ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸੇਸ਼ ਕਂੈਪਾਂ ਦਾ ਆਯੋਜਨ
Templates by BIGtheme NET

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸੇਸ਼ ਕਂੈਪਾਂ ਦਾ ਆਯੋਜਨ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਭਾਰਤ ਚੋਣ ਕਮਿਸ਼ਨ ਵੱਲੋਂ 1 ਜਨਵਰੀ 2016 ਨੂੰ ਅਧਾਰ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਜਾਰੀ ਪ੍ਰੋਗਰਾਮ ਤਹਿਤ ਅੱਜ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਦੇ ਨਿਰਦੇਸ਼ਾਂ ਤੇ ਜ਼ਿਲੇ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸੇਸ਼ ਕੈਂਪ ਲਗਾਏ ਗਏ ਤਾਂ ਜੋ ਹਰ ਇਕ ਯੋਗ ਨਾਗਰਿਕ ਦੀ ਵੋਟ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾਂ 15 ਸਤੰਬਰ 2015 ਨੂੰ ਕਰ ਦਿੱਤੀ ਗਈ ਸੀ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ 14 ਅਕਤੂਬਰ 2015 ਤੱਕ ਦਿੱਤੇ ਜਾ ਸਕਦੇ ਹਨ। ਇਸੇ ਸਮੇਂ ਦੌਰਾਨ ਹੀ ਨਵੀਂਆਂ ਵੋਟਾਂ ਬਣਾਉਣ ਲਈ ਫਾਰਮ ਭਰ ਕੇ ਬੀ.ਐਲ.ਓ. ਕੋਲ ਜਮਾਂ ਕਰਵਾਇਆ ਜਾ ਸਕਦਾ ਹੈ। ਜਿੰਨਾਂ ਨੌਜਵਾਨ ਦੀ ਉਮਰ 1 ਜਨਵਰੀ 2016 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ ਉਹ ਵੀ ਆਪਣੀ ਵੋਟ ਬਣਾ ਸਕਣਗੇ। ਇਸੇ ਮੁਹਿੰਮ ਤਹਿਤ ਇਹ ਵਿਸੇਸ਼ ਕੈਂਪ ਲਗਾਏ ਗਏ ਸਨ ਅਤੇ ਅਗਲਾ ਕੈਂਪ 4 ਅਕਤੂਬਰ 2015 ਨੂੰ ਸਾਰੇ ਪੋਲਿੰਗ ਬੂਥਾਂ ਤੇ ਲੱਗੇਗਾ।
ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਵੱਲੋਂ ਗਠਿਤ ਵੱਖ ਵੱਖ ਟੀਮਾਂ ਨੇ ਅੱਜ ਪਿੰਡ ਰੁਪਾਣਾ, ਮਹਿਰਾਜਵਾਲਾ, ਕਰਨੀਵਾਲਾ, ਪਿੰਡ ਮਲੋਟ, ਮਾਰਕਿਟ ਕਮੇਟੀ ਮਲੋਟ, ਚੱਕ ਬੀੜ ਸਰਕਾਰ, ਖਾਲਸਾ ਬੀਐਡ ਕਾਲਜ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਸ੍ਰੀ ਮੁਕਤਸਰ ਸਾਹਿਬ, ਸੀ.ਡੀ.ਪੀ.ਓ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਆਦਿ ਥਾਂਵਾਂ ਤੇ ਬਣੇ ਪੋਲਿੰਗ ਬੂਥਾਂ ਤੇ ਵੋਟਰ ਸੂਚੀਆਂ ਦੀ ਸੁਧਾਈ ਲਈ ਲਗਾਏ ਕੈਂਪਾਂ ਦੀ ਜਾਂਚ ਕੀਤੀ ਗਈ।
ਜ਼ਿਲਾ ਚੋਣ ਅਫ਼ਸਰ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਹਿੰਮ ਦੌਰਾਨ ਜਿਸ ਕਿਸੇ ਨੇ ਵੀ ਨਵੀਂ ਵੋਟ ਬਣਾਉਣੀ ਹੈ, ਜਾਂ ਕੋਈ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਟਵਾਉਣੀ ਹੈ ਤਾਂ ਆਪਣੇ ਬੀ.ਐਲ.ਓ. ਨਾਲ ਰਾਬਤਾ ਕਰ ਸਕਦਾ ਹੈ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲਾ ਚੋਣ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਸੀਲਦਾਰ ਚੋਣਾਂ ਸ੍ਰੀ ਪ੍ਰੇਮ ਕੁਮਾਰ ਵੀ ਉਨਾਂ ਦੇ ਨਾਲ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*