ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਬੱਚਿਆਂ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾਣਗੀਆਂ ਮੁਫ਼ਤ ਸਹੂਲਤਾਂ : ਡਿਪਟੀ ਕਮਿਸ਼ਨਰ
Templates by BIGtheme NET

ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਬੱਚਿਆਂ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾਣਗੀਆਂ ਮੁਫ਼ਤ ਸਹੂਲਤਾਂ : ਡਿਪਟੀ ਕਮਿਸ਼ਨਰ

Must Share With Your Friends...!

-0 ਤੋਂ 18 ਸਾਲ ਤੱਕ ਦੇ ਬੱਚਿਆਂ ਦੀਆਂ 30 ਬਿਮਾਰੀਆਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ
-ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਕੀਤਾ ਜਾਵੇਗਾ ਡਾਕਟਰੀ ਮੁਆਇਨਾ
ਸ੍ਰੀ ਮੁਕਤਸਰ ਸਾਹਿਬ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੁਹਿੰਮ ਤਹਿਤ ਬੱਚਿਆਂ ਦੀ ਸਿਹਤ ਸਬੰਧੀ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਨੂੰ ਮੁਢੱਲੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ. ਜਸਕਿਰਨ ਸਿੰਘ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਸ. ਜਸਕਿਰਨ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਸਬੰਧੀ ਬੱਚਿਆਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਰਾਸ਼ਟਰੀ ਬਾਲ ਸਵਾਸਥ ਮੰਤਰਾਲੇ ਵੱਲੋਂ ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਮਾਂਦਰੂ ਨੁਕਸ, ਬਚਪਨ ਦੀਆਂ ਬਿਮਾਰੀਆਂ, ਬੱਚਿਆਂ ਵਿਚ ਸਰੀਰਕ ਕਮੀਆਂ, ਸਰੀਰਕ ਵਿਕਾਸ ਵਿਚ ਦੇਰੀ ਅਤੇ ਅਪੰਗਤਾ ਵਿਚ ਆਉਂਦੇ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨਾਂ ਨਾਲ ਹੀ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਨਮੇ ਬੱਚਿਆਂ ਦਾ ਹਸਪਤਾਲ ਵਿਚ ਹੀ ਜਮਾਂਦਰੂ ਮੁਆਇਨਾ ਕੀਤਾ ਜਾਵੇਗਾ ਅਤੇ ਘਰਾਂ ਵਿਚ ਜੰਮੇ ਬਚਿਆਂ ਦਾ ਮੁਆਇਨਾ ਆਸ਼ਾ ਵਰਕਰਾਂ ਵੱਲੋਂ ਕਰਕੇ ਹੈਲਥ ਚੈਕਅੱਪ ਲਈ ਆਂਗਣਵਾੜੀ ਸੈਂਟਰਾਂ ਵਿਚ ਮੋਬਾਈਲ ਹੈਲਥ ਟੀਮ ਕੋਲ ਜਾਂ ਜ਼ਿਲਾ ਅਰਲੀ ਇੰਟਰਵੈਨਸ਼ਨ ਸੈਂਟਰ ਵਿਖੇ ਰੈਫ਼ਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲ ਜਾਣ ਤੋਂ ਪਹਿਲਾਂ ਦੇ ਬੱਚਿਆਂ ( 6 ਹਫ਼ਤੇ ਤੋਂ 6 ਸਾਲ ਤੱਕ ) ਦਾ ਪੇਂਡੂ ਅਤੇ ਸ਼ਹਿਰੀ ਸਲੱਮ ਏਰੀਏ ਦੀਆਂ ਆਂਗਣਵਾੜੀਆਂ ਵਿਚ ਡੈਡੀਕੇਟਿਡ ਮੋਬਾਇਲ ਹੈਲਥ ਟੀਮਾਂ ਦੁਆਰਾ ਸਾਲ ਵਿਚ ਦੋ ਵਾਰ ਮੁਆਇਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਤਰਾਂ ਦੀਆਂ 30 ਬਿਮਾਰੀਆ ਦਾ ਇਲਾਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜਦੇ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਦਾ ਸਾਲ ਵਿਚ ਇਕ ਵਾਰ ਡਾਕਟਰੀ ਮੁਆਇਨਾ ਕੀਤਾ ਜਾਣਾ ਵੀ ਯਕੀਨੀ ਬਣਾਇਆ ਜਾਵੇਗਾ। ਇਸ ਲਈ ਜ਼ਿਲੇ ਵਿਚ 8 ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਜੋ ਕਿ ਲਗਾਤਾਰ ਸਕੂਲਾਂ ਅਤੇ ਆਂਗਣਬਾੜੀ ਕੇਂਦਰਾਂ ਤੇ ਜਾ ਕੇ ਬੱਚਿਆਂ ਦਾ ਮੈਡੀਕਲ ਚੈਕਅੱਪ ਕਰਦੀਆਂ ਹਨ।

Must Share With Your Friends...!

Comments

comments

Leave a Reply

Your email address will not be published. Required fields are marked *

*