ਮਾਨ ਪਿੰਡ ਵਿਚ ਪ੍ਰਧਾਨ ਮੰਤਰੀ ਬੀਮਾ ਯੋਜਨਾ ਲਈ ਸਰਵੇਖਣ ਜਾਰੀ
Templates by BIGtheme NET

ਮਾਨ ਪਿੰਡ ਵਿਚ ਪ੍ਰਧਾਨ ਮੰਤਰੀ ਬੀਮਾ ਯੋਜਨਾ ਲਈ ਸਰਵੇਖਣ ਜਾਰੀ

Must Share With Your Friends...!

 – ਬੀਮਾ ਕਾਰਡ ਵੰਡਣ ਲਈ ਪਹਿਲਾਂ ਤੋਂ ਕੋਈ ਮਿਤੀ ਨਿਰਧਾਰਤ ਨਹੀਂ ਸੀ
 – ਬੀਮਾ ਪ੍ਰੀਮਿਅਮ ਦੀ ਅਦਾਇਗੀ ਕੇਂਦਰੀ ਮੰਤਰੀ ਵੱਲੋਂ ਆਪਣੇ ਪੱਧਰ ਤੇ ਕੀਤੀ ਜਾਵੇਗੀ
ਲੰਬੀ, ਸ੍ਰੀ ਮੁਕਤਸਰ ਸਾਹਿਬ, ਸਾਂਸਦ ਆਰਦਸ਼ ਗ੍ਰਾਮ ਯੋਜਨਾ ਤਹਿਤ ਚੁਣੇ ਗਏ ਪਿੰਡ ਮਾਨ ਵਿਚ ਪਿੰਡ ਦੀਆਂ ਔਰਤਾਂ ਨੂੰ ਪ੍ਰਧਾਨ ਮੰਤਰੀ ਬੀਮਾ ਯੋਜਨਾ ਦਾ ਲਾਭ ਦੇਣ ਲਈ ਸਰਵੇਖਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਦਿੱਤੀ। ਉਨਾਂ ਨੇ ਦੱਸਿਆ ਕਿ ਇਸ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮਦਦ ਨਾਲ ਸਰਵੇਖਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਾਰੇ ਲਾਭਪਾਤਰੀਆਂ ਦੀ ਪਹਿਚਾਣ ਕਰਵਾਈ ਜਾ ਸਕੇ। ਉਨਾਂ ਨੇ ਦੱਸਿਆ ਕਿ ਇਹ ਸਰਵੇਖਣ ਮੁਕੰਮਲ ਕਰਕੇ ਲਾਭਪਾਤਰੀਆਂ ਨੂੰ ਬੀਮਾ ਕਾਰਡ ਵੰਡਣ ਹਿੱਤ ਕੋਈ ਨਿਸਚਿਤ ਤਾਰੀਖ ਪਹਿਲਾਂ ਤੋਂ ਨਿਰਧਾਰਤ ਨਹੀਂ ਕੀਤੀ ਗਈ ਹੈ। ਉਨਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਬੀਮੇ ਦੀ ਰਕਮ ਦਾ ਪ੍ਰੀਮਿਅਮ ਕੇਂਦਰੀ ਮੰਤਰੀ ਦੇ ਅਖਤਿਆਰੀ ਕੋਟੇ ਵਿਚੋਂ ਅਦਾ ਨਹੀਂ ਕੀਤਾ ਜਾਵੇਗਾ ਸਗੋਂ ਇਹ ਰਕਮ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਖੁਦ ਅਦਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਪਿੰਡ ਦੀਆਂ ਔਰਤਾਂ ਨੂੰ ਸਮਾਜਿਕ ਸੁਰੱਖਿਆ ਨਾਲ ਜੋੜਿਆ ਜਾ ਸਕੇ। ਉਨਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈ ਕੇ ਪਿੰਡ ਵਾਸੀ ਹੋਰ ਪਿੰਡਾਂ ਲਈ ਵੀ ਮਿਸਾਲ ਬਣਨਗੇ।
ਉਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਬੀਮਾ ਸੁਰੱਖਿਆ ਯੋਜਨਾ ਤਹਿਤ ਕੇਵਲ 12 ਰੁਪਏ ਦੇ ਸਲਾਨਾ ਪ੍ਰੀਮਿਅਮ ਨਾਲ 18 ਤੋਂ 70 ਸਾਲ ਉਮਰ ਦਾ ਕੋਈ ਵੀ ਵਿਅਕਤੀ 2 ਲੱਖ ਰੁਪਏ ਤੱਕ ਦਾ ਦੁਰਘਟਨਾ ਮੌਤ ਦਾ ਬੀਮਾ ਅਤੇ ਅੰਪਗਤਾ ਦੀ ਸਥਿਤੀ ਵਿਚ 1 ਲੱਖ ਰੁਪਏ ਤੱਕ ਦਾ ਬੀਮਾ ਲੈਣ ਦੇ ਯੋਗ ਹੋ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਦੀਆਂ ਇੰਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*