ਪੰਜਾਬ ਸਰਕਾਰ ਵੱਲੋਂ ਰਜ਼ਿਸਟਰੀ ਕਰਵਾਉਣ ਸਮੇਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਨਾ ਵਿਸ਼ੇਸ਼ ਉਪਰਾਲਾ : ਡਿਪਟੀ ਕਮਿਸ਼ਨਰ
Templates by BIGtheme NET

ਪੰਜਾਬ ਸਰਕਾਰ ਵੱਲੋਂ ਰਜ਼ਿਸਟਰੀ ਕਰਵਾਉਣ ਸਮੇਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਨਾ ਵਿਸ਼ੇਸ਼ ਉਪਰਾਲਾ : ਡਿਪਟੀ ਕਮਿਸ਼ਨਰ

Must Share With Your Friends...!

– ਰਜ਼ਿਸਟਰੀ ਕਰਵਾਉਣ ਸਮੇਂ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਹੁਣ ਨਹੀਂ ਕਰੇਗਾ ਐਨ.ਓ.ਸੀ. ਦੀ ਮੰਗ 
– ਕਿਸੇ ਵੀ ਕਿਸਮ ਦੀ ਕੁਤਾਹੀ ਸਬੰਧੀ ਦਿੱਤੀ ਜਾ ਸਕਦੀ ਐ ਮੋਬਾਇਲ ਨੰਬਰ 98887-36260 ਜਾਂ ਵਿਭਾਗ ਦੇ ਟੌਲ ਫਰੀ ਹੈਲਪਲਾਈਨ ਨੰਬਰ -168 ਜਾਂ 1800-1800-168 ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ  ਸ਼ਿਕਾਇਤ 
ਸ਼੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਰਜ਼ਿਸਟਰੀ ਕਰਵਾਉਣ ਸਮੇਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਕੇ ਇਕ ਵੱਡੀ ਰਾਹਤ ਦਿੱਤੀ ਗਈ ਹੈ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਨਾਲ ਜ਼ਮੀਨ ਜਾਇਦਾਦ ਦੀ ਖਰੀਦੋ ਬਰੋਖ਼ਤ ਆਸਾਨ ਹੋਣ ਤੇ ਨਾਲ ਨਾਲ ਇਸ ਕਾਰੋਬਾਰ ਨੂੰ ਹੋਰ ਹੁਲਾਰਾ ਮਿਲੇਗਾ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਜਸਕਿਰਨ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਸ਼ੇਸ਼ ਕਦਮ ਚੁੱਕਦਿਆਂ ਸ਼ਹਿਰੀ ਖੇਤਰਾਂ ਵਿਚ ਜਾਇਦਾਦ ਦੀ ਖਰੀਦ ਵੇਚ ਸਮੇਂ ਲਏ ਜਾਂਦੇ ਇਤਰਾਜਹੀਣਤਾ ਸਰਟੀਫਿਕੇਟ ਭਾਵ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹੁਣ ਸਬ ਰਜ਼ਿਸਟਰਾਰ ਦੇ ਦਫ਼ਤਰ ਵਿਚ ਰਜ਼ਿਸਟਰੀ ਲਈ ਸ਼ਹਿਰੀ ਵਿਕਾਸ/ ਸਥਾਨਕ ਸਰਕਾਰ ਵਿਭਾਗਾਂ ਕੋਲੋਂ ਕਿਸੇ ਐਨ.ਓ.ਸੀ. ਲਿਆ ਕੇ ਦੇਣ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਹੁਣ ਵਿਭਾਗ ਵੱਲੋਂ ਇਸ ਦਾ ਵੇਰਵਾ ਸਿਰਫ਼ ਰਜ਼ਿਸਟਰੀ ਵਿਚ ਹੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਹੁਕਮ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਦੇ ਲਈ ਬਕਾਇਦਾ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਰਜ਼ਿਸਟਰੀ ਲਈ ਐਨ.ਓ.ਸੀ. ਦੀ ਮੰਗ ਕਰਦਾ ਹੈ ਤਾਂ ਇਸ ਦੇ ਲਈ ਮਾਲ ਮੰਤਰੀ ਪੰਜਾਬ ਦੇ ਦਫ਼ਤਰ ਵਿਚ ਕੰਮਕਾਜੀ ਦਿਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੀ ਗੌਰਵ ਬਾਂਸਲ ਦੇ ਮੋਬਾਇਲ ਨੰਬਰ 98887-36260 ਜਾਂ ਵਿਭਾਗ ਦੇ ਟੌਲ ਫਰੀ ਹੈਲਪਲਾਈਨ ਨੰਬਰ -168 ਜਾਂ 1800-1800-168 ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਨਾਲ ਹੀ ਦੱਸਿਆ ਕਿ ਜੇਕਰ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਈ-ਮੇਲ ਪਤੇ ਤੇ feedbackrevenuepb0gmail.com ਤੇ ਵੀ ਲਿਖ਼ਤੀ ਸ਼ਿਕਾਇਤ ਭੇਜੀ ਸਕਦੀ ਹੈ। ਇਸ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

Must Share With Your Friends...!

Comments

comments

Leave a Reply

Your email address will not be published. Required fields are marked *

*