ਵੋਟਰ ਸੂਚੀਆਂ ਦੀ ਸੁਧਾਈ ਦਾ ਪੋ੍ਰਗਰਾਮ ਜਾਰੀ
Templates by BIGtheme NET

ਵੋਟਰ ਸੂਚੀਆਂ ਦੀ ਸੁਧਾਈ ਦਾ ਪੋ੍ਰਗਰਾਮ ਜਾਰੀ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 1 ਜਨਵਰੀ 2016 ਨੂੰ ਅਧਾਰ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਅਨੁਸਾਰ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾਂ 15 ਸਤੰਬਰ 2015 ਨੂੰ ਕੀਤੀ ਜਾਵੇਗੀ। ਇਸ ਸਬੰਧੀ ਦਾਅਵੇ ਅਤੇ ਇਤਰਾਜ 15 ਸਤੰਬਰ 2015 ਤੋਂ 14 ਅਕਤੂਬਰ 2015 ਤੱਕ ਦਿੱਤੇ ਜਾ ਸਕਣਗੇ। ਇਸੇ ਸਮੇਂ ਦੌਰਾਨ ਹੀ ਨਵੀਂਆਂ ਵੋਟਾਂ ਬਣਾਉਣ ਲਈ ਫਾਰਮ ਭਰ ਕੇ ਬੀ.ਐਲ.ਓ. ਕੋਲ ਜਮਾਂ ਕਰਵਾਇਆ ਜਾ ਸਕੇਗਾ। ਜਿੰਨਾਂ ਨੌਜਵਾਨ ਦੀ ਉਮਰ 1 ਜਨਵਰੀ 2016 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ ਉਹ ਵੀ ਆਪਣੀ ਵੋਟ ਬਣਾ ਸਕਣਗੇ। ਇਸ ਦੌਰਾਨ 16 ਅਤੇ 30 ਸਤੰਬਰ ਨੂੰ ਵੋਟਰ ਸੂਚੀਆਂ ਗ੍ਰਾਮ ਸਭਾ ਵਿਚ ਪੜ ਕੇ ਸੁਣਾਈਆਂ ਜਾਣਗੀਆਂ। 20 ਸਤੰਬਰ ਅਤੇ 4 ਅਕਤੂਬਰ ਨੂੰ ਵਿਸੇਸ਼ ਕੈਂਪ ਲਗਾਏ ਜਾਣਗੇ। 16 ਅਕਤੂਬਰ 2015 ਤੱਕ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। 15 ਦਸੰਬਰ 2015 ਤੱਕ ਸਾਰਾ ਡਾਟਾਬੇਸ ਅਪਡੇਟ ਕਰ ਲਿਆ ਜਾਵੇਗਾ ਅਤੇ 11 ਜਨਵਰੀ 2016 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਜਾਵੇਗੀ। ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਜਿਸ ਕਿਸੇ ਨੇ ਵੀ ਨਵੀਂ ਵੋਟ ਬਣਾਉਣੀ ਹੈ, ਜਾਂ ਕੋਈ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਟਵਾਉਣੀ ਹੈ ਤਾਂ ਆਪਣੇ ਬੀ.ਐਲ.ਓ. ਨਾਲ ਰਾਬਤਾ ਕਰ ਸਕਦਾ ਹੈ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲਾ ਚੋਣ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਸੀਲਦਾਰ ਚੋਣਾਂ ਸ੍ਰੀ ਪ੍ਰੇਮ ਕੁਮਾਰ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*