ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ
Templates by BIGtheme NET

ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ

Must Share With Your Friends...!

ਸ਼੍ਰੀ ਮੁਕਤਸਰ ਸਾਹਿਬ:-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼੍ਰੀ ਮੁਕਤਸਰ ਸਾਹਿਬ ਵੱਲੋ ਹਰ ਸਾਲ ਦੀ ਤਰ੍ਹਾਂ ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਦੇਸ਼ ਵਾਸੀ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਖਾਤਰ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਦੇਸ਼ ਵਾਸੀ ਅਜਿਹੇ ਸੈਨਿਕਾਂ ਅਤੇ ਉਹਨਾਂ ਦੇ ਪ੍ਰਵਾਰਾਂ ਦੀ ਮੱਦਦ ਲਈ ਹਰ ਸਾਲ ਸੈਨਾ ਝੰਡਾ ਦਿਵਸ ਮਨਾਉਂਦੇ ਹੋਏ ਝੰਡਾ ਦਿਵਸ ਫੰਡ ਵਿੱਚ ਦਿਲ ਖੋਲ ਕੇ ਦਾਨ ਦਿੰਦੇ ਹਨ, ਜੋ ਕਿ ਸ਼ਹੀਦਾਂ ਦੇ ਪ੍ਰਵਾਰਾਂ, ਜੰਗ ਦੌਰਾਨ ਨਕਾਰਾ ਹੋਏ ਸੈਨਿਕਾਂ ਅਤੇ ਵਿਧਵਾਵਾਂ ਦੀ ਭਲਾਈ ਲਈ ਵਰਤਿਆ ਜਾਦਾਂ ਹੈ।

07 MKT-03
ਹਰ ਸਾਲ ਝੰਡਾ ਦਿਵਸ 07 ਦਸੰਬਰ 2015 ਨੂੰ ਮਨਾਇਆ ਜਾਂਦਾ ਹੈ। ਅੱਜ ਝੰਡਾ ਫੰਡ ਇੱਕਠਾ ਕਰਨ ਦੀ ਰਸਮ ਦੀ ਸ਼ੂਰੁਆਤ ਜਿਲ੍ਹਾ ਰਖਿੱਆ ਸੇਵਾਵਾਂ ਭਲਾਈ ਦਫਤਰ ਦੇ ਸੁਪਰਡੈਂਟ ਅੰਗਰੇਜ਼ ਸਿੰਘ ਵੱਲੋ ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ, ਆਈ.ਏ.ਐਸ. ਦੇ ਝੰਡਾ ਲਾ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਇਸ ਮਹਾਨ ਯੋਗਦਾਨ ਵਿੱਚ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕੀਤੀ ਗਈ ਹੈ।

ਇਸ ਤੋਂ ਬਿਨ੍ਹਾਂ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਕੁਲਜੀਤਪਾਲ ਸਿੰਘ ਮਾਹੀ ਅਤੇ ਐਸ.ਪੀ.ਐਚ. ਸ਼੍ਰੀ ਨਰਿੰਦਰਪਾਲ ਸਿੰਘ, ਨੂੰ ਵੀ ਝੰਡਾ ਲਾ ਕੇ ਝੰਡਾ ਲਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸ਼੍ਰੀ ਗੁਰਨਾਮ ਸਿੰਘ, ਸ਼੍ਰੀਮਤੀ ਸ਼ਿਵਾਲੀ, ਸ਼੍ਰੀ ਜਰਨੈਲ ਸਿੰਘ, ਸ਼੍ਰੀ ਲਾਭ ਸਿੰਘ, ਸ਼੍ਰੀ ਰਮਨਦੀਪ ਸਿੰਘ ਬੇਦੀ ਆਦਿ ਹਾਜ਼ਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*