ਬੱਚਾ ਅਗਵਾ ਕਰਕੇ ਦੌੜ ਰਹੇ ਨੌਜਵਾਨ ਨੂੰ ਲੋਕਾਂ ਕੀਤਾ ਕਾਬੂ ਫਿਰ ਕੀਤੀ ਕੁੱਟ
Templates by BIGtheme NET

ਬੱਚਾ ਅਗਵਾ ਕਰਕੇ ਦੌੜ ਰਹੇ ਨੌਜਵਾਨ ਨੂੰ ਲੋਕਾਂ ਕੀਤਾ ਕਾਬੂ ਫਿਰ ਕੀਤੀ ਕੁੱਟ

Must Share With Your Friends...!

ਜਲੰਧਰ (ਸੋਨੂੰ ਮਹਾਜਨ)- ਸਥਾਨਕ ਪ੍ਰਤਾਪ ਬਾਗ ਇਕ ਬੱਚੇ ਨੂੰ ਅਗਵਾ ਕਰਨ ਕੋਸ਼ਿਸ਼ ‘ਚ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਰਾਮ ਬਹਾਦੁਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਪ੍ਰਤਾਪ ਬਾਗ ‘ਚੋਂ ਬਾਹਰ ਆ ਰਹੇ ਸਨ ਅਤੇ ਜਦੋਂ ਉਹ ਆਈਸ ਕ੍ਰੀਮ ਖਰੀਦ ਰਹੇ ਸਨ
ਤਾਂ ਦੋ ਨੌਜਵਾਨ ਉਨ੍ਹਾਂ ਦੇ ਬੱਚੇ ਨੂੰ ਕੰਬਲ ‘ਚ ਲਵੇਟ ਕੇ ਭੱਜ ਗਏ ਪਰ ਉਨ੍ਹਾਂ ਵਲੋਂ ਰੌਲਾ ਪਾਉਣ ‘ਤੇ ਉਕਤ ਇਕ ਨੌਜਵਾਨ ਨੂੰ ਲੋਕਾਂ ਵਲੋਂ ਕਾਬੂ ਕਰ ਲਿਆ ਗਿਆ। ਲੋਕਾਂ ਨੇ ਇਸ ਨੌਜਵਾਨ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ। ਰਾਮ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਮੌਕੇ ‘ਤੇ ਪਹੁੰਚੀ ਪੀ. ਸੀ. ਆਰ. ਪੁਲਸ ਅਤੇ ਥਾਣਾ ਨੰਬਰ 4 ਦੀ ਪੁਲਸ ਨੇ ਉਕਤ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ।  ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਬੱਚਾ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਬੱਚੇ ਨੂੰ ਉਸ ਦੇ ਪਿਤਾ ਹਵਾਲੇ ਕਰ ਦਿੱਤਾ ਗਿਆ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*