ਪੰਜਾਬ ਸਰਕਾਰ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਪ੍ਰੋਜੈਕਟ ਤੇ ਖਰਚੇਗੀ 2200 ਕਰੋੜ ਬਾਦਲ
Templates by BIGtheme NET

ਪੰਜਾਬ ਸਰਕਾਰ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਪ੍ਰੋਜੈਕਟ ਤੇ ਖਰਚੇਗੀ 2200 ਕਰੋੜ ਬਾਦਲ

Must Share With Your Friends...!

– ਸਾਰੇ ਦਿਹਾਤੀ ਘਰਾਂ ਨੂੰ ਮਿਲੇਗੀ ਪੀਣ ਵਾਲੇ ਪਾਣੀ ਦੀ ਸਪਲਾਈ
– ਹਰ ਦਿਹਾਤੀ ਘਰ ਵਿਚ ਬਣੇਗਾ ਪਖਾਨਾ
– ਮੁੱਖ ਮੰਤਰੀ ਵੱਲੋਂ ਸਾਂਸਦ ਆਦਰਸ਼ ਗ੍ਰਾਮ ਪਿੰਡ ਮਾਨ ਦਾ ਦੌਰਾ
ਮਾਨ, ਸ੍ਰੀ ਮੁਕਤਸਰ ਸਾਹਿਬ, ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰਾਂ ਤੱਕ ਪੀਣ ਵਾਲਾ ਪਾਣੀ ਪੁੱਜਦਾ ਕਰਨ ਅਤੇ ਰਾਜ ਦੇ ਸਾਰੇ ਘਰਾਂ ਵਿਚ ਪਖਾਨੇ ਦੀ ਸਹੁਲਤ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ 2200 ਕਰੋੜ ਰੁਪਏ ਦਾ ‘ਪੰਜਾਬ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਸੁਧਾਰ ਪ੍ਰਾਜੈਕਟ’ ਆਰੰਭਿਆ ਗਿਆ ਹੈ।

ਅੱਜ ਇੱਥੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸਾਂਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਚੁਣੇ ਗਏ ਪਿੰਡ ਮਾਨ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 2019 ਤੋਂ ਪਹਿਲਾਂ ਸਾਰੇ ਪੰਜਾਬ ਦੇ ਦਿਹਾਤੀ ਘਰਾਂ ਵਿਚ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਸਹੁਲਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਪ੍ਰਾਜੈਕਟ ਤਹਿਤ ਅਗਲੇ ਤਿੰਨ ਸਾਲ ਦੇ ਵਿੱਚ-ਵਿੱਚ ਪੰਜਾਬ ਦੇ ਹਰ ਘਰ ਵਿੱਚ ਪਖਾਨੇ ਅਤੇ ਪਾਣੀ ਦੇ ਕੁਨੈਕਸ਼ਨ ਦੀ ਸਹੂਲਤ ਦੇ ਦਿੱਤੀ ਜਾਵੇਗੀ। ਇਸੇ ਤਰਾਂ ਹੀ ਪੰਜਾਬ ਦੇ ਹਰ ਘਰ ਵਿੱਚ ਮੌਜੂਦਾ 40 ਲਿਟਰ ਪ੍ਰਤੀ ਜੀਅ ਪ੍ਰਤੀ ਦਿਨ ਪਾਣੀ ਦੀ ਥਾਂ ‘ਤੇ 70 ਲਿਟਰ ਪ੍ਰਤੀ ਜੀਅ ਪ੍ਰਤੀ ਦਿਨ ਪਾਣੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨਾਂ ਨੇ ਕਿਹਾ ਕਿ 70 ਲਿਟਰ ਪ੍ਰਤੀ ਜੀਅ ਪ੍ਰਤੀ ਦਿਨ ਜਲ ਸਪਲਾਈ ਦੇਣ ਲਈ ਹਰ ਘਰ ਵਿੱਚ ਮੰਗ ਅਨੁਸਾਰ ਪਾਣੀ ਦਾ ਕੁਨੈਕਸ਼ਨ ਦੇ ਕੇ ਸੰਭਵ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪੇਂਡੂ ਜਲ ਸਪਲਾਈ ਸਕੀਮ ਆਪਣੇ ਖਰਚੇ ਪੂਰੇ ਕਰ ਸਕੇਗੀ ਅਤੇ ਪਿੰਡਾਂ ਵਿੱਚ ਹਰ ਰੋਜ਼ 10 ਘੰਟੇ ਪਾਣੀ ਸਪਲਾਈ ਵੀ ਸੰਭਵ ਹੋ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਰਾਜ ਬਣ ਗਿਆ ਹੈ ਜਿਸ ਦੇ ਪੇਂਡੂ ਖੇਤਰਾਂ ਵਿੱਚ ਵੀ ਉੱਚ ਮਾਪਦੰਡਾਂ ਅਨੁਸਾਰ ਪੀਣ ਵਾਲਾ ਸਾਫ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਖਾਸ ਕਰਕੇ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਾਉਣ ਲਈ ਪਹਿਲਾਂ ਹੀ ਵਚਨਬੱਧ ਹੈ ਅਤੇ ਇਸ ਕਾਰਜ ਲਈ ਸੂਬਾ ਸਰਕਾਰ ਨੇ 300 ਕਰੋੜ ਰੁਪਏ ਰਾਖਵੇਂ ਰੱਖੇ ਹੋਏ ਹਨ ਜਿਸ ਨਾਲ ਮੋਗਾ ਤੇ ਬਰਨਾਲਾ ਜ਼ਿਲਿਆਂ ਦੇ 121 ਪਿੰਡਾਂ ਨੂੰ ਦਰਿਆਵਾਂ ਜਾਂ ਨਹਿਰਾਂ ਦੇ ਪਾਣੀ ਨੂੰ ਸ਼ੁੱਧ ਕਰਕੇ ਲੋਕਾਂ ਨੂੰ ਪੀਣ ਲਈ ਮੁਹੱਈਆ ਕੀਤਾ ਜਾਵੇਗਾ।

