ਸੁਤੰਤਰਤਾ ਦਿਵਸ ਸਮਾਗਮ ਸਮੇਂ ਸਿਕੰਦਰ ਸਿੰਘ ਮਲੂਕਾ ਲਹਿਰਾਉਣਗੇ ਕੌਮੀ ਝੰਡਾ
Templates by BIGtheme NET

ਸੁਤੰਤਰਤਾ ਦਿਵਸ ਸਮਾਗਮ ਸਮੇਂ ਸਿਕੰਦਰ ਸਿੰਘ ਮਲੂਕਾ ਲਹਿਰਾਉਣਗੇ ਕੌਮੀ ਝੰਡਾ

Must Share With Your Friends...!

ਸ੍ਰੀ ਮੁਕਤਸਰ ਸਾਹਿਬ  : ਸੁਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੌਮੀ ਦਿਵਸ ਸਮੇਂ ਸ. ਸਿਕੰਦਰ ਸਿੰਘ ਮਲੂਕਾ ਪੇਂਡੂ ਵਿਕਾਸ ਤੇ ਪੰਚਾਇਤਾ ਮੰਤਰੀ ਪੰਜਾਬ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ  15 ਅਗਸਤ ਨੂੰ ਸਵੇਰੇ 9.00 ਵਜੇ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ । ਉਹਨਾਂ ਦੱਸਿਆਂ ਕਿ ਸ. ਮਲੂਕਾ ਦੀ ਅਗਵਾਈ ਵਿੱਚ 15 ਅਗਸਤ ਦਾ ਸਮਾਗਮ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਾਨਦਾਰ ਪੀ.ਟੀ.ਸ਼ੋਅ, ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਕੌਮੀ ਦਿਹਾੜੀ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਜਿਲਾ ਪ੍ਰਸ਼ਾਸ਼ਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

Must Share With Your Friends...!

Comments

comments

Leave a Reply

Your email address will not be published. Required fields are marked *

*