ਕੌਮੀ ਜ਼ਜਬੇ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ
Templates by BIGtheme NET

ਕੌਮੀ ਜ਼ਜਬੇ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

Must Share With Your Friends...!

– ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਲਹਿਰਾਇਆ ਕੌਮੀ ਝੰਡਾ
– ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਦਿੱਤੀ ਜਾਣਕਾਰੀ
– ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਹੋਈ ਪੇਸ਼ਕਾਰੀ
ਸ੍ਰੀ ਮੁਕਤਸਰ ਸਾਹਿਬ,ਅੱਜ ਇੱਥੇ ਦੇਸ਼ ਦੇ 69ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਸਿੰਕਦਰ ਸਿੰਘ ਮਲੂਕਾ ਨੇ ਤਿਰੰਗਾ ਲਹਿਰਾਇਆ ਅਤੇ ਪ੍ਰੇਡ ਦੇ ਨੀਰਿਖਣ ਤੋਂ ਬਾਅਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨਾਂ ਨੇ ਦੇਸ਼ ਦੀ ਅਜਾਦੀ ਦੀ ਲੜਾਈ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਅਜਾਦੀ ਘੁਲਾਟੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੇਸ਼ ਭਗਤਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ ਦਿੱਤਾ।
ਸ: ਸਿੰਕਦਰ ਸਿੰਘ ਮਲੂਕਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਆਜ਼ਾਦੀ ਘੁਲਾਟੀਆ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਮੈਮੋਰੀਅਲ ਬਣਾਇਆ ਜਾ ਰਿਹਾ ਹੈ। 25 ਏਕੜ ਰਕਬੇ ਵਿੱਚ 300 ਕਰੋੜ ਦੀ ਲਾਗਤ ਨਾਲ ਬਣ ਰਿਹਾ ਇਹ ਮੈਮੋਰੀਅਲ ਆਪਣੇ ਆਪ ਵਿੱਚ ਦੇਸ਼ ਦਾ ਪਹਿਲਾ ਤੇ ਵਿਲੱਖਣ ਹੋਵੇਗਾ। ਉਨਾਂ ਕਿਹਾ ਕਿ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਬਿਜਲੀ, ਸਨਅਤ, ਨਾਗਰਿਕ ਸੇਵਾਵਾਂ ਆਦਿ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਚੁੱਕਾ ਹੈ।
ਸ: ਮਲੂਕਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਬਹੁਤ ਇਤਿਹਾਸਕ ਫੈਸਲਾ ਕੀਤਾ ਹੈ ਜਿਸ ਤਹਿਤ ਆਉਂਦੇ ਸਮੇਂ ਵਿੱਚ ਸੂਬੇ ਵਿੱਚ 2174 ਸੇਵਾ ਕੇਂਦਰ ਖੋਲੇ ਜਾ ਰਹੇ ਹਨ। ਇਨਾਂ ਵਿੱਚੋਂ 1750 ਸੇਵਾ ਕੇਂਦਰ ਪਿੰਡਾਂ ਅਤੇ 424 ਸ਼ਹਿਰਾਂ ਵਿੱਚ ਖੁਲਣਗੇ, ਜਿਨਾਂ ਵਿੱਚ 249 ਨਾਗਰਿਕ ਸੇਵਾਵਾਂ ਇਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ।
     ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਸ਼ਿਆਰ ਬੱਚਿਆਂ ਲਈ ਸੂਬੇ ਵਿੱਚ ਸੱਤ ਰੈਜੀਡੈਂਸਲ ਮੈਰੀਟੋਰੀਅਸ ਸਕੂਲ ਖੋਲੇ ਹਨ। ਇਸੇ ਤਰਾਂ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ 7 ਕੌਮੀ ਮਾਰਗਾਂ ਨੂੰ ਚਾਰ ਤੇ ਛੇ ਮਾਰਗੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਦੀ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਲਈ ਵਿਸ਼ਵ ਬੈਂਕ ਦੀ ਮੱਦਦ ਨਾਲ 2200 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸੇ ਤਰਾਂ ਹੇਠਲੇ ਪੱਧਰ ਤੇ ਬਿਜਲੀ ਵੰਡ ਪ੍ਰਣਾਲੀ ਵਿਚ ਸੁਧਾਰ ਲਈ 1500 ਕਰੋੜ ਰੁਪਏ ਅਤੇ ਦਿਹਾਤੀ ਸੜਕਾਂ ਦੀ ਮੁਰਮੰਤ ਤੇੇ ਵੀ ਸੂਬਾ ਸਰਕਾਰ ਵੱਲੋਂ ਇਸ ਸਾਲ 1500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਉਨਾਂ ਨੇ ਮਾਈ ਭਾਗੋ ਵਿਦਿਆ ਸਕੀਮ ਦੀ ਸੁੁਰੂਆਤ ਕਰਦਿਆਂ ਵਿਦਿਆਰਥਣਾਂ ਨੂੰ ਸਾਈਕਲ ਵੀ ਤਕਸੀਮ ਕੀਤੇ। ਰੈਡ ਕ੍ਰਾਸ ਵੱਲੋਂ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਅਤੇ ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ ਨੇ ਉਨਾਂ ਦਾ ਸਵਾਗਤ ਕੀਤਾ। ਪ੍ਰੇਡ ਕਮਾਂਡਰ ਡੀ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਵਿਚ ਮਾਰਚ ਪਾਸਟ ਹੋਇਆ ਤੇ ਵੱਖ ਵੱਖ ਸਕੂਲਾਂ ਵੱਲੋਂ ਸਭਿਆਚਾਰਕ ਪ੍ਰੋਗਰਾਮਾਂ ਦੀਆਂ ਪੇਸਕਾਰੀਆਂ ਵੀ ਕੀਤੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਮਨਜੀਤ ਸਿੰਘ ਬਰਕੰਦੀ ਸੀਨਿਅਰ ਆਗੂ, ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਜੋਨਲ ਯੂਥ ਪ੍ਰਧਾਨ, ਸ: ਪਰਮਿੰਦਰ ਸਿੰਘ ਕੋਲਿਆਂਵਾਲੀ, ਸ: ਮਨਜਿੰਦਰ ਸਿੰਘ ਬਿੱਟੂ, ਸ: ਜਗਮੋਹਨ ਸਿੰਘ ਫੱਤਣਵਾਲਾ, ਸ: ਹਰਪਾਲ ਸਿੰਘ ਬੇਦੀ, ਸ: ਜਗਦੇਵ ਸਿੰਘ ਭੁੱਲਰ, ਸ੍ਰੀ ਰਾਕੇਸ਼ ਧੀਂਗੜਾ ਭਾਜਪਾ ਜ਼ਿਲਾ ਪ੍ਰਧਾਨ, ਸ੍ਰੀਮਤੀ ਵੀਰਪਾਲ ਕੌਰ ਤਰਮਾਲਾ ਆਦਿ ਸਮੇਤ ਪਤਵੰਤੇ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*