ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ
Templates by BIGtheme NET

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪਿੰਡ ਭਾਗਸਰ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਇਕ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਅਤੇ ਸਮਾਜ ਵਿਚ ਨਸ਼ੇ ਦੇ ਪ੍ਰਸਾਰ ਵਰਗੇ ਸਮਾਜਿਕ ਮੁੱਦਿਆਂ ਦੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਸਮਾਜਿਕ ਬੁਰਾਈਆਂ ਦੇ ਸਮਾਜ ਵਿਚੋਂ ਖਾਤਮੇ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਲੜਕੀਆਂ ਸਮਾਜ ਵਿਚ ਧੀਆਂ ਅਤੇ ਭੈਣਾਂ ਦੀ ਆਪਣੀ ਭੁਮਿਕਾ ਵਿਚ ਪਰਿਵਾਰਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ ਲਾਮਬੰਦ ਕਰ ਸਕਦੀਆਂ ਹਨ। ਉਨਾਂ ਨੇ ਇਸ ਤੋਂ ਬਾਅਦ ਇਸ ਸਕੂਲ ਵਿਚ ਬਣੇ ਕਾਨੂੰਨੀ ਸਾਖ਼ਰਤਾ ਕੱਲਬ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਨੂੰ ਵੱਧ ਤੋਂ ਵੱਧ ਕਾਨੂੰਨੀ ਸਾਖ਼ਰਤਾ ਦਾ ਪ੍ਰਸਾਰ ਕਰਨ ਲਈ ਪ੍ਰੇਰਿਤ ਕੀਤਾ।

Must Share With Your Friends...!

Comments

comments

Leave a Reply

Your email address will not be published. Required fields are marked *

*