google.com, pub-8820697765424761, DIRECT, f08c47fec0942fa0
Muktsar News

ਕਿਸਾਨਾਂ ਨੇ ਮੁਕਤਸਰ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ

ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ‘ਚ ਭਾਜਪਾ ਦੇ ਇੱਕ ਸੰਸਦ ਮੈਂਬਰ ਬਿ੍ਜ਼ ਭੂਸ਼ਨ ਦੀ ਗਿ੍ਫ਼ਤਾਰੀ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਵਾਨਾਂ ਨੇ ਵਿਦੇਸ਼ਾਂ ਵਿੱਚੋਂ ਦੇਸ਼ ਲਈ ਤਗਮੇ ਜਿੱਤੇ ਹਨ ਅਤੇ ਭਾਜਪਾ ਦੇ ਸੰਸਦ ਮੈਂਬਰ ਵੱਲੋਂ ਉਨਾਂ੍ਹ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਅਜਿਹੇ ਸੰਸਦ ਮੈਂਬਰ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਜਿਸ ਨੇ ਪਹਿਲਵਾਨਾਂ ਨਾਲ ਦੁਰਵਿਵਹਾਰ ਕੀਤਾ ਹੈ। ਉਨਾਂ੍ਹ ਕਿਹਾ ਕਿ ਪਹਿਲਵਾਨ ਸਾਡੇ ਦੇਸ਼ ਦਾ ਮਾਣ ਹਨ। ਉਨਾਂ੍ਹ ਕਿਹਾ ਕਿ ਜੇਕਰ ਸੰਸਦ ਮੈਂਬਰ ਨੂੰ ਜਲਦੀ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਉਹ ਵਿਸ਼ਾਲ ਸੰਘਰਸ਼ ਸ਼ੁਰੂ ਕਰਨਗੇ।

Related Articles

Leave a Reply

Your email address will not be published. Required fields are marked *

Back to top button