9627 ਨੰਨੇ ਮੁੰਨੇ ਬੱਚਿਆਂ ਨੂੰ ਪਿਲਾਈਆਂ ਪੋਲਿਓ ਬੂੰਦਾਂ
Templates by BIGtheme NET

9627 ਨੰਨੇ ਮੁੰਨੇ ਬੱਚਿਆਂ ਨੂੰ ਪਿਲਾਈਆਂ ਪੋਲਿਓ ਬੂੰਦਾਂ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ: ਜਗਜੀਵਨ ਲਾਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਹੇਠ ਅਤੇ ਡਾ ਸੁਖਪਾਲ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਅੱਜ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ 9627 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਡਾ ਸੁਖਪਾਲ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਜੀ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ 0-5 ਸਾਲ ਦੇ ਸਾਰੇ ਬੱਚਿਆਂ ਨੂੰ ਅਤੇ ਜਿਲੇ ਦੇ ਸਾਰੇ ਪੇਂਡੂ ਖੇਤਰਾਂ ਵਿਚ ਸਿਰਫ ਪ੍ਰਵਾਸੀ ਮਜਦੂਰਾਂ ਦੇ 0-5 ਸਾਲ ਦੇ ਕੁਲ 37695 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਪੋਲਿਓ ਮੁਹਿੰਮ ਲਈ ਜਿਲੇ ਵਿੱਚ 26 ਮੋਬਾਇਲ ਟੀਮਾਂ ਸਮੇਤ 180 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜੋ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾ ਰਹੇ ਹਨ। ਡਾ ਲਖਵਿੰਦਰ ਸਿੰਘ ਚਹਿਲ ਜਿਲਾਂ ਟੀਕਾਕਰਨ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਇਸ ਮੁਹਿਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਣ ਲਈ ਆਪਣੇ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਜਰੂਰ ਪਿਲਾਉਣ। ਇਸ ਸਮੇ ਸ਼੍ਰੀ ਈਸ਼ਵਰ ਚੰਦਰ ਗੋਇਲ ਫਾਰਮਾਸਿਸਟ, ਸ਼੍ਰੀ ਗੁਰਤੇਜ਼ ਸਿੰਘ ਜਿਲਾ ਮਾਸ ਮੀਡੀਆ ਅਫਸਰ, ਸ਼੍ਰੀ ਵਿਨੋਦ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਭੁਪਿੰਦਰ ਕੁਮਾਰ ਫਾਰਮਾਸਿਸਟ, ਸ਼੍ਰੀ ਭਗਵਾਨ ਦਾਸ, ਸ਼੍ਰੀ ਲਾਲ ਚੰਦ, ਸ਼੍ਰੀ ਅਮਨ ਕੁਮਾਰ ਆਦਿ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*