕਾਨੂੰਨੀ ਢੰਗ ਨਾਲ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਹ ਕੋਈ ਅਜਿਹਾ ਢੰਗ ਤਰੀਕਾ ਨਾ ਅਪਨਾਉਣ ਜਿਸ ਨਾਲ ਅੱਗੇ ਪਰਿਵਾਰਾਂ ਅੰਦਰ ਜਾਇਦਾਦ ਨੂੰ ਲੈ ਕੇ ਕਿਸੇ ਤਰਾਂ ਦੇ ਵਿਵਾਦ ਹੋਣ ਉਨਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਤਹਿਤ ਰਸਿਜਟ੍ਰੇਸ਼ਨ ਫ਼ੀਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਫੰਡ ਅਤੇ ਬੁਨਿਆਦੀ ਢਾਂਚਾ ਸੈੱਸ ਵੀ ਨਹੀਂ ਵਸੂਲਿਆ ਜਾਵੇਗਾ।
ਉਨਾਂ ਦੱਸਿਆ ਕਿ ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਵਟਾਂਦਰੇ ‘ਤੇ ਰਜਿਸਟਰੀ ਫ਼ੀਸ ਦੀ ਛੋਟ ਦੇ ਇਸ ਨਿਰਣੇ ਦਾ ਪਤੀ-ਪਤਨੀ ਤੋਂ ਇਲਾਵਾ ਮਾਤ-ਪਿਤਾ, ਭਰਾ- ਭੈਣ ਪੁੱਤਰ-ਧੀ  ਅਤੇ ਪੋਤੇ-ਪੋਤੀਆਂ ਨੂੰ ਵੀ ਲਾਭ ਮਿਲੇਗਾ। ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਜਾਇਦਾਦ ਦੀ ਵਿਕਰੀ ਅਤੇ ਕਬਜ਼ੇ ਦੇ ਤਬਾਦਲੇ ਦੇ ਮੰਤਵ ਲਈ ਦਿੱਤੇ ਜਾਂਦੇ ਮੁਖਤਿਆਰਨਾਮੇ ਨੂੰ ਦਰਜ ਕਰਵਾਉਣ ‘ਤੇ ਲੱਗਦੀ ਅਸ਼ਟਾਮ ਡਿਊਟੀ ਨੂੰ ਵੀ ਸਹੀ ਮਾਅਨਿਆਂ ਵਿਚ ਲਗਪਗ ਸਿਫ਼ਰ ‘ਤੇ ਲਿਆ ਦਿੱਤਾ ਗਿਆ ਹੈ, ਕਿਉਂਜੋ ਜਿੱਥੇ ਮੌਜੂਦਾ 2 ਫੀਸਦੀ ਦਰ ਨੂੰ ਘਟਾਕੇ 0.5 ਫੀਸਦੀ ਕਰ ਦਿੱਤਾ ਗਿਆ ਹੈ ਉੱਥੇ ਉਕਤ ਰਕਮ ਵੀ ਅੱਗੇ ਸਬੰਧਿਤ ਜਾਇਦਾਦ ਦੀ ਵਿਕਰੀ -ਡੀਡ ਮੌਕੇ ਅਦਾ ਕੀਤੀ ਜਾਣ ਵਾਲੀ ਅਸ਼ਟਾਮ ਡਿਊਟੀ ਵਿਚ ‘ਐਡਜਸਟ’ ਕੀਤੀ ਜਾਵੇਗੀ ਇਸ ਤੋਂ ਇਲਾਵਾ ਬਾਕੀ ਮੁਖਤਿਆਰਨਾਮਿਆਂ ‘ਤੇ ਅਸ਼ਟਾਮ ਡਿਊਟੀ 2000 ਰੁਪਏ ਨਿਰਧਾਰਿਤ ਕੀਤੀ ਗਈ ਹੈ। ਉਨਾਂ ਨੇ ਜ਼ਿਲਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪਰਿਵਾਰਕ ਜਾਇਦਾਦ ਨੂੰ ਇਸ ਛੋਟ ਦਾ ਲਾਭ ਲੈ ਕੇ ਕਾਨੂੰਨੀ ਤਰੀਕੇ ਨਾਲ ਵੰਡ ਸਕਦੇ ਹਨ। ਇਸ ਤਰਾਂ ਕਾਰਨ ਨਾਲ ਪਰਿਵਾਰ ਬਾਅਦ ਵਿਚ ਪੈਦਾ ਹੋਣ ਵਾਲੀਆਂ ਅਨੇਕਾਂ ਉਲਝਣਾਂ ਤੋਂ ਵੀ ਬਚ ਸਕਦਾ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*