ਜ਼ਿਲਾ ਪੱਧਰੀ ਸਮਾਗਮ ਵਿਚ ਕਿਸਾਨਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ
Templates by BIGtheme NET

ਜ਼ਿਲਾ ਪੱਧਰੀ ਸਮਾਗਮ ਵਿਚ ਕਿਸਾਨਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ

Must Share With Your Friends...!

ਸ੍ਰੀ ਮੁਕਤਸਰ ਸਾਹਿਬ, 11  ਅਪ੍ਰੈਲ (ਆਰਤੀ ਕਮਲ) : ਪੰਜਾਬ ਇੱਕ ਪਹਿਲਾਂ ਸੂਬਾ ਹੈ, ਜਿੱਥੇ ਕਿਸਾਨਾਂ ਦੇ ਹਿੱਤ ਲਈ ਮੁੱਖ ਮੰਤਰੀ ਪੰਜਾਬ ਸ.ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ.ਸੁਖਬੀਰ ਸਿੰਘ ਬਾਦਲ ਦੀ ਨਿਵੇਕਲੀ ਸੋਚ ਸਦਕਾ ਰਾਜ ਦੇ ਕਿਸਾਨਾ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ

11muktsar01

ਯੋਜਨਾ ਲਾਗੂ ਕੀਤੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਸ੍ਰੀ ਪਰਕਾਸ਼ ਚੰਦ ਗਰਗ ਮੁੱਖ ਸੰਸਦੀ ਸਕੱਤਰ ਖੁਰਾਕ ਅਤੇ ਸਪਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਦੀਪ ਸਿੰਘ ਡਿੰਪੀ ਢਿਲੋਂ, ਡਾ.ਸੁਮੀਤ ਜਾਰੰਗਲ ਡਿਪਟੀ ਕਮਿਸਨਰ, ਸ੍ਰੀ ਕੁਲਜੀਤਪਾਲ ਸਿੰਘ ਮਾਹੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਰਾਮ ਸਿੰਘ ਐਸ.ਡੀ.ਐਮ, ਸ੍ਰੀ ਕੁਲਬੀਰ ਸਿੰਘ ਮੱਤਾ ਡੀ.ਐਮ.ਓ, ਸ੍ਰੀ ਗੁਰਚਰਨ ਸਿੰਘ ਸਕੱਤਰ ਮਾਰਕੀਟ ਕਮੇਟੀ, ਮੈਡਮ ਵੀਰਪਾਲ ਕੌਰ ਤਰਮਾਲਾ, ਸ੍ਰੀ ਬਿੰਦਰ ਸਿੰਘ ਸਿਆਸੀ ਸਕੱਤਰ, ਸ੍ਰੀ ਜਗਦੇਵ ਸਿੰਘ ਭੁੱਲਰ, ਸ੍ਰੀ ਐਚ.ਐਸ.ਬੇਦੀ ਪ੍ਰਧਾਨ ਨਗਰ ਕੌਸਲ ਸ੍ਰੀ ਰਾਜੇਸ਼ ਭਠੇਲਾ ਜਿਲ•ਾ ਭਾਜਪਾ ਪ੍ਰਧਾਨ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਪ੍ਰਿਯੰਕਾ ਭਾਟੀਆ ਵੀ ਹਾਜ਼ਰ ਸਨ।
ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ  ਗ਼ਰੀਬ ‘ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ  ਹੁਣ ਰਾਜ ਦੇ ਕਿਸਾਨਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ  ਹੈ। ਇਸੇ ਲੜੀ ਤਹਿਤ  ਸਮਾਰਟ ਕਾਰਡ ਧਾਰਕ ਅਤੇ ਉਹਨਾਂ ਦੇ ਆਸਰਿਤ ਪਰਿਵਾਰ ਦੇ ਪੰਜ ਮੈਂਬਰਾਂ ਤੱਕ 50 ਹਜ਼ਾਰ ਰੁਪਏ ਤੱਕ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪ੍ਰਵਾਨਿਤ ਹਸਪਤਾਲਾਂ ਵਿਚੋਂ ਕੈਸ ਲੈਸ ਸਕੀਮ ਤਹਿਤ ਇਲਾਜ ਕਰਵਾ ਸਕਦੇ ਹਨ।  ਉਨ•ਾਂ ਕਿਹਾ ਕਿ ਕਿ ਪੰਜਾਬ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ  ਇਸ ਮੰਤਵ ਲਈ ਸਮੇਂ ਸਮੇਂ ਤੇ ਅਨੇਕ ਸਕੀਮਾਂ ਚਲਾਈਆਂ ਗਈਆਂ ਹਨ ।  ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਿਲਕੁਲ ਮੁਫ਼ਤ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਦੇ ਮੁਖੀ ਦੇ ਦਿਹਾਂਤ ਜਾਂ ਨਕਾਰਾ ਹੋਣ ‘ਤੇ 5 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ।  ਉਨ•ਾਂ ਦੱਸਿਆ ਕਿ ਕਿਸਾਨਾਂ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਲਾਨਾ ਪ੍ਰੀਮੀਅਮ ਦੀ ਕਿਸ਼ਤ ਵੀ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਜ਼ਿਲ•ੇ ਦੇ 28 ਹਜਾਰ ਦੇ ਕਰੀਬ ਕਿਸਾਨਾਂ ਦੇ ਇਸ ਯੋਜਨਾਂ ਤਹਿਤ ਕਾਰਡ ਬਣਨਗੇ
ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਹਰੀ ਭਰੀ ਬਨਾਉਣ ਅਤੇ ਮਾਰੂਥਲ ਬਨਣ ਤੋਂ ਰੋਕਣ  ਲਈ ਜਲਦੀ ਰਾਜ ਦੇ ਕਿਸਾਨਾਂ ਨੂੰ 1 ਲੱਖ 65 ਹਜ਼ਾਰ ਟਿਊਬਵੈਲ ਦੇ ਹੋਰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਇਹਨਾਂ ਟਿਊਬਵੈਲਾ ਲਈ ਬਿਜਲੀ ਮੁਫਤ ਦਿੱਤੀ ਜਾਵੇਗੀ ਅਤੇ  ਇਹਨਾਂ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ ਤਾਂ ਜੋ ਪੰਜਾਬ ਦਾ ਕਿਸਾਨ ਖੇਤੀਬਾੜੀ ਲਈ ਪਾਣੀ ਤੋਂ ਬਿਨ•ਾਂ ਵਾਂਝਾ ਨਾ ਰਹੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ 12 ਲੱਖ ਟਿਊਬਵੈਲ ਕੁਨੈਕਸ਼ਨਾਂ ਦੇ ਬਿੱਲ ਮੁਆਫ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੋਇਆ ਹੈ, ਜਿਸ ਦੇ ਤਹਿਤ ਰਾਜ ਸਰਕਾਰ ਵਲੋਂ 6 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਅੰਨਦਾਤਾ ਹੈ, ਇਸ ਲਈ ਕਿਸਾਨਾਂ ਦਾ ਜੀਵਨ ਪੱਧਰ ਉਚ ਚੁੱਕਣਾ ਲਈ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ਤੇ ਕਿਸਾਨਾ ਲਈ ਜੀ.ਪੀ.ਫੰਡ ਅਤੇ 60 ਸਾਲ ਤੋਂ ਉਪਰ ਕਿਸਾਨਾਂ ਲਈ ਪੈਨਸ਼ਨ ਸਕੀਮ ਵਰਗੀਆਂ ਭਲਾਈ ਸਕੀਮਾਂ ਸ਼ੁਰੂ ਕਰ ਰਹੀ ਹੈ।  ਉਹਨਾਂ ਅੱਗੇ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਨੀਲੇ ਕਾਰਡ ਧਾਰਕਾਂ ਦੇ 28 ਲੱਖ ਪਰਿਵਾਰਾਂ ਨੂੰ ਭਗਤ ਪੂਰਨ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ । ਇਹਨਾਂ ਸਕੀਮਾਂ ਨੂੰ ਆਉਣ ਵਾਲੀਆਂ ਪੀੜੀਆਂ ਸਦਾ ਯਾਦ ਰੱਖਣਗੀਆਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਾਜ ਦੀਆਂ ਮਾਰੂ ਨੀਤੀਆਂ ਤੋਂ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ । ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਪੰਜਾਬ ਦੇ ਪਾਣੀਆਂ, ਧਾਰਮਿਕ ਤੇ ਹੋਰ ਮਸਲਿਆਂ ਸਬੰਧੀ ਦੋਗਲੀਆਂ ਨੀਤੀਆਂ ਤੋਂ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ।  ਇਹਨਾਂ ਪਾਰਟੀਆਂ ਦੇ ਆਗੂ ਪੰਜਾਬ ਅੰਦਰ ਹੋਰ ਬਿਆਨ ਦਿੰਦੇ ਹਨ ਅਤੇ ਦਿੱਲੀ ਵਿਚ ਹੋਰ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ  ਬੂੰਦ ਬੂੰਦ ਤੇ  ਪੰਜਾਬ ਦਾ ਹੱਕ ਅਤੇ ਪੰਜਾਬ ਵਿਚੋਂ ਐਸ.ਵਾਈ.ਐਲ.ਕਿਸੇ ਵੀ ਕੀਮਤ ਤੇ ਨਹੀ ਨਿਕਲਣ ਦਿੱਤੀ ਜਾਵੇਗੀ ਤਾਂ ਜੋ ਰਾਜ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।  ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਦਾ ਸੂਬੇ ਵਿਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ। ਇਸ ਮੌਕੇ ਤੇ ਸ੍ਰੀ ਕੁਲਬੀਰ ਸਿੰਘ ਮੱਤਾ ਜਿਲਾ ਮੰਡੀ ਅਫਸਰ, ਡਾ. ਸੁਖਪਾਲ ਸਿੰਘ ਡੀ.ਐਮ.ਸੀ., ਸ੍ਰੀ ਹਰਦੀਪ ਸਿੰਘ ਡਿੰਪੀ ਢਿਲੋਂ,ਸ.ਬਸੰਤ ਸਿੰਘ ਕੰਗ ਚੇਅਰਮੇਨ, ਸ.ਨਵਤੇਜ ਸਿੰਘ ਕਾਉਣੀ ਮੈਂਬਰ ਐਸ.ਜੀ.ਪੀ.ਸੀ, ਸ੍ਰੀ ਹਰਜੀਤ ਸਿੰਘ  ਨੀਲਾ ਮਾਨ ਅਤੇ ਸ੍ਰੀ ਹੀਰਾ ਸਿੰਘ ਚੜੇਵਨ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*