ਮਿਲਾਵਟੀ ਕੀਟ ਨਾਸ਼ਕ ਦਵਾਈਆਂ ਅਤੇ ਨਕਲੀ ਬੀਜਾ ਦੀ ਵਿਕਰੀ ਨੂੰ ਸਖਤੀ ਨਾਲ ਰੋਕਿਆਂ ਜਾਵੇ-ਡਿਪਟੀ ਕਮਿਸ਼ਨਰ
Templates by BIGtheme NET

ਮਿਲਾਵਟੀ ਕੀਟ ਨਾਸ਼ਕ ਦਵਾਈਆਂ ਅਤੇ ਨਕਲੀ ਬੀਜਾ ਦੀ ਵਿਕਰੀ ਨੂੰ ਸਖਤੀ ਨਾਲ ਰੋਕਿਆਂ ਜਾਵੇ-ਡਿਪਟੀ ਕਮਿਸ਼ਨਰ

Must Share With Your Friends...!

ਜਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ ਜਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੀਟਿੰਗ ਵਿੱਚ ਸ੍ਰੀ ਰਾਮਵੀਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਐਸ.ਡੀ.ਐਮ ਮਲੋਟ, ਮੈਡਮ ਮਨਦੀਪ ਕੌਰ ਐਸ.ਡੀ.ਐਮ ਗਿੱਦੜਬਾਹਾ, ਡਾ.ਬੇਅੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆਂ। ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਾਵਟੀ ਕੀਟ ਨਾਸ਼ਕ ਦਵਾਈਆਂ ਅਤੇ ਬੀਜਾਂ ਦੀ ਵਿਕਰੀ ਨੂੰ ਜਿਲੇ ਵਿੱਚ ਸਖਤੀ ਨਾਲ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਅਤੇ ਨਜਾਇਜ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਕਣਕ ਦੇ ਸੀਜਨ ਦੌਰਾਨ ਸੁਧਰੀਆਂ ਨਸਲਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਡੀ.ਏ.ਵੀ. ਅਤੇ ਯੂਰੀਆਂ ਖਾਦਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੀ ਸਮੇਂ ਸਮੇਂ ਤੇ ਅਚਨਚੇਤੀ ਚੈਕਿੰਗ ਕੀਤੀ ਜਾਵੇ ਤਾਂ ਜੋ ਇਹਨਾਂ ਸੰਸਥਾਵਾਂ ਰਾਹੀਂ ਕਿਸਾਨਾਂ ਨੂੰ ਸਪਲਾਈ ਹੋਣ ਵਾਲੇ ਬੀਜ, ਕੀਟ ਨਾਸ਼ਕ ਦਵਾਈਆਂ ਅਤੇ ਖਾਦਾਂ ਦੀ ਤਸਲੀਬਖਸ਼ ਸਪਲਾਈ ਹੋ ਸਕੇ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਸੁੱਕਾ ਕੇ ਅਤੇ ਸਾਫ ਸੁਥਰੀ ਕਰਕੇ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹਨਾਂ ਮੰਡੀਆਂ ਵਿੱਚ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆਂ ਕਿ ਝੋਨੇ ਅਤੇ ਬਾਸਮਤੀ ਦੀਆਂ ਫਸਲਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਕੀਟ ਨਾਸ਼ਕ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ । ਉਹਨਾਂ ਦੱਸਿਆਂ ਕਿ ਸ੍ਰੀ ਮੁਕਤਸਰ ਸਾਹਿਬ ਜਿਲੇ ਵਿੱਚ 80 ਹਜਾਰ ਹੈਕਟੇਅਰ ਵਿੱਚ ਝੋਨੇ ਦੀ ਕਾਸਤ ਕੀਤੀ ਗਈ ਹੈ, ਜਿਸ ਤੋਂ 5 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ,ਜਦਕਿ 50 ਹਜਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸਤ ਕੀਤੀ ਗਈ ਹੈ , ਜਿਸ ਤੋਂ 2.25 ਲੱਖ ਮੀਟਰਕ ਟਨ ਬਾਸਮਤੀ ਦੀ ਫਸਲ ਆਉਣ ਦੀ ਸੰਭਾਵਨਾ ਹੈ। ਉਹਨਾਂ ਅੱਗੇ ਦੱਸਿਆਂ ਕਿ ਕਿਸਾਨਾਂ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਨਰਮੇ ਦੀ ਫਸਲ ਨੂੰ ਬਚਾਉਣ ਲਈ ਤਕਨੀਕੀ ਮਾਹਿਰਾਂ ਵਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆਂ ਕਿ ਕਿਸਾਨਾਂ ਨੂੰ 50 ਪ੍ਰਤੀਸਤ ਸਬਸਿਡੀ ਤੇ ਕਣਕ ਦਾ ਬੀਜ ਖੇਤੀਬਾੜੀ ਵਿਭਾਗ ਵਲੋਂ ਸਪਲਾਈ ਕੀਤਾ ਜਾਵੇਗਾ। ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਡੇਅਰੀ ਵਿਕਾਸ ਦੇ ਕੰਮਾਂ ਦਾ ਵੀ ਜਾਇਜਾ ਲਿਆ ਗਿਆ।

Must Share With Your Friends...!

Comments

comments

Leave a Reply

Your email address will not be published. Required fields are marked *

*