ਸਾਂਝ ਕੇਂਦਰਾਂ ਦੇ ਮੈਂਬਰ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕਰਣਗੇ
Templates by BIGtheme NET

ਸਾਂਝ ਕੇਂਦਰਾਂ ਦੇ ਮੈਂਬਰ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕਰਣਗੇ

Must Share With Your Friends...!

ਜ਼ਿਲਾ ਸਾਂਝ ਕੇਂਦਰ ਕਮੇਟੀ ਦੀ ਮਹੀਨਾਵਾਰ ਬੈਠਕ ਵਿਚ ਲਿਆ ਗਿਆ ਫੈਸਲਾ
ਸ੍ਰੀ ਮੁਕਤਸਰ ਸਾਹਿਬ,ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਐਸ.ਪੀ. ਸ੍ਰੀ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਸਾਂਝ ਕੇਂਦਰ ਕਮੇਟੀ ਦੀ ਜ਼ਿਲਾ ਪੱਧਰੀ ਕਮੇਟੀ ਦੀ ਬੈਠਕ ਥਾਣਾ ਸਦਰ ਵਿਖੇ ਬੁਲਾਈ ਗਈ। ਬੈਠਕ ਵਿਚ ਸਾਂਝ ਕਮੇਟੀ ਤੇ ਬੋਰਡ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਡੀ.ਐਸ.ਪੀ. ਸ੍ਰੀ ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਸਾਂਝ ਕੇਂਦਰਾਂ ਤੋਂ 27 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਜਦ ਕਿ ਹੁਣ ਇੰਨਾਂ ਸੇਵਾਵਾਂ ਦੀ ਗਿਣਤੀ ਵਧਾ ਕੇ 41 ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਵਧੀਆਂ ਸੇਵਾਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਗ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਂਝ ਕੇਂਦਰਾਂ ਵੱਲੋਂ ਲੋਕਾਂ ਨੂੰ ਤੈਅ ਸਮਾਂ ਹੱਦ ਅੰਦਰ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰਾਂ ਲੋਕਾਂ ਨਾਲ ਆਪਣੀ ਸਾਂਝ ਨੂੰ ਹੋਰ ਮਜਬੂਤ ਕਰਦਿਆਂ ਸਮਾਜਿਕ ਸਰੋਕਾਰ ਦੇ ਮੱਦੇਨਜ਼ਰ ਸਾਂਝ ਕੇਂਦਰਾਂ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਪ੍ਰਤੀ ਵੀ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ। ਉਨਾਂ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਸਾਫ ਪਾਣੀ ਤੇ ਪਲਣ ਵਾਲੇ ਏਡੀਜ਼ ਅਜਿਪਟੀ ਮੱਛਰ ਦੇ ਦਿਨ ਵੇਲੇ ਕੱਟਣ ਨਾਲ ਫੈਲਦਾ ਹੈ। ਉਨਾਂ ਸਾਂਝ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਐਸ.ਆਈ. ਗੁਰਬਖ਼ਸੀਸ਼ ਸਿੰਘ, ਐਸ.ਆਈ.ਗੁਰਮੇਲ ਸਿੰਘ, ਏ.ਐਸ.ਆਈ. ਰੂਪ ਸਿੰਘ, ਏ.ਐਸ.ਆਈ. ਗੁਰਨਾਮ ਸਿੰਘ, ਏ. ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਜਗਰੂਪ ਸਿੰਘ, ਸ: ਕਸ਼ਮੀਰ ਸਿੰਘ, ਬਿੰਦਰ ਗੋਣੇਆਣਾ, ਜਸਪ੍ਰੀਤ ਸਿੰਘ ਛਾਬੜਾ, ਸ੍ਰੀਮਤੀ ਹਰਦੇਵ ਕੌਰ ਗਿੱਲ, ਧਰਮਪਾਲ ਮਿੱਤਲ, ਗੁਰਦੀਪ ਸਿੰਘ, ਹਜਾਰਾ ਸਿੰਘ ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*