ਮੁੱਖ ਮੰਤਰੀ ਵੱਲੋਂ ਡੀ.ਪੀ.ਆਰ.ਓ. ਦਲਜੀਤ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ
Templates by BIGtheme NET

ਮੁੱਖ ਮੰਤਰੀ ਵੱਲੋਂ ਡੀ.ਪੀ.ਆਰ.ਓ. ਦਲਜੀਤ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

Must Share With Your Friends...!

– ਉਪ ਮੁੱਖ ਮੰਤਰੀ ਅਤੇ ਲੋਕ ਸੰਪਰਕ ਮੰਤਰੀ ਵੱਲੋਂ ਵੀ ਦੁੱਖ ਦਾ ਇਜ਼ਹਾਰ
ਚੰਡੀਗੜ, ਸ੍ਰੀ ਮੁਕਤਸਰ ਸਾਹਿਬ : ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਅੱਜ ਉਸ ਸਮੇਂ ਦੁੱਖ ਦੀ ਲਹਿਰ ਦੌੜ ਗਈ ਜਦ ਸ੍ਰੀ ਦਲਜੀਤ ਸਿੰਘ ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ, (ਵਾਧੂ ਚਾਰਜ ਫਰੀਦਕੋਟ) ਅੱਜ ਅਚਾਨਕ ਅਕਾਲ ਚਲਾਣਾ ਕਰ ਗਏ। ਉਹ 59 ਵਰਿਆਂ ਦੇ ਸਨ। ਉਹ ਅੱਜ ਆਪਣੇ ਦਫ਼ਤਰ ਵਿਚ ਸਨ ਕਿ ਦਿਲ ਦੀ ਗਤੀ ਰੁਕ ਜਾਣ ਕਾਰਨ ਉਨਾਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਫਰੀਦਕੋਟ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਦਲਜੀਤ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਦਲਜੀਤ ਸਿੰਘ ਆਪਣੇ ਪੇਸ਼ੇ ਪ੍ਰਤੀ ਸਮਰਪਿਤ ਅਧਿਕਾਰੀ ਸਨ ਜਿੰਨਾਂ ਹਮੇਸਾ ਹੀ ਆਪਣੀ ਡਿਊਟੀ ਪੂਰੀ ਤਨਦੇਹੀ, ਨਿਸ਼ਠਾ ਅਤੇ ਇਮਾਨਦਾਰੀ ਨਾਲ ਕੀਤੀ।
ਮੁੱਖ ਮੰਤਰੀ ਨੇ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਨ ਦੀ ਪ੍ਰਾਰਥਣਾ ਕੀਤੀ।
ਇਸੇ ਤਰਾਂ ਪੰਜਾਬ ਦੇ ਉਪੱ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਵੀ ਡੀ.ਪੀ.ਆਰ.ਓ. ਸ੍ਰੀ ਦਲਜੀਤ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਅਤੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਲਨ ਸ: ਜਸਕਿਰਨ ਸਿੰਘ ਨੇ ਵੀ ਸ੍ਰੀ ਦਲਜੀਤ ਸਿੰਘ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾਂ ਦਾ ਪ੍ਰਗਟਾਵਾ ਕੀਤਾ ਹੈ। ਇਸੇ ਤਰਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦੇਕੋਟ ਦੇ ਪੱਤਰਕਾਰ ਭਾਈਚਾਰੇ ਵੱਲੋਂ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Must Share With Your Friends...!

Comments

comments