ਸਬ ਡਵੀਜ਼ਨ ਪੱਧਰ ਤੇ ਫਲੱਡ ਕੰਟਰੋਲ ਰੂਮ ਬਣਾਏ ਜਾਣ – ਡਿਪਟੀ ਕਮਿਸ਼ਨਰ
Templates by BIGtheme NET

ਸਬ ਡਵੀਜ਼ਨ ਪੱਧਰ ਤੇ ਫਲੱਡ ਕੰਟਰੋਲ ਰੂਮ ਬਣਾਏ ਜਾਣ – ਡਿਪਟੀ ਕਮਿਸ਼ਨਰ

Must Share With Your Friends...!

– ਬਰਸਾਤੀ ਮੌਸਮ ਦੌਰਾਨ ਸੰਭਾਵੀ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ, ਬਰਸਾਤੀ ਮੌਸਮ ਦੌਰਾਨ ਜਿਲੇ ਵਿੱਚ ਆਉਣ ਵਾਲੇ  ਸੰਭਾਵੀ  ਹੜਾ ਦੀ ਸਥਿਤੀ ਤੇ ਕਾਬੂ ਪਾਉਣ ਲਈ ਅੱਜ  ਜਿਲਾ ਫਲੱਡ ਕੰਟਰੋਲ ਕਮੇਟੀ ਦੀ ਰਿਵਿਊ ਮੀਟਿੰਗ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ  ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਕੈਪਟਨ ਕਰਨੈਲ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਰਾਮਵੀਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਰਾਮ ਸਿੰਘ ਐਸ.ਡੀ.ਐਮ, ਮੈਡਮ ਮਨਦੀਪ ਕੌਰ ਐਸ.ਡੀ.ਐਮ ਗਿੱਦੜਬਾਹਾ, ਸ੍ਰੀ ਐਨ.ਪੀ. ਸਿੰਘ ਐਸ.ਪੀ. ਸ੍ਰੀ ਪ੍ਰਵੀਨ ਗਾਂਧੀ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ , ਪ੍ਰੋਫੈਸਰ ਗੋਪਾਲ ਸਿੰਘ ਸਕੱਤਰ ਜਿਲਾ ਰੈਡ ਕਰਾਸ ਸੋਸਾਇਟੀ ਤੋਂ ਇਲਾਵਾ ਡਰੇਨਜ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।

Dc-Sahib-Meeting

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲੇ ਵਿੱਚ ਸੰਭਾਵੀ ਹੜਾਂ ਦੀ ਸਥਿਤੀ ਤੇ ਕਾਬੂ ਪਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਉਹਨਾਂ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਹੜਾਂ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਨਾ ਹੀ ਉਹ ਆਪਣਾ ਮੋਬਾਇਲ ਫੋਨ ਬੰਦ ਰੱਖੇਗਾ ਅਤੇ  ਹੜਾਂ ਦੀ ਸਥਿਤੀ ਦੌਰਾਨ ਨਾਗਰਿਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ। ਉਹਨਾਂ ਡਰੇਨਜ਼ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਜਿੱਥੇ ਵੀ ਪੁੱਲ ਬਨਾਉਣ ਦਾ ਕੰਮ ਚੱਲ ਰਿਹਾ ਹੈ, ਉਹਨਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਉਹਨਾਂ ਸਬੰਧਿਤ ਐਸ.ਡੀ.ਐਮ ਅਤੇ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਪੈਂਦੀਆਂ ਡਰੇਨਾਂ, ਨਹਿਰਾਂ ਅਤੇ ਰਾਜਵਾਹਿਆਂ ਦਾ ਸਮੇਂ ਸਮੇਂ ਨਿਰੀਖਣ ਕਰਦੇ ਰਹਿਣ ਤਾਂ ਬਰਸਾਤੀ ਮੌਸਮ ਦੌਰਾਨ ਹੜਾਂ ਦੀ ਸਥਿਤੀ ਨਾਲ ਨਿਪਟਿਆ ਜਾ ਸਕੇ ਅਤੇ ਸਬ ਡਵੀਜ਼ਨ ਪੱਧਰ ਤੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਜਾਣ।  ਉਹਨਾਂ ਸਬੰਧਿਤ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਕਿਹਾ ਕਿ ਉਹ ਜਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਰੱਖਣ ਤਾਂ ਲੋੜ ਪੈਣ ਤੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਮੀਟਿੰਗ ਦੌਰਾਨ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆਂ ਕਿ ਜਿਲੇ ਵਿੱਚ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਖੁਰਾਕ ਅਤੇ ਸਪਲਾਈ ਵਿਭਾਗ ਵਲੋਂ  2828 ਤਰਪਾਲਾ, ਮਿੱਟੀ ਦਾ ਤੇਲ ਅਤੇ ਜਰੂਰੀ ਖਾਣ ਪੀਣ ਵਾਲੀਆਂ ਵਸਤਾਂ ਦਾ ਲੋੜੀਦਾ ਪ੍ਰਬੰਧ ਕਰ ਲਿਆ ਗਿਆ ਹੈ। ਹੜਾਂ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ  ਸਿਹਤ ਵਿਭਾਗ ਮੈਡੀਕਲ ਟੀਮਾਂ ਦਾ ਗਠਨ ਕਰ ਲਿਆ ਗਿਆ ।

ਹੜਾਂ ਦੌਰਾਨ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

Must Share With Your Friends...!

Comments

comments

Leave a Reply

Your email address will not be published. Required fields are marked *

*