ਜ਼ਿਲਾ ਪ੍ਰਸ਼ਾਸਨ ਵਲੋਂ ਡੇਂਗੂ ਦੇ ਇਲਾਜ ਲਈ ਕੀਤੇ ਢੁਕਵੇਂ ਪ੍ਰਬੰਧ-ਡੀ.ਸੀ.
Templates by BIGtheme NET

ਜ਼ਿਲਾ ਪ੍ਰਸ਼ਾਸਨ ਵਲੋਂ ਡੇਂਗੂ ਦੇ ਇਲਾਜ ਲਈ ਕੀਤੇ ਢੁਕਵੇਂ ਪ੍ਰਬੰਧ-ਡੀ.ਸੀ.

Must Share With Your Friends...!

– ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਸ਼ੱਕ ਹੋਣ ਤੇ ਮੁਫ਼ਤ ਟੈਸਟ ਦੀ ਸਹੁਲਤ ਉਪਲਬੱਧ
– ਪਲੇਟਲੈਟਸ ਤੇ ਦਵਾਈਆਂ ਦੇ ਪੁੱਖਤਾ ਪ੍ਰਬੰਧ
– ਛੁੱਟੀ ਵਾਲੇ ਦਿਨ ਵੀ ਖੁੱਲੇਗੀ ਸਿਵਲ ਹਸਪਤਾਲ ਮਲੋਟ ਦੀ ਲੈਬ
ਮਲੋਟ, ਸ੍ਰੀ ਮੁਕਤਸਰ ਸਾਹਿਬ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਕਿਹਾ ਹੈ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਬੁਖਾਰ ਹੋਣ ਤੇ ਇਸ ਦਾ ਪਤਾ ਲਗਾਉਣ ਲਈ ਕੀਤਾ ਜਾਣ ਵਾਲਾ ਲੈਬੋਰੇਟਰੀ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਜ਼ਿਲੇ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਇਲਾਜ ਦੀ ਸਹੁਲਤ ਉਪਲਬੱਧ ਹੈ ਅਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। ਉਨਾਂ ਕਿਹਾ ਕਿ ਡੇਂਗੂ ਇਲਾਜਯੋਗ ਹੈ ਅਤੇ ਸਰਕਾਰ ਕੋਲ ਡੇਂਗੂ ਮਰੀਜਾਂ ਨੂੰ ਚੜਾਏ ਜਾਣ ਵਾਲੇ ਪਲੇਟਲਟਸ ਦਾ ਪੂਰਾ ਸੁਰੱਖਿਅਤ ਭੰਡਾਰ ਹੈ। ਇੰਨਾਂ ਟੈਸਟਾਂ ਲਈ ਸਰਕਾਰੀ ਹਸਪਤਾਲ ਮਲੋਟ ਦੀ ਲੈਬੋਰੇਟਰੀ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ।

ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਅੱਗੇ ਕਿਹਾ ਕਿ ਡੇਂਗੂ ਦੀ ਬਿਮਾਰੀ ਦਾ ਟੈਸਟ ਜਿਸਨੂੰ ਮੈਕ ਅਲੀਜ਼ਾ ਟੈਸਟ ਆਖਿਆ ਜਾਂਦਾ ਹੈ ਦੀ ਸਹੁਲਤ ਦਾ ਲਾਭ ਲੈਣ ਲਈ ਕੋਈ ਵੀ ਵਿਅਕਤੀ ਸਰਕਾਰੀ ਹਸਪਤਾਲ ਨਾਲ ਰਾਬਤਾ ਕਰ ਸਕਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੈਡੀਕਲ ਕਾਲਜ ਫਰੀਦਕੋਟ ਦੀ ਉੱਚ ਗੁਣਵਤਾ ਵਾਲੀ ਪ੍ਰਯੋਗਸ਼ਾਲਾ ਤੋਂ ਟੈਸਟ ਕਰਵਾਇਆ ਜਾਂਦਾ ਹੈ। ਇਸ ਤੋਂ ਬਿਨਾਂ ਇਸ ਦੇ ਇਲਾਜ ਲਈ ਜ਼ਿਲੇ ਦੇ ਮਲੋਟ ਸਮੇਤ ਸਾਰੇ ਸਿਵਲ ਹਸਪਤਾਲਾਂ ਵਿਚ ਦਵਾਈਆਂ ਦੇ ਉਚਿਤ ਪ੍ਰਬੰਧ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਜ਼ਿਲੇ ਵਿਚ ਡੇਂਗੂ ਦੇ ਇਲਾਜ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲਾਂ ਵਿਚ ਡਾਕਟਰਾਂ ਨੂੰ ਡੇਂਗੂ ਦੇ ਲੱਛਣਾਂ ਸਬੰਧੀ ਆਏ ਗਏ ਮਰੀਜ਼ਾਂ ਦੇ ਤੁਰੰਤ ਟੈਸਟ ਅਤੇ ਇਲਾਜ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ।
ਓਧਰ ਮਲੋਟ ਦੇ ਐਸ.ਡੀ.ਐਮ. ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਹੈ ਕਿ ਜੇਕਰ ਕੋਈ ਮਰੀਜ ਪ੍ਰਾਈਵੇਟ ਤੌਰ ਤੇ ਵੀ ਇਲਾਜ ਕਰਵਾ ਰਿਹਾ ਹੈ ਤਾਂ ਵੀ ਉਹ ਸਰਕਾਰੀ ਹਸਪਤਾਲ ਦੇ ਮਾਰਫ਼ਤ ਮੁਫ਼ਤ ਟੈਸਟ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਲੋਕ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਮਲੋਟ ਵਿਖੇ ਢੁੱਕਵੇਂ ਇੰਤਜਾਮ ਕੀਤੇ ਗਏ ਹਨ। ਉਨਾਂ ਕਿਹਾ ਕਿ ਨਗਰ ਕੌਂਸਲ ਨੂੰ ਵੀ ਸਫਾਈ ਵਿਵਸਥਾ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਕਿਹਾ ਗਿਆ ਹੈ।
ਸਿਵਲ ਸਰਜਨ ਡਾ: ਜਗਜੀਵਨ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਕ ਅਡਵਾਇਜਰੀ ਜਾਰੀ ਕੀਤੀ ਗਈ ਹੈ ਜਿਸ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰ ਦੇ ਆਸ- ਪਾਸ ਪਾਣੀ ਜਮਾਂ ਨਾ ਹੋਣ ਦੇਣ, ਡੇਂਗੂ ਦੇ ਬੁਖਾਰ ਦੌਰਾਨ ਘਰ ਤੇ ਹਸਪਤਾਲ ਵਿਚ ਮੱਛਰਦਾਨੀ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਇਸ ਤੋਂ ਇਲਾਵਾ ਬੁਖਾਰ ਹੋਣ ਦੀ ਹਾਲਤ ਵਿਚ ਕੇਵਲ ਪੈਰਾਸਿਟਾਮੋਲ ਦੀ ਹੀ ਵਰਤੋਂ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਡਾਕਟਰ ਦੀ ਸਲਾਹ ਤੋਂ ਬਿਨਾਂ ਡੇਂਗੂ ਬੁਖਾਰ ਹੋਣ ‘ਤੇ ਹਸਪਤਾਲ ਵਿਚ ਭਰਤੀ ਹੋਣ ‘ਤੇ ਜ਼ੋਰ ਨਾ ਦਿੱਤਾ ਜਾਵੇ ਕਿਉਂਕਿ ਸਾਰੇ ਮਰੀਜ਼ਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਜ਼ਰੂਰਤ ਹੀ ਨਹੀਂ ਹੁੰਦੀ।

Must Share With Your Friends...!

Comments

comments

Leave a Reply

Your email address will not be published. Required fields are marked *

*