ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਂਪ ਦਾ ਆਯੋਜਨ
Templates by BIGtheme NET

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਂਪ ਦਾ ਆਯੋਜਨ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕਮ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਦੇ ਦਿਸਾ ਨਿਰਦੇਸ਼ਾਂ ਤੇ ਪਿੰਡ ਚੌਤਰਾਂ ਵਿਖੇ ਦੋ ਦਿਨਾਂ ਸੈਮੀਨਾਰ ਕਮ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਸਾਰੀ ਕਿਰਤੀਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਬੋਰਡ ਦੀਆਂ  ਸਕੀਮਾਂ ਸਬੰਧੀ ਵਿਸੇਸ਼ ਤੌਰ ਤੇ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨਾਂ ਦੀ ਇਸ ਸਕੀਮ ਲਈ ਰਜਿਸਟੇ੍ਰਸ਼ਨ ਕੀਤੀ ਗਈ।

DSCN1530

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ 5 ਪੈਰਾ ਲਿਗਲ ਵੰਲਟੀਅਰ ਦੀ ਮਦਦ ਨਾਲ 80 ਕਿਰਤੀਆਂ ਦੀ ਰਜਿਸਟੇ੍ਰਸ਼ਨ ਕੀਤੀ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਨੇ ਲੋਕਾਂ ਨੂੰ ਕਿਹਾ ਕਿ ਲੋੜਵੰਦ ਲੋਕ ਅਥਾਰਟੀ ਕੋਲ ਅਰਜੀ ਲਗਾ ਕੇ ਮੁਫ਼ਤ ਕਾਨੂੰਨ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

Must Share With Your Friends...!

Comments

comments

Leave a Reply

Your email address will not be published. Required fields are marked *

*