ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 478 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ
Templates by BIGtheme NET

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 478 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ

Must Share With Your Friends...!

***ਅੱਜ ਤੱਕ ਜ਼ਿਲ੍ਹੇ ਵਿੱਚ 434683 ਟਨ ਝੋਨੇ ਦੀ ਹੋਈ ਖਰੀਦ :- ਕੁਲਬੀਰ ਸਿੰਘ ਮੱਤਾ
ਸ਼੍ਰੀ ਮੁਕਤਸਰ ਸਾਹਿਬ:-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਰਕਾਰ ਵੱਲੋ ਅੱਜ ਤੱਕ 478 ਕਰੋੜ ਰੁਪਏ ਖਰੀਦੇ ਝੋਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਆਪਣੇ ਦਫਤਰ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਰਾਹੀ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਧਿਕਾਰੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆ ਦੀਆਂ ਚਾਰ ਮੁੱਖ ਮੰਡੀਆਂ ਅਤੇ 114 ਪੇਂਡੂ ਖ੍ਰੀਦ ਕੇਦਰਾਂ ਵਿੱਚ ਝੋਨੇ ਦੀ ਖ੍ਰੀਦ ਦਾ ਕੰਮ ਇੱਕ ਹਫਤੇ ਦੇ ਵਿੱਚ ਵਿੱਚ ਮੁਕੰਮਲ ਕਰ ਲਿਆ ਜਾਵੇਗਾ ।

unnamedb

ਉਹਨਾਂ ਦੱਸਿਆ ਕਿ ਅੱਜ ਤੱਕ 434683 ਮੀਟਰਕ ਟਨ ਝੋਨਾ ਜਿਲੇ ਵਿੱਚ ਖ੍ਰੀਦ ਕੀਤਾ ਜਾ ਚੁੱਕਾ ਹੈ। ਮੱਤਾ ਨੇ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਖ੍ਰੀਦ ਏਜੰਸੀਆ ਵੱਲੋ ਅੱਜ ਤੱਕ ਖਰੀਦੇ ਝੋਨੇ ਵਿਚੋਂ ਪਨਗ੍ਰੇਨ ਨੇ 108549 ਟਨ, ਐਫ.ਸੀ.ਆਈ. ਨੇ 72604 ਟਨ, ਮਾਰਕਫੈਡ ਨੇ 100535 ਟਨ, ਪਨਸਪ ਨੇ 71990 ਟਨ, ਵੇਅਰ ਹਾਉਸ ਨੇ 39537 ਟਨ, ਪੰਜਾਬ ਐਗਰੋ ਨੇ 41925 ਟਨ ਅਤੇ ਪ੍ਰਾਈਵੇਟ ਮਿਲਰਾਂ ਵੱਲੋਂ 173 ਮੀਟਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ।
ਜਿਲਾ ਮੰਡੀ ਅਧਿਕਾਰੀ ਮੱਤਾ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਦੀ ਪੂਰੀ ਫਸਲ ਖਰੀਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਸ ਲਈ ਹੁਣ ਮੰਡੀਆਂ ਵਿਚ ਲਿਫਟਿੰਗ ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇÂ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸਯੋਗ ਪਰਾਲੀ ਪ੍ਰਬੰਧਨ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਦੇ ਹੋਏ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਬਿਜਾਈ ਕਰਨ।

Must Share With Your Friends...!

Comments

comments

Leave a Reply

Your email address will not be published. Required fields are marked *

*