google.com, pub-8820697765424761, DIRECT, f08c47fec0942fa0
EntertainmentMuktsar NewsPunjab News

ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਦੇ ਘਰ ਦੀ ਰੇਕੀ ਕਰਦਾ ਨੌਜਵਾਨ ਸੀਸੀਟੀਵੀ ਕੈਮਰੇ ‘ਚ ਕੈਦ, ਮੁਕਤਸਰ ‘ਚ ਪੁਲਿਸ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

sidhu moosewala

ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਦੇ ਵਾਸੀ ਰਮਨਦੀਪ ਸਿੰਘ ਭੰਗਚੜੀ ਦੇ ਘਰ ਦੀ ਰੇਕੀ ਕਰਨ ਨਾਲ ਮੁਹੱਲੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਇਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵਿਅਕਤੀ ਵੱਲੋਂ ਸੁਰੱਖਿਆ ਦੀ ਮੰਗ ਤੇ ਗਲ਼ੀ ’ਚ ਬੈਰੀਗੇਟਸ ਲਾ ਕੇ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ। ਰੇਕੀ ਕਰਦਾ ਨੌਜਵਾਨ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਿਆ ਹੈ। ਜਿਸਦਾ ਮੂੰਹ ਰੁਮਾਲ ਨਾਲ ਬੰਨ੍ਹਿਆ ਹੋਇਆ ਹੈ।

ਦੱਸਦੇ ਹਨ ਕਿ 2016 ’ਚ ਰਮਨਦੀਪ ਦੇ ਭੰਗਚੜੀ ਸਥਿਤ ਗ੍ਰਹਿ ਵਿਖੇ ਫਾਇਰਿੰਗ ਵੀ ਹੋਈ ਸੀ। ਇਸ ਘਟਨਾ ਮਗਰੋਂ ਉਸ ਨੂੰ ਪੰਜ ਸੁਰੱਖਿਆ ਕਰਮਚਾਰੀ ਮਿਲੇ ਹੋਏ ਹਨ। ਉਨ੍ਹਾਂ ਦਾ ਪਰਿਵਾਰ ਪਿਛਲੇ ਤਿੰਨ ਸਾਲਾਂ ਤੋਂ ਮੁਕਤਸਰ ਦੇ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ‘ਚ ਰਹਿ ਰਿਹਾ ਹੈ। ਰਮਨਦੀਪ ਦਾ ਪਰਿਵਾਰ ਸਿੱਧੂ ਮੂਸੇਵਾਲਾ ਦਾ ਕਰੀਬੀ ਦੱਸਿਆ ਜਾਂਦਾ ਹੈ। ਡੀਐੱਸਪੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਰਮਨਦੀਪ ਦੇ ਗ੍ਰਹਿ ਨੇੜੇ ਸੁਰੱਖਿਆ ਵਧਾ ਦਿੱਤੀ ਹੈ। ਰੇਕੀ ਕਰਨ ਵਾਲੇ ਨੌਜਵਾਨ ਬਾਰੇ ਜਾਂਚ-ਪੜਤਾਲ ਕੀਤੀ ਜਾ ਰਹੀ ਹੈ

Related Articles

Leave a Reply

Your email address will not be published. Required fields are marked *

Back to top button