ਰਾਤ ਸਮੇਂ ਗਊ ਵੰਸ਼ ਦੀ ਢੋਆ ਢੁਆਈ ਤੇ ਪਾਬੰਦੀ
Templates by BIGtheme NET

ਰਾਤ ਸਮੇਂ ਗਊ ਵੰਸ਼ ਦੀ ਢੋਆ ਢੁਆਈ ਤੇ ਪਾਬੰਦੀ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਲਜੀਤ ਪਾਲ ਸਿੰਘ ਮਾਹੀ ਨੇ ਅੱਜ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦਾ ਇਸਤੇਮਾਲ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰਾਂ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨਾਂ ਨੂੰ ਵੀ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਜ਼ਿਲੇ ਵਿਚ 19 ਨਵੰਬਰ 2015 ਤੱਕ ਲਾਗੂੁ ਰਹਿਣਗੇ। ਉਨਾਂ ਨੇ ਕਿਹਾ ਕਿ ਇਸ ਲਈ ਆਪਣੇ ਨੇੜਲੇ ਪਸ਼ੂ ਪਾਲਣ ਅਫ਼ਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸੇ ਤਰਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਕਿਹਾ ਗਿਆ ਹੈ ਕਿ ਉਹ ਯਕੀਨੀ ਬਣਾਉਣ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਜਿੰਨਾਂ ਲੋਕਾਂ ਪਾਸ ਗਊ ਵੰਸ਼ ਰੱਖਿਆ ਹੋਇਆ ਹੈ ਉਹ ਲਾਜਮੀ ਤੌਰ ਤੇ ਇਸਦੀ ਰਜਿਸਟਰੇਸ਼ਨ ਪਸ਼ੂ ਪਾਲਣ ਵਿਭਾਗ ਕੋਲ ਕਰਵਾਉਣ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Must Share With Your Friends...!

Comments

comments

Leave a Reply

Your email address will not be published. Required fields are marked *

*