ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਗਰੀਬ ਬੱਚਿਆਂ ਨਾਲ ਮਨਾਈ ਦਿਵਾਲੀ
Templates by BIGtheme NET

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਗਰੀਬ ਬੱਚਿਆਂ ਨਾਲ ਮਨਾਈ ਦਿਵਾਲੀ

Must Share With Your Friends...!
– ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ
ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀਮਤੀ. ਸਾਕਸ਼ੀ ਸਾਹਨੀ, ਆਈ.ਏ.ਐਸ (ਸਹਾਇਕ ਕਮਿਸ਼ਨਰ) ਸਿਖਲਾਈ ਅਧੀਨ ਵੱਲੋਂ ਜ਼ਿਲਾ ਬਾਲ ਸੁਰੱਖਿਆ ਯੂਨਿਟ ਨਾਲ ਖਾਲਸਾ ਐਲੀਮੇਂਟਰੀ ਸਕੂਲ ਵਿੱਚ ਪੜ ਰਹੇ ਬੱਚਿਆਂ ਨਾਲ ਦਿਵਾਲੀ ਮਨਾਈ। ਇਸ ਮੌਕੇ ਤੇ ਬੱਚਿਆਂ ਦੇ ਰੰਗੋਲੀ ਮੁਕਾਬਲੇ, ਦੀਵੇ ਪੇਟਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ, ਇਸ ਮੌਕੇ ਮੈੈਡਮ ਸਾਕਸ਼ੀ ਸਾਹਨੀ ਜੀ ਅਤੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਮਠਿਆਈ ਅਤੇ ਫਲ ਵੰਡੇ ਗਏ, ਸਾਕਸ਼ੀ ਸਾਹਨੀ ਮੈਡਮ ਵੱਲੋਂ ਬੱਚਿਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਦੇ ਇਲਾਵਾ ਅਨੂ ਬਾਲਾ, ਬਾਲ ਸੁਰੱਖਿਆ ਅਫ਼ਸਰ, ਸੌਰਵ ਚਾਵਲਾ, ਲੀਗਲ ਅਫ਼ਸਰ ਅਤੇ ਜ਼ਿਲਾ ਬਾਲ ਸੁਰੱਖਿਆ ਯੂਨਿਟ ਦਾ ਹੋਰ ਸਟਾਫ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।
Must Share With Your Friends...!

Comments

comments

Leave a Reply

Your email address will not be published. Required fields are marked *

*