Muktsar News
ਡਰੋਨ ਤੇ ਪੈਰਾਗਲਾਈਡਰ ਉਡਾਉਣ ‘ਤੇ ਪਾਬੰਦੀ – Muktsar
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵਿਨੀਤ ਕੁਮਾਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ 04 ਮਈ ਨੂੰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜਿਲ੍ਹਾ ਮੈਜਿਸਟਰੇਟ ਅਨੁਸਾਰ 4 ਮਈ 2023 ਨੂੰ ਸ.ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਦੀ ਆਤਮਿਕ ਸ਼ਾਂਤੀ ਦੀ ਰਸਮ ਮਾਤਾ ਜਸਵੰਤ ਕੌਰ ਸਕੂਲ, ਬਾਦਲ ਵਿਖੇ ਅਦਾ ਕੀਤੀ ਜਾਣੀ ਹੈ ਅਤੇ ਜਿਥੇ ਕਾਫੀ ਗਿਣਤੀ ਵਿੱਚ ਵੀ.ਵੀ.ਆਈ.ਪੀਜ਼ ਦੇ ਹਵਾਈ ਰਸਤੇ ਪਹੁੰਚਣ ਦੀ ਸੰਭਾਵਨਾ ਹੈ, ਸਰਾਰਤੀ ਅਨਸਰਾਂ ਦੀਆਂ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਦੀ ਪੂਰਨ ਪਾਬੰਦੀ ਹੋਵੇਗੀ। ਇਨਾਂ੍ਹ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।