ਪੈਰਾ ਲੀਗਲ ਵਲੰਟੀਅਰਜ਼ ਨੂੰ ਸਿਖਲਾਈ ਦਿੱਤੀ
Templates by BIGtheme NET

ਪੈਰਾ ਲੀਗਲ ਵਲੰਟੀਅਰਜ਼ ਨੂੰ ਸਿਖਲਾਈ ਦਿੱਤੀ

Must Share With Your Friends...!

ਸ਼੍ਰੀ ਮੁਕਤਸਰ ਸਾਹਿਬ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਇਸ ਸਬੰਧੀ ਆਮ ਲੋਕਾਂ ਦੀ ਕਾਨੂੰਨੀ ਪੱਖਾਂ ਬਾਰੇ ਮੁੱਢਲੀ ਸਹਾਇਤਾ ਦੇਣ ਲਈ ਤਾਇਨਾਤ ਕੀਤੇ ਪੈਰਾ ਲੀਗਲ ਵਲੰਟੀਅਰਜ਼ ਲਈ ਵਿਸੇਸ਼ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਹੈ। ਇਹ ਜਾਣਕਾਰੀ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਿਖਲਾਈ ਵਿਚ ਪਹਿਲਾਂ ਤੋਂ ਕੰਮ ਕਰ ਰਹੇ ਅਤੇ ਨਵੇਂ ਨਾਮਜਦ ਵੰਲਟੀਅਰਜ ਭਾਗ ਲੈ ਰਹੇ ਹਨ। ਅੱਜ ਦੇ ਸਿਖਲਾਈ ਸੈਸ਼ਨ ਦੌਰਾਨ ਮੈਡਮ ਹਰਗੁਰਜੀਤ ਕੌਰ ਨੇ ਲੋਕ ਅਦਾਲਤਾਂ ਦੇ ਮਹੱਤਵ ਅਤੇ ਲੋਕ ਅਦਾਲਤ ਵਿਚ ਕੇਸ ਲਗਾਉਣ ਦੀ ਵਿਧੀ ਸਬੰਧੀ ਜਾਣਕਾਰੀ ਦਿੱਤੀ। ਇਸੇ ਤਰਾਂ ਐਡਵੇਕੇਟ ਸ: ਇਕਬਾਲ ਸਿੰਘ ਬਰਾੜ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ, ਐਡਵੋਕੇਟ ਸਰਬਿੰਦਰ ਸਿੰਘ ਨੇ ਪਰਿਵਾਰਕ ਕਾਨੂੰਨ, ਵਿਆਹ ਸਬੰਧੀ ਕਾਨੂੰਨੀ, ਤਲਾਕ, ਗੁਜਾਰਾ ਭੱਤਾ ਆਦਿ ਬਾਰੇ ਅਤੇ ਐਡਵੋਕੇਟ ਸ੍ਰੀ ਰਾਜਿੰਦਰ ਕੁਮਾਰ ਨੇ ਸੰਪਤੀ ਸਬੰਧੀ ਕਾਨੂੰੂਨਾਂ ਅਤੇ ਮਾਲ ਵਿਭਾਗ ਨਾਲ ਸਬੰਧਤ ਕਾਨੂੰਨਾਂ ਬਾਰੇ ਵੰਲਟੀਅਰਾਂ ਨੂੰ ਸਿਖਲਾਈ ਦਿੱਤੀ।

Must Share With Your Friends...!

Comments

comments

Leave a Reply

Your email address will not be published. Required fields are marked *

*