ਜ਼ਮੀਨ ਅਤੇ ਜਾਇਦਾਦ ਸਬੰਧੀ ਕੋਈ ਸੂਚਨਾ ਪ੍ਰਾਪਤ ਕਰਨੀ ਹੈ ਤਾਂ ਡਾਇਲ ਕਰੋ 168
Templates by BIGtheme NET

ਜ਼ਮੀਨ ਅਤੇ ਜਾਇਦਾਦ ਸਬੰਧੀ ਕੋਈ ਸੂਚਨਾ ਪ੍ਰਾਪਤ ਕਰਨੀ ਹੈ ਤਾਂ ਡਾਇਲ ਕਰੋ 168

Must Share With Your Friends...!

– ਟੋਲ ਫ਼੍ਰੀ ਹੈਲਪ-ਲਾਈਨ ਹੋਈ ਲਾਹੇਵੰਦ ਸਾਬਿਤ
– ਜ਼ਮੀਨੀ ਰਿਕਾਰਡ ਸਬੰਧੀ ਪਾਰਦਰਸ਼ਤਾ ਤੇ ਸੂਚਨਾ ਨੂੰ ਮਹਿਜ਼ ਇੱਕ ਫੋਨ ਕਾਲ ‘ਤੇ ਉਪਲੱਬਧ ਕਰਾਉਣਾ ਸਰਕਾਰ ਦਾ ਨਿਵੇਕਲਾ ਉੱਦਮ-ਡਿਪਟੀ ਕਮਿਸ਼ਨਰ
– 107 ਲੋਕਾਂ ਨੇ ਲਿਆ ਲਾਹਾ
ਸ਼੍ਰੀ ਮੁਕਤਸਰ ਸਾਹਿਬ, ਪੰਜਾਬ ਸਰਕਾਰ ਵੱਲੋਂ ਜ਼ਮੀਨੀ ਰਿਕਾਰਡ ਸਬੰਧੀ ਪਾਰਦਰਸ਼ਤਾ ਅਤੇ ਸੂਚਨਾ ਨੂੰ ਮਹਿਜ਼ ਇੱਕ ਫੋਨ ਕਾਲ ‘ਤੇ ਉਪਲਬੱਧ ਕਰਾਉਣ ਲਈ ਨਿਵੇਕਲਾ ਉੱਦਮ ਕਰਦਿਆਂ ਸ਼ੁਰੂ ਕੀਤੀ ਇੱਕ ਵਿਆਪਕ ਹੈਲਪ ਲਾਈਨ (ਡਾਇਲ 168 ਜਾਂ 1800-1800-168) ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ ਅਤੇ ਲੋਕਾਂ ਵੱਲੋਂ ਇਸ ਦਾ ਲਾਹਾ ਲਿਆ ਜਾ ਰਿਹਾ ਹੈ। ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਅਗਸਤ 2015 ‘ਚ ਸ਼ੁਰੂ ਕੀਤੀ ਗਈ ਇਹ ਹੈਲਪ-ਲਾਈਨ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ ਮਾਲ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਸ਼ਤਾ ਵੀ ਲਿਆ ਰਹੀ ਹੈ।    ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ ਮੁਕਤਸਰ ਸਾਹਿਬ ਜ਼ਿਲੇ ਵਿਚ ਇਸ ਸੇਵਾ ਦਾ ਲਾਭ ਲੈਣ ਲਈ 107 ਲੋਕਾਂ ਨੇ ਕਾਲ ਕੀਤੀ ਅਤੇ ਜਿਸ ਅਨੁਸਾਰ ਉਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
ਸ: ਜਸਕਿਰਨ ਸਿੰਘ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਮਾਲ ਵਿਭਾਗ ਦੀ ਇਸ ਹੈਲਪ-ਲਾਈਨ ਰਾਹੀਂ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਸਾਰੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਉਕਤ ਹੈਲਪ-ਲਾਈਨ ਰਾਹੀਂ ਕੋਈ ਵੀ ਵਿਅਕਤੀ ਇੱਕ ਫੋਨ ਕਾਲ ਜ਼ਰੀਏ ਮਾਲ ਵਿਭਾਗ ਵਿੱਚ ਵਿਚਾਰ ਅਧੀਨ ਮਾਮਲਿਆਂ ਅਤੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਜਾਣਕਾਰੀ ਲੈ ਸਕਦਾ ਹੈ।
ਉਨਾਂ ਕਿਹਾ ਕਿ ਹੈਲਪ-ਲਾਈਨ ‘ਤੇ ਫੋਨ ਕਰਨ ਵਾਲੇ ਹਰ ਵਿਅਕਤੀ ਨੂੰ ਇੱਕ ਨਿਵੇਕਲਾ ਸ਼ਿਕਾਇਤ ਨੰਬਰ ਦਿੱਤਾ ਜਾਂਦਾ ਅਤੇ ਉਸ ਨੂੰ ਲੋੜੀਂਦੀ ਜਾਣਕਾਰੀ ਨਿਰਧਾਰਿਤ ਸਮੇਂ ਦੌਰਾਨ ਪ੍ਰਦਾਨ ਕੀਤੀ ਜਾਂਦੀ ਹੈ। ਇਹ ਹੈਲਪ- ਲਾਈਨ ਦੇਸ਼ ਭਰ ਅੰਦਰ ਸਵੇਰੇ ਸੱਤ ਤੋਂ ਸ਼ਾਮ ਸੱਤ ਵਜੇ ਤੱਕ ਉਪਲੱਬਧ ਹੈ ਅਤੇ ਪ੍ਰਵਾਸੀ ਭਾਰਤੀਆਂ ਲਈ ਇਹ ਸੇਵਾ 24 ਘੰਟੇ ੳਪਲੱਬਧ ਹੈ। ਉਨਾਂ ਦਸਿੱਆ ਕਿ ਪ੍ਰਾਪਤ ਕੀਤੀਆਂ ਗਈਆਂ ਸ਼ਿਕਾਇਤਾਂ ਡੀ.ਸੀ ਅਤੇ ੳਪ-ਮੰਡਲ ਮੈਜਿਸਟ੍ਰੇਟ ਨੂੰ ਭੇਜੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਹਰ ਸ਼ਿਕਾਇਤ ਦਾ ਬਣਦਾ ਜਵਾਬ 3 ਦਿਨਾਂ ਦੇ ਅੰਦਰ-ਅੰਦਰ ਦਿੱਤਾ ਜਾਂਦਾ ਹੈ।
ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਜ਼ਮੀਨੀ ਰਿਕਾਰਡ ਸਬੰਧੀ ਸੂਚਨਾ ਜਾਂ ਮਾਲ ਵਿਭਾਗ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਡਾਇਲ 168 ਜਾਂ 1800-1800-168 ਟੋਲ ਫ੍ਰੀ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਟੋਲ ਫ੍ਰੀ ਨੰਬਰ ‘ਤੇ ਮਿਲੀ ਸ਼ਿਕਾਇਤ ਨੂੰ ਸਮਾਂ-ਬੱਧ ਢੰਗ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪੂਰੀ ਸਖ਼ਤੀ ਨਾਲ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਜ਼ਿਲਾ ਮਾਲ ਅਫ਼ਸਰ ਕਮ ਐਸ.ਡੀ.ਐਮ. ਸ੍ਰੀ ਰਾਮ ਸਿੰਘ ਵੀ ਉਨਾਂ ਦੇ ਨਾਲ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*