ਸਿੰਘੇਵਾਲਾ ਸਕੂਲ ਵਿਚ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲਾਂ ਤਕਸੀਮ
Templates by BIGtheme NET

ਸਿੰਘੇਵਾਲਾ ਸਕੂਲ ਵਿਚ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲਾਂ ਤਕਸੀਮ

Must Share With Your Friends...!

ਲੰਬੀ, ਸ਼੍ਰੀ ਮੁਕਤਸਰ ਸਾਹਿਬ, ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਸ਼ੁਰੂ ਕੀਤੀ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਪਿੰਡ ਸਿੰਘੇਵਾਲਾ ਵਿਖੇ ਵਿਦਿਆਰਥਣਾਂ ਨੂੰ ਸਾਈਕਲਾਂ ਤਕਸੀਮ ਕੀਤੀਆਂ ਗਈਆਂ। ਇਸ ਸਬੰਧੀ ਸਕੂਲ ਪ੍ਰਿੰਸੀਪਲ ਮੈਡਮ ਰੇਣੂ ਬਾਲਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 52 ਸਾਈਕਲਾਂ ਤਕਸੀਮ ਕੀਤੀਆਂ ਗਈਆਂ। ਉਨਾਂ ਕਿਹਾ ਕਿ 11ਵੀਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਮਿਲਣ ਨਾਲ ਹੁਣ ਉਨਾਂ ਲਈ ਸਕੂਲ ਆਉਣਾ ਆਸਾਨ ਹੋ ਗਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ, ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰ, ਪਿੰਡ ਦੇ ਹੋਰ ਪਤਵੰਤੇ ਅਤੇ ਸਟਾਫ ਮੈਂਬਰ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*