ਇਸ ਮੌਕੇ ਮੁੁੱਖ ਮੰਤਰੀ ਨੇ ਪਿੰਡ ਮਾਨ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇੰਨਾਂ ਦੀ ਪ੍ਰਗਤੀ ਸਬੰਧੀ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਤੋਂ ਜਾਣਕਾਰੀ ਲਈ। ਉਨਾਂ ਨੇ ਵਿਸੇਸ਼ ਤੌਰ ਤੇ ਇੱਥੇ ਬਣਾਏ ਜਾ ਰਹੇ ਪਖਾਨਿਆਂ ਦੇ ਨਿਰਮਾਣ ਕਾਰਜਾਂ ਦਾ ਨੀਰਿਖਣ ਕੀਤਾ ਅਤੇ ਪਿੰਡ ਵਾਸੀਆਂ ਦੀ ਮੰਗ ਤੇ ਵਿਭਾਗ ਨੂੰ ਟੁਆਲਿਟ ਬਲਾਕ ਦਾ ਸਾਈਜ ਵੱਡਾ ਕਰਨ ਲਈ ਕਿਹਾ। ਉਨਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਸਾਰੇ ਘਰਾਂ ਵਿਚ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਜਾਰੀ ਕਰਕੇ ਸਰਟੀਫਿਕੇਟ ਦਿੱਤਾ ਜਾਵੇ ਅਤੇ ਇਸੇ ਤੋਂ ਬਾਅਦ ਹੀ ਸਾਰੇ ਪਿੰਡ ਵਿਚ 7.5 ਕਰੋੜ ਰੁਪਏ ਦੀ ਲਾਗਤ ਨਾਲ ਸੀਮੇਂਟ ਦੀਆਂ ਗੱਲੀਆਂ ਬਣਾਈਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਹੀ ਪੰਜਾਬ ਸਰਕਾਰ ਦਾ ਉਦੇਸ਼ ਹੈ। ਇੱਥੇ ਜ਼ਿਕਰ ਯੋਗ ਹੈ ਕਿ ਇਸ ਪ੍ਰੋਜੈਕਟ ਤਹਿਤ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ 44000 ਪਖਾਨਾ ਰਹਿਤ ਘਰਾਂ ਵਿਚ ਪੰਜਾਬ ਸਰਕਾਰ ਵੱਲੋਂ 66 ਕਰੋੜ ਰੁਪਏ ਦੀ ਲਾਗਤ ਨਾਲ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨਾਲ ਉਨਾਂ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਸ੍ਰੀ ਰਾਮਵੀਰ, ਚੇਅਰਮੈਨ ਸ: ਤਜਿੰਤਰ ਸਿੰਘ ਮਿੱਡੂਖੇੜਾ, ਸਰਕਲ ਪ੍ਰਧਾਨ ਸ: ਅਵਤਾਰ ਸਿੰਘ ਵਣਵਾਲਾ, ਮੁੱਖ ਮੰਤਰੀ ਦੇ ਵਿਸੇਸ਼ ਕਾਰਜ ਅਫ਼ਸਰ ਸ: ਬਲਕਰਨ ਸਿੰਘ ਆਦਿ ਵੀ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*